Facebook-f Youtube X-twitter

ਬਲਬੀਰ ਸਿੰਘ ਪਨੂੰ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਲਬੀਰ ਸਿੰਘ ਪਨੂੰ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਲੀਵਾਲ/ਬਟਾਲਾ , 27 ਜੁਲਾਈ ਅੱਜ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਆਮ ਆਦਮੀ ਪਾਰਟੀ ਦਫ਼ਤਰ , ਅਲੀਵਾਲ ਵਿਖੇ ਆਂਗਣਵਾੜੀ ਵਰਕਰਾਂ ਨੂੰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵਲੋਂ ਨਿਯੁਕਤੀ ਪੱਤਰ ਸੌਂਪ ਕੇ ਉਨ੍ਹਾਂ ਦੀ ਜ਼ਿੰਦਗੀ ਦੀ ਨਵੀਂ ਪਾਰੀ ਦੀ ਸ਼ੁਰੂਆਤ ’ਤੇ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਗੱਲਬਾਤ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵਚਨਬੱਧ ਹੈ। ਇਹ ਨਿਯੁਕਤੀਆਂ ਸਿਰਫ਼ ਰੁਜ਼ਗਾਰ ਨਹੀਂ, ਸਗੋਂ ਪੰਜਾਬ ਦੇ ਬੱਚਿਆਂ ਦੇ ਸਿਹਤਮੰਦ ਅਤੇ ਸੁਨਹਿਰੇ ਭਵਿੱਖ ਵੱਲ ਇੱਕ ਮਜ਼ਬੂਤ ਕਦਮ ਹਨ।

ਉਹ ਕਿਹਾ ਕਿ ਆਂਗਣਵਾੜੀ ਵਰਕਰ, ਮਾਵਾਂ ਅਤੇ ਨੰਨੇ-ਮੁੰਨੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਨਿਯੁਕਤ ਹੋਏ ਆਂਗਣਵਾੜੀ ਵਰਕਰ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਂਦੇ ਹੋਏ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਣਗੇ।
ਇਸ ਮੌਕੇ ਹਲਕਾ ਇੰਚਾਰਜ

ਬਲਬੀਰ ਸਿੰਘ ਪੰਨੂ ਨੇ ਅੱਗੇ ਕਿਹਾ ਕਿ ਰੁਜ਼ਗਾਰ, ਲੋਕ ਭਲਾਈ ਅਤੇ ਵਿਕਾਸ, ਇਹੀ ਹੈ ਮਾਨ ਸਰਕਾਰ ਦੀ ਪਹਿਚਾਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਇਹ ਸਫ਼ਰ ਇਸੇ ਤਰ੍ਹਾਂ ਜਾਰੀ ਰਹੇਗਾ

Gursharan Singh

garry6110@gmail.com

Leave a Reply

Your email address will not be published. Required fields are marked *

Trending

ਹਲਕਾ ਇੰਚਾਰਜ ਜੋਬਨ ਰੰਧਾਵਾ ਦੀ ਅਗਵਾਈ ਵਿੱਚ ਵਿਕਾਸ ਕਾਰਜ ਜਾਰੀ, ਪਿੰਡ ਦਾਬਾਂਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾਇਆ

ਫਤਿਹਗੜ੍ਹ ਚੂੜੀਆਂ/ਬਟਾਲਾ:- ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਚੇਅਰਮੈਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਵਲੋਂ ਪਿੰਡ ਦਾਬਾਂਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਕਰਨ ਲਈ ਸੀਵਰੇਜ ਪਾਈਪ ਪਾ ਕੇ ਡਰੇਨ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੋਕੇ ਸਰਪੰਚ ਰਾਜਿੰਦਰ ਸਿੰਘ ਮੰਡ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਜੋਬਨ ਰੰਧਾਵਾ ਨੇ...

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਅੰਡਰ 17 ਲੜਕਿਆਂ ਦੇ ਫਾਈਨਲ ‘ਚ ਮੈਚ ਪਟਿਆਲਾ ਵਿੰਗ ਨੇ ਜਿੱਤਿਆ ਗੋਲਡ ਮੈਡਲ

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਸਕਟਬਾਲ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਮਲਟੀਪਰਪਜ਼ ਸਕੂਲ ਮਿਡਲ ਬਰਾਂਚ ਪੰਜਾਬੀ...

ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਕਰਵਾਏ ਦੋ- ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲੇ ਸੰਪੰਨ

-1000 ਤੋਂ ਵਧੇਰੇ ਖਿਡਾਰੀਆਂ ਨੇ ਹਿੱਸਾ ਲੈ ਕੇ ਖੇਡ ਪ੍ਰਤਿਭਾ ਦਿਖਾਈ- ਪ੍ਰੋ. ਗਿੱਲ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਏ ਗਏ ਦੋ –ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਕਾਲਜਾਂ ਨੇ ਭਾਗ ਲਿਆ। ਇਨ੍ਹਾਂ ਖੇਡ ਮੁਕਬਾਲਿਆਂ ਵਿਚ ਵੱਖ ਵੱਖ ਖੇਡਾਂ ਕੱਬਡੀ, ਵਾਲੀਬਾਲ, ਬਾਕਸਿੰਗ ਅਤੇ ਬੇਸਬਾਲ ਆਦਿ ਨੂੰ ਸ਼ਾਮਲ ਕੀਤਾ ਗਿਆ। ਖੇਡ...

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ...

ਸਕੂਲ ਆਫਤ ਪ੍ਰਬੰਧਕ ਯੋਜਨਾ ਵਿਸ਼ੇ ‘ਤੇ ਲਗਾਇਆ 2-ਰੋਜ਼ਾ ਕੈਂਪ

ਬਟਾਲਾ:- ਸਥਾਨਿਕ ਪੀਐਮ ਸ਼੍ਰੀ ਸਰਕਾਰੀ ਗ੍ਰਲਜ ਸੀਨੀ. ਸੈਕੰ. ਸਕੂਲ ਗਾਂਧੀ ਕੈਂਪ ਵਿਖੇ ਪ੍ਰਿੰਸੀਪਲ ਤੇਜਿੰਦਰ ਕੌਰ ਦੀ ਅਗਵਾਈ ‘ਚ 2-ਰੋਜ਼ਾ ਕੈਂਪ ਸਕੂਲ ਆਫਤ ਪ੍ਰਬੰਧਕ ਯੋਜਨਾ ਵਿਸ਼ੇ ‘ਤੇ ਕੈਂਪ ਲਗਾਇਆ। ਜਿਸ ਵਿਚ ਰਿਸੋਰਸ ਪਰਸਨ ਵਜੋਂ ਸਿਵਲ ਡਿਫੈਂਸ ਦੇ ਹਰਬਖਸ਼ ਸਿੰਘ ਤੇ ਮਨਿੰਦਰ ਕੌਰ ਸਮੇਤ ਅਧਿਆਪਕ ਤੇ ਵਿਦਿਆਰਥਣਾਂ ਨੇ ਹਿੱਸਾ ਲਿਆ। ਸ਼ੁਰੂਆਤ ਵਿਚ ਵਿਸ਼ਵ ਮੁਢੱਲੀ ਸਹਾਇਤਾ ਦੇ ਬਾਨੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.