Facebook-f Youtube X-twitter

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

— ਦੋਸ਼ੀ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਗ੍ਰਿਫਤਾਰ ਦੋਸ਼ੀ ਜੋਗਾ ਸਿੰਘ ਲੰਮੇ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਸਾਲ 2002 ਵਿੱਚ ਉਸ ਵਿਰੁੱਧ ਪਹਿਲਾ ਕੇਸ ਦਰਜ ਕੀਤਾ ਗਿਆ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 23 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਗਾ ਸਿੰਘ (45) ਵਾਸੀ ਪਿੰਡ ਡੱਲ, ਤਰਨ ਤਾਰਨ ਅਤੇ ਮਨਪ੍ਰੀਤ ਸਿੰਘ (28) ਵਾਸੀ ਪਿੰਡ ਕਾਲੀ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਐਕਸ-ਸ਼ਾਟ, ਦੋ .30 (ਚੀਨੀ), ਇੱਕ .30 ਬੋਰ ਤੁਰਕੀਏ ਜ਼ਿਗਾਨਾ ਅਤੇ ਇੱਕ .30 ਬੋਰ ਪੀਐਕਸ5 ਸਟੋਰਮ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ਦੀ ਵਰਤੋਂ ਤਸਕਰੀ ਲਈ ਕੀਤੀ ਜਾਂਦੀ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ, ਜੋ ਅਪਰਾਧਿਕ ਤੱਤਾਂ ਨੂੰ ਡਿਲੀਵਰੀ ਲਈ ਅੰਤਰਰਾਸ਼ਟਰੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਅਤੇ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਮੁਲਜ਼ਮ ਜੋਗਾ ਸਿੰਘ ਨੂੰ ਚਾਰ ਗੈਰ-ਕਾਨੂੰਨੀ .30 ਬੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਲਗਾਤਾਰ ਪੁੱਛਗਿੱਛ ਦੌਰਾਨ, ਪੁਲਿਸ ਨੇ ਉਸਦੇ ਖੁਲਾਸੇ ਦੇ ਆਧਾਰ ‘ਤੇ ਦੋ ਹੋਰ .30 ਬੋਰ ਪਿਸਤੌਲ ਬਰਾਮਦ ਕੀਤੇ।

ਅਗਲੇ ਆਪਰੇਸ਼ਨ ਦੌਰਾਨ, ਸੀਪੀ ਪੁਲਿਸ ਦੀਆਂ ਟੀਮਾਂ ਨੇ ਦੋਸ਼ੀ ਮਨਪ੍ਰੀਤ ਸਿੰਘ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਖੁਲਾਸੇ ਦੇ ਆਧਾਰ ‘ਤੇ ਬਾਅਦ ਵਿੱਚ 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਜੋਗਾ ਸਿੰਘ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਚਲਾ ਰਿਹਾ ਸੀ, ਜਦੋਂ ਕਿ ਦੋਸ਼ੀ ਮਨਪ੍ਰੀਤ ਸਿੰਘ ਸਾਂਝੇ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਚਲਾ ਰਿਹਾ ਸੀ। ਦੋਸ਼ੀ ਜੋਗਾ ਸਿੰਘ ਇੱਕ ਆਦਤਨ ਅਪਰਾਧੀ ਹੈ ਜਿਸਦੇ ਖਿਲਾਫ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ, ਕਪੂਰਥਲਾ ਅਤੇ ਲੁਧਿਆਣਾ ਦਿਹਾਤੀ ਵਿੱਚ ਪਹਿਲਾਂ ਹੀ ਕਤਲ, ਅਸਲਾ ਐਕਟ, ਐਨਡੀਪੀਐਸ ਐਕਟ, ਚੋਰੀ, ਡਕੈਤੀ ਅਤੇ ਲੁੱਟ ਨਾਲ ਸਬੰਧਤ 21 ਅਪਰਾਧਿਕ ਮਾਮਲੇ ਦਰਜ ਹਨ।

ਦੱਸਣਯੋਗ ਹੈ ਕਿ ਦੋਸ਼ੀ ਜੋਗਾ ਸਿੰਘ ਆਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ। ਸਾਲ 2002 ਵਿੱਚ ਉਸ ਵਿਰੁੱਧ ਅਸਲਾ ਐਕਟ ਤਹਿਤ ਪਹਿਲਾ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਵਿਰੁੱਧ ਦਰਜ ਕੀਤੇ ਗਏ ਪਿਛਲੇ ਮਾਮਲਿਆਂ ਵਿੱਚ ਥਾਣਾ ਖਾਲੜਾ, ਤਰਨ ਤਾਰਨ ਵਿਖੇ 2019 ਨੂੰ ਦਰਜ ਐਫਆਈਆਰ ਨੰਬਰ 23 ਵੀ ਸ਼ਾਮਲ ਹੈ। ਇਹ ਮਾਮਲਾ ਇੱਕ ਘਟਨਾ ਨਾਲ ਸਬੰਧਤ ਹੈ ਜਿਸ ਵਿੱਚ ਉਸਨੇ ਆਪਣੇ ਸਾਥੀ ਨਾਲ ਮਿਲ ਕੇ ਰਾਵੀ ਦਰਿਆ ਦੇ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਉਸ ਦੇ ਸਾਥੀ ਦੀ ਦਰਿਆ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਡੁੱਬ ਕੇ ਮੌਤ ਹੋ ਗਈ ਸੀ।

ਇਸ ਸਬੰਧੀ, ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 162 ਮਿਤੀ 17.07.2026 ਨੂੰ ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਛੇਹਰਟਾ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 126 ਮਿਤੀ 17.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਧੀਨ ਥਾਣਾ ਛਾਉਣੀ ਵਿਖੇ ਦਰਜ ਕੀਤਾ ਗਿਆ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.