Facebook-f Youtube X-twitter

ਫਸਲੀ ਮਸ਼ੀਨਾਂ ‘ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ- ਡਾ. ਸ਼ਾਹਬਾਜ ਸਿੰਘ ਚੀਮਾ

ਬਟਾਲਾ, 29 ਜੁਲਾਈ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਗੁਰਦਾਸਪੁਰ ਡਾ. ਸ਼ਾਹਬਾਜ਼  ਸਿੰਘ ਚੀਮਾ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 3 ਅਗਸਤ, 2026 ਸ਼ਾਮ 5:00 ਵਜੇ ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਅਤੇ ਪੈਡੀ ਸਪਲਾਈ ਚੇਨ ਸੈਂਟਰ (ਪੀ.ਐੱਸ.ਸੀ.) ਸਥਾਪਤ ਕਰਨ ਲਈ ਕੇਵਲ ਸੋਸਾਇਟੀਆਂ ਨੂੰ ਹੀ ਸਬਸਿਡੀ ਦਾ ਲਾਭ ਮਿਲੇਗਾ।

ਡਾ. ਸ਼ਾਹਬਾਜ ਸਿੰਘ ਚੀਮਾ  ਨੇ ਦੱਸਿਆ ਕਿ ਇਸ ਸਕੀਮ ਅਧੀਨ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐਸ.ਐਮ.ਐਸ., ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਚਰ, ਉਲਟਾਵਾਂ ਪਲਾਓ ਅਤੇ ਮਲਟੀ ਕਰਾਪ ਸੁਪਰ ਸੀਡਰ ਸਮੇਤ ਕਈ ਆਧੁਨਿਕ ਖੇਤੀ ਮਸ਼ੀਨਾਂ ‘ਤੇ ਸਬਸਿਡੀ ਉਪਲਬਧ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਲਾਹੇਵੰਦ ਜੀਵ-ਜੰਤੂਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਪੋਰਟਲ ‘ਤੇ ਅਪਲਾਈ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ‘ਤੇ ਕਿਸਾਨ ਆਪਣੇ ਸਬੰਧਤ ਬਲਾਕ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.