Facebook-f Youtube X-twitter

-ਵਿਸ਼ੇਸ਼ ਗਹਿਰੀ ਸੁਧਾਈ 2026-

ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ

ਸ਼ਿਫਟਡ, ਡੈਡ, ਐਬਸੈਂਟ ਵੋਟਰਾਂ ਦੀ ਜਿਆਦਾ ਗਿਣਤੀ ਵਾਲੇ ਵਾਰਡਾਂ ਦਾ ਦੌਰਾ

ਲੋਕਾਂ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ ਦੇ ਪ੍ਰਕਿਰਿਆ ਉਪਰ ਤਸੱਲੀ ਦਾ ਪ੍ਰਗਟਾਵਾ

ਮੋਗਾ 28 ਜੁਲਾਈ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਸ਼ਿਫਟਡ, ਡੈਡ, ਐਬਸੈਂਟ ਵੋਟਰਾਂ ਦੀ ਜ਼ਿਆਦਾ ਗਿਣਤੀ ਵਾਲੇ ਵਾਰਡਾਂ ਦਾ ਅੱਜ ਵਿਸ਼ੇਸ਼ ਦੌਰਾ ਕੀਤਾ ਅਤੇ ਇੱਥੇ ਚੱਲ ਰਹੇ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ। ਉਨਾਂ ਕਿਹਾ ਕਿ ਕੋਈ ਵੀ ਯੋਗ ਵੋਟਰ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਜਿਹੜੇ ਵੋਟਰ ਸ਼ਿਫਟਡ, ਡੈਡ, ਐਬਸੈਂਟ ਵਰਗ ਵਿੱਚ ਆਉਂਦੇ ਹਨ ਉਹਨਾਂ ਦੀਆਂ ਵੋਟਾਂ ਨੂੰ ਕੱਟਿਆ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਦਾ ਜਾਇਜਾ ਲਿਆ ਤੇ ਜ਼ਮੀਨੀ ਪੱਧਰ ਤੇ ਲੋਕਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਲੋਕਾਂ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਦੇ ਪ੍ਰਕਿਰਿਆ ਉਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ।

ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਥੇ ਐਬਸੈਂਟ ਡੈਡ, ਸ਼ਿਫਟਡ ਵੋਟਰਾਂ ਦੀ ਗਿਣਤੀ ਜਿਆਦਾ ਹੈ ਉਥੇ ਵਿਸ਼ੇਸ਼ ਧਿਆਨ ਦੇ ਕੇ  ਐਸ ਆਈ ਆਰ ਦਾ ਕੰਮ ਮੁਕੰਮਲ ਕੀਤਾ ਜਾਵੇ ਤਾਂ ਕਿ ਕੋਈ ਵੀ ਕੋਈ ਵੀ ਯੋਗ ਵੋਟਰ ਵੋਟਰ ਕਾਰਡ ਤੋਂ ਵਾਂਝਾ ਨਾ ਰਹੇ ਅਤੇ ਅਯੋਗ ਵੋਟਰ ਸੂਚੀ ਵਿੱਚ ਨਾ ਰਹੇ।

ਉਹਨਾਂ ਕਿਹਾ ਮੋਗਾ ਵਿੱਚ ਕੁੱਲ 7 ਲੱਖ 58 ਹਜ਼ਾਰ 410 ਵੋਟਰ ਹਨ ਇਹਨਾਂ ਸਾਰਿਆਂ ਨੂੰ ਘਰ ਘਰ ਜਾ ਕੇ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ। ਇਹਨਾਂ ਵਿਚੋਂ 100 ਫ਼ੀਸਦੀ ਤੋਂ ਵਧੇਰੇ ਫਾਰਮਾਂ ਦੀ ਡਿਜੀਟਾਈਜੇਸ਼ਨ ਵੀ ਕੀਤੀ ਜਾ ਚੁੱਕੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ  ਸੋਧੇ ਸ਼ਡਿਊਲ ਤਹਿਤ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਅਤੇ ਪੋਲਿੰਗ ਬੂਥਾਂ ਦੀ ਰੈਸ਼ਨੇਲਾਜੇਸ਼ਨ ਦਾ ਕੰਮ ਵੀ 3 ਅਗਸਤ ਤੱਕ ਕੀਤਾ ਜਾਵੇਗਾ। ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦੋਂਕਿ ਇਨ੍ਹਾਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ ਤੋਂ 12 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਫੋਟੋ- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਮੋਗਾ ਵਿਖੇ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਦਾ ਜ਼ਮੀਨੀ ਪੱਧਰ ਤੋਂ ਜਾਇਜਾ ਲੈਂਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.