Facebook-f Youtube X-twitter

ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਭਰਨੀਆਂ ਸ਼ੁਰੂ

11 ਅਗਸਤ ਤੱਕ ਭਰੀਆਂ ਜਾ ਸਕਣਗੀਆਂ ਅਰਜ਼ੀਆਂ

ਨਜ਼ਦੀਕੀ ਸੇਵਾ ਕੇਂਦਰ/ ਕਾਮਨ ਸਰਵਿਸ ਸੈਂਟਰ, ਆਫ਼ ਲਾਈਨ ਜਾਂ ਖ਼ੁਦ ਪੋਰਟਲ ਤੇ ਦਿੱਤੀ ਜਾ ਸਕਦੀ ਅਰਜੀ- ਡਿਪਟੀ ਕਮਿਸ਼ਨਰ

ਮੋਗਾ 22 ਜੁਲਾਈ
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵਲੋਂ ਕੀਤੇ ਐਲਾਨ ਅਤੇ ਰਾਜ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ – ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈੱਬਸਾਈਟ- http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ।

ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਅਰਜੀਆਂ ਮਿਤੀ 22.07.2026 ਤੋਂ 11.08.2026 ਦੌਰਾਨ ਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਨਲਾਇਨ ਵਿਧੀ ਰਾਹੀਂ ਸੇਵਾ ਕੇਂਦਰ/ ਕਾਮਨ ਸਰਵਿਸ ਸੈਂਟਰ (CSC) ਤੇ ਜਾਂ ਆਫਲਾਇਨ ਵਿਧੀ ਰਾਹੀਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ ਵਿੱਖੇ ਫਾਰਮ ਜਮ੍ਹਾਂ ਕਰਵਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ ਕਾਮਨ ਸਰਵਿਸ ਸੈਂਟਰ (CSC)ਜਾ ਕੇ ਅਨਲਾਇਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ/CSC ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਤੇ ਬਿਨੈਕਾਰ ਨੂੰ 100 ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ। ਬਿਨੈਕਾਰ ਆਪਣੀ ਅਰਜ਼ੀ ਖੁਦ ਵੀ ਸਿੱਧੇ ਤੌਰ ਤੇ https://ercms.punjab gov.in ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਈ ਪਵੇਗੀ।ਇਸ ਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ ਸਮੇਤ ਦਸਤਾਵੇਜ ਅਤੇ ਰੁ 100 ਰੁਪਏ ਪ੍ਰਤੀ ਫਾਰਮ ਫੀਸ ਸਬੰਧਤ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਇਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ ਵਿਖੇ ਵੀ ਜਮ੍ਹਾਂ ਕਰਵਾ ਸਕਦਾ ਹੈ। ਫਾਰਮ ਸਫਲਤਾਪੂਰਵਕ ਆਨਲਾਈਨ ਜਮ੍ਹਾਂ ਹੋਣ ਤੇ ਬਿਨੇਕਾਰ ਨੂੰ ਉਸਦੇ ਮੋਬਾਇਲ ਨੰਬਰ ਤੇ ਫਾਰਮ ਪ੍ਰਾਪਤੀ ਦਾ ਮੈਸਜ ਸਮੇਤ ਰਸੀਦ ਨੰ. ਪ੍ਰਾਪਤ ਹੋਵੇਗਾ।

ਵਧੇਰੇ ਜਾਣਕਾਰੀ ਲਈ ਬਿਨੈਕਾਰ ਆਪਣੇ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦਫ਼ਤਰ ਜਾਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ।

ਕੈਪਸ਼ਨ – ਨਵੇਂ ਰਾਸ਼ਨ ਕਾਰਡਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਡਾਈਟ (DIET) ਸ੍ਰੀ ਮੁਕਤਸਰ ਸਾਹਿਬ ਵਿਖੇ ‘ਮੇਰਾ ਯੁਵਾ ਭਾਰਤ’ ਤਹਿਤ ਮਨਾਇਆ ਗਿਆ ‘ਸੇਵਾ ਪਖਵਾੜਾ’

ਨੌਜਵਾਨਾਂ ਨੇ ਕੀਤੀ ਸਫ਼ਾਈ ਅਤੇ ਲਗਾਏ ਬੂਟੇ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਅਧੀਨ ‘ਸੇਵਾ ਪਖਵਾੜਾ’ (17 ਸਤੰਬਰ ਤੋਂ 2 ਅਕਤੂਬਰ) ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਤਨਵੀ ਅਗਰਵਾਲ ਦੀ ਸੁਚੱਜੀ ਅਗਵਾਈ ਅਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.