Facebook-f Youtube X-twitter

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ:

ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਗੰਧੜ ਵਿਖੇ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ (Mission for Cotton Productivity) ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ।

ਇਸ ਮੌਕੇ ਡਾ. ਮਨਮੀਤ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ ਹਮਲੇ ਤੋਂ ਬਚਾਉਣ ਲਈ ਸਰਵਪੱਖੀ ਕੀਟ ਪ੍ਰਬੰਧਨ ਦੇ ਅਹਿਮ ਨੁਕਤੇ ਦੱਸੇ। ਉਨ੍ਹਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਨਦੀਨਾਂ ਦੀ ਸਾਫ-ਸਫਾਈ ਰੱਖਣ ਅਤੇ ਨਰਮੇ ਦੀ ਫਸਲ ਦਾ ਲਗਾਤਾਰ ਸਰਵੇਖਣ (ਨਿਰੀਖਣ) ਕਰਦੇ ਰਹਿਣ ਲਈ ਆਖਿਆ ਤਾਂ ਜੋ ਕੀੜੇ-ਮਕੌੜਿਆਂ ਦਾ ਖਾਸ ਧਿਆਨ ਰੱਖਿਆ ਜਾ ਸਕੇ। ਉਨ੍ਹਾਂ ਨੇ ਜ਼ੋਰ ਦੇ ਕੇ ਸਲਾਹ ਦਿੱਤੀ ਕਿ ਖੇਤਾਂ ਵਿੱਚ ਪੀ.ਏ.ਯੂ. (PAU) ਵੱਲੋਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦਾ ਹੀ ਸਪ੍ਰੇਅ ਕੀਤਾ ਜਾਵੇ।

ਸ੍ਰੀਮਤੀ ਏਕਮਦੀਪ ਕੌਰ ਏ.ਐਸ.ਆਈ ਵੱਲੋਂ ਮਹਿਕਮੇ ਦੀਆਂ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਬਾਜ਼ਾਰ ਵਿੱਚੋਂ ਕੋਈ ਵੀ ਬੀਜ, ਖਾਦ ਜਾਂ ਖੇਤੀ ਦਵਾਈਆਂ (ਇਨਪੁੱਟਸ) ਖਰੀਦਣ ਸਮੇਂ ਦੁਕਾਨਦਾਰ ਤੋਂ ਉਸ ਦਾ ਪੱਕਾ ਬਿੱਲ ਜ਼ਰੂਰ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਅਤੇ ਫਾਰਮਰ ਰਜਿਸਟਰੀ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਗਰੂਕ ਕੀਤਾ। ਅੰਤ ਵਿੱਚ ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਵੱਲੋਂ ਖੇਤ ਦਿਵਸ ਆਯੋਜਿਤ ਕਰਨ ਲਈ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਖੇਤ ਦਿਵਸ ਦਾ ਸਾਰਾ ਸੁਚੱਜਾ ਪ੍ਰਬੰਧ ਗਗਨਦੀਪ ਸਿੰਘ (ਸਹਾਇਕ ਟੈਕਨਾਲੋਜੀ ਮੈਨੇਜਰ) ਅਤੇ ਅਮਨਦੀਪ ਸਿੰਘ ਸੇਵਾਦਾਰ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ

Gursharan Singh

garry6110@gmail.com

Leave a Reply

Your email address will not be published. Required fields are marked *

Trending

ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਟਿਆਲਾ: ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਆਫ਼ ਸੈਂਸਜ ਓਪਰੇਸ਼ਨ, ਪੰਜਾਬ ਦੇ ਮੁੱਖ ਦਫ਼ਤਰ ਤੋਂ ਆਏ ਅਧਿਕਾਰੀ ਸ਼੍ਰੀਮਤੀ ਰੇਨੂ, ਸਹਾਇਕ ਡਾਇਰੈਕਟਰ, ਸ਼੍ਰੀਮਤੀ ਪਿੰਕੀ ਰਾਵਤ, ਐਸ.ਆਈ. ਗ੍ਰੇਡ-II, ਸ਼੍ਰੀ ਅਮਨ ਕੁਮਾਰ ਬਲੀਹਾਰ, ਜਿਲ੍ਹਾ ਕੁਆਡੀਨੇਟਰ, ਪਟਿਆਲਾ ਅਤੇ ਸ੍ਰੀਮਤੀ ਜਸਵਿੰਦਰ ਕੌਰ, ਉਪ ਅਰਥ ਅਤੇ ਅੰਕੜਾ ਸਲਾਹਕਾਰ, ਪਟਿਆਲਾ ਵੱਲੋਂ...

ਵਿਧਾਇਕ ਸ਼ੈਰੀ ਕਲਸੀ ਨੇ ਸ਼ਾਸਤਰੀ ਨਗਰ ਟਰੱਕ ਯੂਨੀਅਨ ਬਟਾਲਾ ਵਿਖੇ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

ਕਿਹਾ- ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਕੀਤੇ ਗਏ ਹਨ ਖਾਸ ਉਪਰਾਲੇ ਦੁਕਾਨਦਾਰ ਅਤੇ ਯੂਨੀਅਨ ਵਾਲਿਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ...

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.