Facebook-f Youtube X-twitter

ਧਰਮਕੋਟ ਹਲਕਾ ਐਸ.ਆਈ.ਆਰ. ਮੁਹਿੰਮ ਮੁਕੰਮਲ ਕਰਨ ਵਿੱਚ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ‘ਤੇ ਰਿਹਾ

ਮੁੱਖ ਚੋਣ ਅਧਿਕਾਰੀ ਨੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਧਰਮਕੋਟ ਗੁਰਵਿੰਦਰ ਸਿੰਘ ਜੌਹਲ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨ

ਡਿਪਟੀ ਕਮਿਸ਼ਨਰ ਨੇ ਵੀ ਦਿੱਤੀ ਵਧਾਈ, ਸਮੁੱਚੀ ਟੀਮ ਦੀ ਕਾਰਗੁਜ਼ਾਰੀ ਨੂੰ ਸਰਾਹਿਆ

ਧਰਮਕੋਟ / ਮੋਗਾ, 23 ਜੁਲਾਈ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿਧਾਨ ਸਭਾ ਹਲਕੇ ਨੇ ਪੰਜਾਬ ਭਰ ਵਿੱਚ ਸਭ ਤੋਂ ਪਹਿਲਾਂ ਮੁਹਿੰਮ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਇਸ ਸ਼ਾਨਦਾਰ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.) ਧਰਮਕੋਟ ਸ੍ਰੀ ਗੁਰਵਿੰਦਰ ਸਿੰਘ ਜੌਹਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਸੁਚੱਜੀ ਅਗਵਾਈ, ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਪੂਰੀ ਟੀਮ ਵੱਲੋਂ ਕੀਤੀ ਗਈ ਸਮਰਪਿਤ ਮਿਹਨਤ ਦਾ ਨਤੀਜਾ ਹੈ।

ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਸ੍ਰ. ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਇਹ ਬਹੁਤ ਹੀ ਵੱਡਾ ਅਤੇ ਮਹੱਤਵਪੂਰਨ ਕੰਮ ਸੀ ਜਿਹੜਾ ਕਿ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੀ ਸੁਚੱਜੀ ਅਗਵਾਈ ਹੇਠ ਸੰਭਵ ਹੋ ਸਕਿਆ। ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਇਸ ਵਿੱਚ ਲੱਗੇ ਸੁਪਰਵਾਈਜਰ, ਬੀ.ਐਲ.ਓ ਇਹਨਾਂ ਸਾਰਿਆਂ ਦਾ ਧੰਨਵਾਦ ਕੀਤਾ। 

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਵੀ ਸ੍ਰੀ ਗੁਰਵਿੰਦਰ ਸਿੰਘ ਜੌਹਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਧਰਮਕੋਟ ਹਲਕੇ ਵੱਲੋਂ ਪੰਜਾਬ ਵਿੱਚ ਸਭ ਤੋਂ ਪਹਿਲਾਂ ਐਸ.ਆਈ.ਆਰ. ਦੀ ਪ੍ਰਕਿਰਿਆ ਮੁਕੰਮਲ ਕਰਨਾ ਮੋਗਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਚੋਣ ਅਮਲੇ ਦੀ ਟੀਮ ਵਰਕ, ਵਚਨਬੱਧਤਾ ਅਤੇ ਸੁਚੱਜੇ ਪ੍ਰਬੰਧਨ ਦਾ ਪ੍ਰਤੀਕ ਹੈ।

ਡਿਪਟੀ ਕਮਿਸ਼ਨਰ ਨੇ ਇਸ ਉਪਲਬਧੀ ਲਈ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ, ਸਮੂਹ ਚੋਣ ਅਮਲੇ, ਬੀ.ਐਲ.ਓਜ਼., ਸੁਪਰਵਾਈਜ਼ਰਾਂ ਅਤੇ ਇਸ ਮੁਹਿੰਮ ਨਾਲ ਜੁੜੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨਾ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਜ਼ਿਲ੍ਹਾ ਮੋਗਾ ਦੀਆਂ ਚੋਣ ਟੀਮਾਂ ਇਸੇ ਤਰ੍ਹਾਂ ਸਮਰਪਣ ਅਤੇ ਲਗਨ ਨਾਲ ਕੰਮ ਕਰਦੀਆਂ ਰਹਿਣਗੀਆਂ ਅਤੇ ਸੂਬੇ ਵਿੱਚ ਆਪਣੀ ਵਿਲੱਖਣ ਪਛਾਣ ਕਾਇਮ ਰੱਖਣਗੀਆਂ।

ਫੋਟੋ ਕੈਪਸ਼ਨ-ਮੁੱਖ ਚੋਣ ਅਧਿਕਾਰੀ, ਪੰਜਾਬ, ਸ਼੍ਰੀਮਤੀ ਅਨਿੰਦਿਤਾ ਮਿਤਰਾ ਈ.ਆਰ.ਓ. ਧਰਮਕੋਟ ਸ੍ਰੀ ਗੁਰਵਿੰਦਰ ਸਿੰਘ ਜੌਹਲ ਨੂੰ ਸਨਮਾਨਿਤ ਕਰਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.