Facebook-f Youtube X-twitter

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ* 

 *ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਗਈ – ਡੀ.ਐੱਸ.ਪੀ. (ਟਰੈਫਿਕ)* 

 *ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਯਕੀਨੀ ਬਣਾਉਣ ਲਈ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ* 

 **ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ‘ਤੇ ਇੱਕ ਈ-ਰਿਕਸ਼ਾ ਅਤੇ ਇੱਕ ਟੈਂਪੋ ਟਰੈਵਲਰ ਨੂੰ ਇੰਪਾਊਂਡ ਕੀਤਾ ਗਿਆ* 

 *ਜ਼ਿਲ੍ਹਾ ਪ੍ਰਸ਼ਾਸਨ ਨੇ ਬੱਚਿਆਂ ਦੀ ਸੜਕ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ* 

 *ਸੇਫ ਸਕੂਲ ਵਾਹਨ ਪਾਲਿਸੀ ਤਹਿਤ ਐਨਫੋਰਸਮੈਂਟ ਮੁਹਿੰਮ ਦੌਰਾਨ ਸਕੂਲੀ ਵਾਹਨਾਂ ਦੇ 15 ਚਲਾਨ, ₹2.14 ਲੱਖ ਦਾ ਜੁਰਮਾਨਾ; ਕੁੱਲ 23 ਚਲਾਨਾਂ ਰਾਹੀਂ ₹3.60 ਲੱਖ ਦੀ ਕਾਰਵਾਈ* 

ਪਟਿਆਲਾ 22 ਜੁਲਾਈ:

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੱਲ ਰਹੀ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਦੇ ਤਹਿਤ ਅੱਜ ਡਾ. ਪੂਨਮ ਪ੍ਰੀਤ ਕੌਰ, ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.), ਪਟਿਆਲਾ ਵੱਲੋਂ ਸ਼੍ਰੀ ਪੁਨੀਤ ਸਿੰਘ ਚਾਹਲ, ਡੀ.ਐੱਸ.ਪੀ. (ਟਰੈਫਿਕ), ਸ਼੍ਰੀ ਮਨਜੋਤ ਸਿੰਘ, ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਪਟਿਆਲਾ, ਸ੍ਰੀਮਤੀ ਰੂਪਵੰਤ ਕੌਰ, ਚਾਈਲਡ ਪ੍ਰੋਟੈਕਸ਼ਨ ਅਫ਼ਸਰ (ਸੀ.ਪੀ.ਓ.) ਅਤੇ ਡਾ. ਰਵਿੰਦਰ ਪਾਲ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਡਿਪਟੀ ਡੀ.ਈ.ਓ.) ਦੇ ਨਾਲ ਮਿਲ ਕੇ ਸਕੂਲੀ ਵਾਹਨਾਂ ਦੀ ਸਾਂਝੀ ਚੈਕਿੰਗ ਕੀਤੀ ਗਈ।

ਇਸ ਐਨਫੋਰਸਮੈਂਟ ਮੁਹਿੰਮ ਦੌਰਾਨ ਸਕੂਲੀ ਬੱਸਾਂ, ਵੈਨਾਂ, ਆਟੋ ਰਿਕਸ਼ਿਆਂ ਅਤੇ ਈ-ਰਿਕਸ਼ਿਆਂ ਦੀ ਜਾਂਚ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੇਫ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਾਹਨ ਐਕਟ ਦੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਮੌਕੇ ‘ਤੇ ਹੀ ਚਲਾਨ ਕੀਤੇ ਗਏ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਸਕੂਲੀ ਵਾਹਨਾਂ ਦੇ ਕੁੱਲ 15 ਚਲਾਨ ਕੀਤੇ ਗਏ, ਜਿਨ੍ਹਾਂ ਦੀ ਕੁੱਲ ਜੁਰਮਾਨਾ ਰਕਮ ₹2,14,500/- ਬਣਦੀ ਹੈ। ਐਨਫੋਰਸਮੈਂਟ ਮੁਹਿੰਮ ਦੌਰਾਨ ਇੱਕ ਟਿੱਪਰ ਸਮੇਤ ਕੁੱਲ 8 ਹੋਰ ਵਾਹਨਾਂ ਦੇ ਵੀ ਚਲਾਨ ਕੀਤੇ ਗਏ, ਜਿਨ੍ਹਾਂ ਦੀ ਕੁੱਲ ਜੁਰਮਾਨਾ ਰਕਮ ₹1,46,000/- ਬਣਦੀ ਹੈ।

ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ ਐਨਫੋਰਸਮੈਂਟ ਟੀਮਾਂ ਵੱਲੋਂ ਚੈਕਿੰਗ ਦੀ ਪ੍ਰਕਿਰਿਆ ਨੂੰ ਬਹੁਤ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਈ-ਚਲਾਨ ਤੁਰੰਤ ਜਾਰੀ ਕੀਤੇ ਗਏ ਅਤੇ ਸਕੂਲੀ ਵਾਹਨਾਂ ਨੂੰ ਬੇਲੋੜੇ ਸਮੇਂ ਲਈ ਨਹੀਂ ਰੋਕਿਆ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਈ ਅਤੇ ਆਵਾਜਾਈ ਵੀ ਸੁਚਾਰੂ ਢੰਗ ਨਾਲ ਚੱਲਦੀ ਰਹੀ।

ਮੁਹਿੰਮ ਦੌਰਾਨ ਇੱਕ ਸਕੂਲ ਬੱਸ ਅਤੇ ਇੱਕ ਈ-ਰਿਕਸ਼ਾ, ਜੋ ਸਕੂਲੀ ਬੱਚਿਆਂ ਨੂੰ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਦਿਆਂ ਲਿਜਾ ਰਹੇ ਸਨ, ਦਾ ਚਲਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਇੰਪਾਊਂਡ ਵੀ ਕੀਤਾ ਗਿਆ। ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ, ਚਾਈਲਡ ਪ੍ਰੋਟੈਕਸ਼ਨ ਅਫ਼ਸਰ ਸ੍ਰੀਮਤੀ ਰੂਪਵੰਤ ਕੌਰ ਵੱਲੋਂ ਬੱਚਿਆਂ ਨੂੰ ਖੁਦ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਮੰਜ਼ਿਲ ਸਥਾਨ ਤੱਕ ਪਹੁੰਚਾਇਆ ਗਿਆ।

ਚੈਕਿੰਗ ਦੌਰਾਨ ਟੀਮ ਵੱਲੋਂ ਮੌਕੇ ‘ਤੇ ਮੌਜੂਦ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਕੇਵਲ ਅਧਿਕਾਰਤ, ਸੁਰੱਖਿਅਤ ਅਤੇ ਨਿਯਮਾਂ ਅਨੁਸਾਰ ਚੱਲਣ ਵਾਲੇ ਸਕੂਲੀ ਵਾਹਨਾਂ ਵਿੱਚ ਹੀ ਭੇਜਣ। ਉਨ੍ਹਾਂ ਨੂੰ ਇਹ ਵੀ ਜਾਗਰੂਕ ਕੀਤਾ ਗਿਆ ਕਿ ਗੈਰ-ਅਧਿਕਾਰਤ ਜਾਂ ਅਸੁਰੱਖਿਅਤ ਵਾਹਨਾਂ ਵਿੱਚ ਬੱਚਿਆਂ ਨੂੰ ਭੇਜਣਾ ਉਨ੍ਹਾਂ ਦੀ ਜਾਨ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ।

ਅਧਿਕਾਰੀਆਂ ਨੇ ਦੁਹਰਾਇਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਸਕੂਲੀ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਜ਼ਿਲ੍ਹੇ ਭਰ ਵਿੱਚ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ। ਉਨ੍ਹਾਂ ਨੇ ਸਮੂਹ ਨਾਗਰਿਕਾਂ, ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਬੱਚਿਆਂ ਦੀ ਸੜਕ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਐਨਫੋਰਸਮੈਂਟ ਏਜੰਸੀਆਂ ਦਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.