Facebook-f Youtube X-twitter

ਨੀਟ 2026 ਵਿੱਚ ਪਟਿਆਲਾ ਜ਼ਿਲ੍ਹੇ ਨੇ ਇਕ ਵਾਰ ਫ਼ਿਰ ਮਾਰੀ ਬਾਜ਼ੀ, ਪੰਜਾਬ ਭਰ ਵਿੱਚੋਂ ਰਿਹਾ ਮੋਹਰੀ

 ਪਟਿਆਲਾ 24 ਜੁਲਾਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਨੀਟ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਇੱਕ ਵਾਰ ਫਿਰ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉੱਭਰਿਆ ਹੈ। ਦੇਸ਼ ਪੱਧਰ ‘ਤੇ ਕਰਵਾਈ ਗਈ ਇਸ ਵੱਕਾਰੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕੁੱਲ 101 ਵਿਦਿਆਰਥੀਆਂ ਨੇ ਸਫਲਤਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸ਼ਾਲੂ ਮਹਿਰਾ ਨੇ ਸਫ਼ਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਵਿੱਚ ਸਾਇੰਸ ਪੀ ਡੀ ਐਮ, ਜਿਲ੍ਹਾ ਨੋਡਲ ਲੈਕਚਰਾਰ, ਸਕੂਲ ਪ੍ਰਿੰਸੀਪਲਾਂ, ਰੀਸੋਰਸ ਪਰਸਨ, ਸਾਥੀ ਟੀਮ ਅਤੇ ਸਾਇੰਸ ਲੈਕਚਰਾਰ  ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਟਿਆਲਾ ਡਾ. ਰਵਿੰਦਰਪਾਲ ਸਿੰਘ ਨੇ ਸਫਲ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਮੈਰਿਟ ਅੰਕਾ ਬਾਰੇ ਜਾਣਕਾਰੀ ਲਈ,ਉਨ੍ਹਾਂ ਨੂੰ ਵਧੀਆ ਸੰਸਥਾ ਚੁਣਨ ਅਤੇ ਹੋਰ ਵੱਧ ਚੜ੍ਹ ਕੇ ਮਿਹਨਤ ਕਰਨ ਲਈ ਕਿਹਾ। ਇਸ ਮੌਕੇ ਸਾਥੀ ਟੀਮ ਦੇ ਮੈਂਬਰ ਪੀਡੀਐਮ ਸੰਦੀਪ ਕੁਮਾਰ ਪ੍ਰਿੰਸੀਪਲ, ਮਨਦੀਪ ਕੌਰ ਅੰਟਾਲ ਪ੍ਰਿੰਸੀਪਲ, ਸੁਧੀਰ ਕੁਮਾਰ ਪ੍ਰਿੰਸੀਪਲ, ਦੀਪਕ ਕੁਮਾਰ ਲੈਕਚਰਾਰ ਮੈਥ ਅਤੇ ਦੌਲਤ ਰਾਮ ਜ਼ਿਲ੍ਹਾ ਨੋਡਲ ਲੈਕਚਰਾਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਖੁਸ਼ੀ ਮਨਾਈ।

ਜ਼ਿਲ੍ਹਾ ਨੋਡਲ ਲੈਕਚਰਾਰ ਦੌਲਤ ਰਾਮ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੇ 71 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 101 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 56 ਵਿਦਿਆਰਥੀ ਨਾਨ ਸਕੂਲ ਆਫ ਐਮੀਨੈਂਸ ਸਕੂਲਾਂ ਨਾਲ ਸਬੰਧਤ ਹਨ, 23 ਵਿਦਿਆਰਥੀ ਸਕੂਲ ਆਫ ਐਮੀਨੈਂਸ ਅਤੇ 22 ਵਿਦਿਆਰਥੀ ਮੈਰੀਟੋਰੀਅਸ ਸਕੂਲ਼ ਪਟਿਆਲਾ ਨਾਲ ਸੰਬਧਤ ਹਨ।

 ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਸ਼ਾਲੂ ਮਹਿਰਾ ਨੇ ਜਿਲ੍ਹੇ ਦੇ ਉੱਚ ਦਰਜਾ ਹਾਸਿਲ ਕਰਨ ਵਾਲੇ 9 ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਸਨਮਾਨਿਤ ਵਾਲੇ ਵਿਦਆਰਥੀਆਂ ਵਿੱਚ ਨਿਸ਼ਾ ਕੌਰ ਐਮਿਨੇਂਸ ਸਕੂਲ ਭੁਨਰਹੈਰੀ, ਰਾਜਵੰਸ਼ ਆਹਲੂਵਾਲੀਆ ਮਲਟੀਪਰਪਜ਼ ਪਟਿਆਲ਼ਾ, ਅੰਸ਼ੁਲ ਜਿੰਦਲ ਅਤੇ ਯਾਸ਼ਿਕਾ ਸਿੰਗਲਾ ਸੋਈ ਸਮਾਣਾ, ਆਦਰਸ਼ ਗੌਤਮ ਮੈਰੀਟੋਰੀਅਸ ਸਕੂਲ ਪਟਿਆਲਾ, ਸਹਿਜਪ੍ਰੀਤ ਕੌਰ ਲੜਕੀਆਂ ਨਾਭਾ ਅਤੇ ਨਵਰਾਜ ਸਿੰਘ ਕਲਿਆਣ ਸਕੂਲ ਸ਼ਾਮਿਲ ਹਨ। ਸਕੂਲ ਆਫ ਐਮੀਨੈਂਸ ਭੂੱਨਰਹੇੜੀ ਸਕੂਲ ਦੀ ਨਿਸ਼ਾ ਕੌਰ  ਨੇ 539 ਅੰਕ ਹਾਸਲ ਕਰਕੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਪੀਡੀਐਮ ਸੰਦੀਪ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਕੁੱਲ 881 ਵਿਦਿਆਰਥੀਆਂ ਨੇ ਨੀਟ 2026 ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ 101 ਵਿਦਿਆਰਥੀ ਇਕੱਲੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਪ੍ਰਾਪਤੀ ਹੈ।
ਪੀਡੀਐਮ ਸੁਧੀਰ ਕੁਮਾਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੀਟ ਦੀ ਤਿਆਰੀ ‘ਸਾਥੀ’ ਪ੍ਰੋਗਰਾਮ ਤਹਿਤ ਸਾਥੀ ਐਪ ਰਾਹੀਂ ਆਈਆਈਟੀ ਕਾਨਪੁਰ ਦੀ ਟੀਮ ਵੱਲੋਂ ਕਰਵਾਈ ਜਾਂਦੀ ਹੈ। ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਆਨਲਾਈਨ ਕਲਾਸਾਂ, ਮੌਕ ਟੈਸਟ, ਡੇਲੀ ਪ੍ਰਾਬਲਮ ਪ੍ਰੈਕਟਿਸ ਅਤੇ ਡਾਊਟ ਸੈਸ਼ਨਾਂ ਵਿੱਚ ਭਾਗ ਲੈ ਕੇ ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ।
ਇਸ ਮੌਕੇ ਸਫ਼ਲ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਸੁਰੇਸ਼ ਕੁਮਾਰ, ਸੰਦੀਪ ਕੌਰ, ਹਰਦੀਪ ਕੌਰ ਅਤੇ ਮੰਜੂ ਬਾਲਾ  ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.