Facebook-f Youtube X-twitter

ਬਲਬੀਰ ਸਿੰਘ ਪਨੂੰ ਨੇ ਪਿੰਡ ਭਾਰਥਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਲਬੀਰ ਸਿੰਘ ਪਨੂੰ ਨੇ ਪਿੰਡ ਭਾਰਥਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਫਤਿਹਗੜ੍ਹ ਚੂੜੀਆਂ/ਬਟਾਲਾ, 26 ਜੁਲਾਈ

ਪੰਜਾਬ ਦੇ ਹਰ ਘਰ ਤੱਕ ਸੰਤੁਲਿਤ ਆਹਾਰ ਪਹੁੰਚਾਉਣ ਦੇ ਮਕਸਦ ਦੇ ਨਾਲ ਮਾਨ ਸਰਕਾਰ ਦੇ ਵੱਲੋਂ ਲਗਾਤਾਰ ਮਿਹਨਤ ਜਾਰੀ ਹੈ। ਇਸੇ ਲੜੀ ਦੇ ਤਹਿਤ ਮਾਨ ਸਰਕਾਰ ਦੇ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਭਾਰਥਵਾਲ ਦੇ ਵਿੱਚ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ ਵਲੋਂ ‘ਮੇਰੀ ਰਸੋਈ’ ਯੋਜਨਾ ਦੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਨੂੰ ਮਾਨ ਸਰਕਾਰ ਦੇ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਯੋਜਨਾਵਾਂ ਦੇ ਬਾਰੇ ਵਿੱਚ ਜਾਣੂ ਕਰਵਾਇਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਹਰ ਘਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਹਰ ਪਰਿਵਾਰ ਨੂੰ ਬਣਦਾ ਹੱਕ ਮਿਲੇ। ਲੋਕ ਸੇਵਾ ਅਤੇ ਸਮਾਜ ਭਲਾਈ ਲਈ ਅਜਿਹੇ ਉਪਰਾਲੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ।

ਉਨ੍ਹਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

ਇਸ ਮੌਕੇ ਦੇ ਨਿਰੰਜਣ ਸਿੰਘ, ਸਰਪੰਚ ਗੁਰਮੀਤ ਕੌਰ ,ਪੰਚ ਮਲਕੀਤ ਸਿੰਘ, ਪੰਚ ਹਰਪਾਲ ਸਿੰਘ ,ਪੰਚ ਹਰਪ੍ਰੀਤ ,ਪੰਚ ਸੁਰਜੀਤ ਸਿੰਘ ,ਬਲਜੀਤ ਸਿੰਘ , ਬੁੱਧ ਸਿੰਘ, ਪੰਚ ਅਮਨਦੀਪ ਕੌਰ ,ਭੁਪਿੰਦਰ ਕੌਰ, ਸਰਬਜੀਤ ਕੌਰ,ਪਰਮਜੀਤ ਕੌਰ,ਹਰਮਨਪ੍ਰੀਤ ਸਿੰਘ,ਅਕਾਸ਼ਦੀਪ ਸਿੰਘ , ਚੌਂਕੀਦਾਰ ਬਲਵਿੰਦਰ ਸਿੰਘ, ਲੰਬੜਦਾਰ ਬਲਵਿੰਦਰ  ਸਿੰਘ, ਨਰਿੰਦਰ ਸਿੰਘ ਡੀਪੂ ਹੋਲਡਰ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.