Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਰਵਾਨਾ ਕੀਤੀ

ਸ਼ਰਧਾਲੂ ਕਰ ਰਹੇ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 23 ਜੁਲਾਈ ()

ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸ਼ਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦਫਤਰ ਨਗਰ ਨਿਗਮ ਬਟਾਲਾ ਤੋਂ ਧਾਰਮਿਕ ਤੀਰਥ ਸਥਾਨਾਂ ਦੀ ਯਾਤਰਾ ਲਈ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਰਵਾਨਾ ਕੀਤੀ। ਇਸ ਮੌਕੇ ਮੇਅਰ ਨਗਰ ਨਿਗਮ ਬਟਾਲਾ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਵੱਖ ਵੱਖ ਗੁਰੂਧਾਮਾਂ ਦੇ ਦਰਸ਼ਨ ਕਰਵਾ ਜਾਣਗੇ।ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ,ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ,ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ।

ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ  ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.