Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ਲੋੜਵੰਦ ਲੋਕਾਂ ਦੀ ਬਾਂਹ ਫੜੀ,  ਲੋੜਵੰਦ ਕੱਚੇ ਮਕਾਨਾਂ ਦੇ ਪਰਿਵਾਰ ਵਾਲਿਆਂ ਨੂੰ ਆਰਥਿਕ ਸਹਾਇਤਾ ਵੰਡੀ

ਬਟਾਲਾ, 24 ਜੁਲਾਈ (    )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਅੱਜ ਲੋੜਵੰਦ ਕੱਚੇ ਮਕਾਨਾਂ ਵਾਲੇ ਪਰਿਵਾਰਾਂ ਦੀ ਬਾਂਹ ਫੜਦਿਆਂ ਆਰਥਿਕ ਸਹਾਇਤਾ ਵੰਡੀ ਗਈ। ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ  ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਮੇਅਰ ਨਗਰ ਨਿਗਮ ਬਟਾਲਾ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਪਹੁੰਚਾਉਣ ਲਈ ਅਤੇ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆ ਕਰੀਬ 200 ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੱਚੇ ਕੋਠਿਆਂ ਲਈ ਆਰਥਿਕ ਸਹਾਇਤਾ ਵੰਡੀ ਗਈ। ਉਨ੍ਹਾਂ ਕਿਹਾ ਕਿ ਇਹ ਪੈਸੇ ਲੋੜਵੰਦ ਲੋਕਾਂ ਦੇ ਖਾਤਿਆਂ ਵਿੱਚ ਪਾਰਦਰਸ਼ੀ ਢੰਗ ਨਾਲ ਪਾਏ ਜਾ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਹਨ।

 ਉਨ੍ਹਾਂ ਅੱਗੇ ਕਿਹਾ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈੱਸ, ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ,10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ।

ਇਸ ਮੌਕੇ ਲਾਭਪਾਤਰੀਆਂ ਵੱਲੋਂ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਗਿਆ ਹੈ, ਉਨ੍ਹਾਂ ਹਮੇਸ਼ਾ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਇਆ ਜਾ ਰਿਹਾ ਹੈ

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.