ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਮਹੇਸ਼ ਡੋਗਰ ਵਿਖੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਸ਼੍ਰੀ ਹਰਗੋਬਿੰਦਪੁਰ ਸਾਹਿਬ, 22 ਜੁਲਾਈ ( )
ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਡੋਗਰ ਮਹੇਸ਼ ਵਿਖੇ ਮਾਨ ਸਰਕਾਰ ਦੀ ‘ਮੇਰੀ ਰਸੋਈ’ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਉਨ੍ਹਾਂ ਵਲੋਂ ਪਿੰਡ ਵਾਸੀਆਂ ਨਾਲ ਨਿੱਘੀ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ, ਸੁਝਾਅ ਅਤੇ ਇਲਾਕੇ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਲੋਕਾਂ ਵੱਲੋਂ ਮਿਲੇ ਪਿਆਰ, ਵਿਸ਼ਵਾਸ ਅਤੇ ਸਤਿਕਾਰ ਲਈ ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤਹਿਤ ਕੀਤੀ ਗਈ ਇਸ ਵੰਡ ਦੌਰਾਨ ਦਾਲਾਂ, ਚੌਲ, ਆਟਾ, ਤੇਲ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਵਾਲੀਆਂ ਕਿੱਟ ਲਾਭਪਾਤਰੀਆਂ ਨੂੰ ਸੌਂਪੀਆਂ ਗਈਆਂ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਕਿਸੇ ਵੀ ਗਰੀਬ ਅਤੇ ਲੋੜਵੰਦ ਪਰਿਵਾਰ ਨੂੰ ਭੁੱਖਾ ਨਾ ਸੌਣ ਦੇਣਾ ਹੈ। ਸਰਕਾਰ ਵੱਲੋਂ ਭੇਜੀ ਜਾ ਰਹੀ ਮਦ ਸਿੱਧੇ ਤੌਰ ‘ਤੇ ਹੱਕਦਾਰਾਂ ਤੱਕ ਪਹੁੰਚਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਤੁਰੰਤ ਰਾਹਤ ਮਿਲ ਸਕੇ। ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਅਮਰਪਾਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਦਦ ਉਨ੍ਹਾਂ ਲਈ ਵੱਡੀ ਰਾਹਤ ਬਣੀ ਹੈ।