ਕੈਬਨਿਟ ਮੰਤਰੀ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਕੀਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ਲੰਬੀ/ਮਲੋਟ/ਸ੍ਰੀ ਮੁਕਤਸਰ ਸਾਹਿਬ, 24 ਜੁਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਅੱਜ ਵਿਧਾਨ ਸਭਾ ਹਲਕਾ ਲੰਬੀ ਵਿੱਚ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਨਵੀਆਂ ਭਰਤੀ ਕੀਤੀਆਂ 12 ਆਂਗਣਵਾੜੀ ਵਰਕਰਾਂ ਅਤੇ 31 ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਵਧਾਈਆਂ ਦਿੱਤੀਆਂ।
ਇਸ ਮੌਕੇ ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਨੌਕਰੀਆਂ ਕੱਢ ਕੇ ਨੌਜਵਾਨ ਭਰਤੀ ਕੀਤੇ ਜਾ ਰਹੇ ਹਨ ਤਾਂ ਜੋ ਬੇਰੂਜਗਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੁਜ਼ਗਾਰ ਦੇ ਵਸੀਲੇ ਪ੍ਰਦਾਨ ਕਰਨ ਲਈ ਜਿਥੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਤੇ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਲੋਨ ਦਵਾ ਦਿਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਮਸ਼ੀਨਰੀ ਆਦਿ ਖਰੀਦ ਕੇ ਆਪਣਾ ਰੁਜ਼ਗਾਰ ਚਲਾ ਸਕੇ।
ਇਸ ਦੌਰਾਨ ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਇਹ ਭਰਤੀ ਬਿਨ੍ਹਾ ਕਿਸੇ ਪੱਖਪਾਤ ਅਤੇ ਨਿਰੋਲ ਮੈਰਿਟ ਦੇ ਆਧਾਰ ਤੇ ਕੀਤੀ ਗਈ ਹੈ।
ਇਸ ਮੌਕੇ ਰਾਜਵੰਤ ਕੌਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਲੰਬੀ, ਗੁਰਬਾਜ ਸਿੰਘ ਵਨਵਾਲਾ,ਇਕਬਾਲ ਸਿੰਘ ਸਰਪੰਚ ਭੁੱਲਰਵਾਲਾ, ਕਰਨਵੀਰ ਸਿੰਘ ਸੰਨੀ ਲੁਹਾਰਾ, ਹਰਦੇਵ ਸਿੰਘ ਬਲਾਕ ਪ੍ਰਧਾਨ, ਦਲਜੀਤ ਸਿੰਘ ਸਰਾਵਾ ਬੋਦਲਾ, ਨਰਜੀਤ ਸਿੰਘ ਸਰਪੰਚ ਤੱਪਾ ਖੇੜਾ, ਗੁਰਵਿੰਦਰ ਸਿੰਘ ਦਿਉਣ ਖੇੜਾ, ਮਨਪ੍ਰੀਤ ਸਿੰਘ ਥਰਾਜਵਾਲਾ, ਬਿੰਨੀ ਬਰਾੜ ਬਲਾਕ ਪ੍ਰਧਾਨ, ਹਨੀ ਬਰਾੜ, ਦਰਸ਼ਨ ਸਿੰਘ ਸਰਪੰਚ ਵੜਿੰਗ ਖੇੜਾ, ਜਗਦੇਵ ਸਿੰਘ ਵੜਿੰਗ ਖੇੜਾ,ਜਸਵਿੰਦਰ ਸਿੰਘ ਭਾਗੂ, ਇਕਬਾਲ ਸਿੰਘ ਸਾਬਕਾ ਸਰਪੰਚ, ਨਿੱਜੀ ਸਹਾਇਕ ਗੁਰਬਾਜ ਸਿੰਘ, ਮੋਹਿਤ ਸੋਨੀ ਮੀਡੀਆ ਇੰਚਾਰਜ ਆਦਿ ਮੌਜੂਦ ਸਨ