Facebook-f Youtube X-twitter

ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ :

                 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਕੀਤੀ ਗਈ ਘੋਸ਼ਣਾ ਅਤੇ ਰਾਜ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ ਸਮਾਰਟ ਰਾਸ਼ਨ ਕਾਰਡ ਸਕੀਮ ਹੇਠ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲਕਦਮੀ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।

                ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ – ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈਬਸਾਇਟ – http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ) ਜਾ ਕੇ ਅਨਲਾਇਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ/ਸੀ.ਐੱਸ.ਸੀ. ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ‘ਤੇ ਬਿਨੈਕਾਰ ਨੂੰ 100/-ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ। ਬਿਨੈਕਾਰ ਆਪਣੀ ਅਰਜ਼ੀ ਖੁਦ ਵੀ ਸਿੱਧੇ ਤੌਰ ਤੇ https://ercms.punjab.gov.in ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ। ਇਸ ਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ – ਸਮੇਤ ਦਸਤਾਵੇਜ਼ ਅਤੇ 100/- ਰੁਪਏ ਪ੍ਰਤੀ ਫਾਰਮ ਫੀਸ – ਸਬੰਧਤ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਇਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜਮ੍ਹਾਂ ਕਰਵਾ ਸਕਦਾ ਹੈ।

                 ਫਾਰਮ ਸਫਲਤਾਪੂਰਵਕ ਆਨਲਾਇਨ ਜਮ੍ਹਾਂ ਹੋਣ ਤੇ ਬਿਨੈਕਾਰ ਨੂੰ ਉਸਦੇ ਮੋਬਾਇਲ ਨੰਬਰ ਤੇ ਫਾਰਮ ਪ੍ਰਾਪਤੀ ਦਾ ਮੈਸਜ ਸਮੇਤ ਰਸੀਦ ਨੰਬਰ ਪ੍ਰਾਪਤ ਹੋਵੇਗਾ। ਅਰਜੀਆਂ 11 ਅਗਸਤ 2026 ਤੱਕ ਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਨਲਾਇਨ ਵਿਧੀ ਰਾਹੀਂ ਸੇਵਾ ਕੇਂਦਰ/ਸੀ.ਐੱਸ.ਸੀ. ‘ਤੇ ਜਾਂ ਆਫਲਾਇਨ ਵਿਧੀ ਰਾਹੀਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ ਵਿਖੇ ਫਾਰਮ ਜਮ੍ਹਾਂ ਕਰਵਾ ਸਕਦਾ ਹੈ।

                 ਵਧੇਰੇ ਜਾਣਕਾਰੀ ਲਈ ਬਿਨੈਕਾਰ ਦਫਤਰ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਂ ਨਜ਼ਦੀਕੀ ਸੇਵਾ ਕੇਂਦਰ/ਸੀ.ਐੱਸ.ਸੀ. ਨਾਲ ਸੰਪਰਕ ਕਰ ਸਕਦੇ ਹਨ

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.