Facebook-f Youtube X-twitter

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

-ਕਿਹਾ, 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ

-ਬਾਦਸ਼ਾਹਪੁਰ ਵਿਖੇ ਘੱਗਰ ਦੇ ਕਿਨਾਰੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤੇ-ਗੋਇਲ

-ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਦਾ ਕੀਤਾ ਧੰਨਵਾਦ

-ਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

ਘੱਗਾ/ਬਾਦਸ਼ਾਹਪੁਰ/ਸ਼ੁਤਰਾਣਾ/ਪਾਤੜਾਂ, 30 ਜੁਲਾਈ:

ਪੰਜਾਬ ਦੇ ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਭੂਮੀ ਅਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਕਿਸਾਨਾਂ ਨੂੰ ਇਹ ਵੱਡਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ਵਿੱਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68,500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਤਹਿਤ 2 ਨਹਿਰਾਂ, 14 ਕੁੱਲ ਮਾਈਨਰ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ’ਤੇ 8.89 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪਾਈਪਲਾਈਨਾਂ ਰਾਹੀਂ 18 ਪਿੰਡਾਂ ਦੀ ਕਰੀਬ 9,302 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਸ੍ਰੀ ਬਰਿੰਦਰ ਗੋਇਲ ਨੇ ਬਾਦਸ਼ਾਹਪੁਰ ਵਿਖੇ ਘੱਗਰ ਬੰਨ੍ਹ ਮਜ਼ਬੂਤ ਕਰਨ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਦੇ ਕਿਨਾਰੇ, ਜਿੱਥੇ ਕਿਤੇ ਢਾਹ ਲੱਗਣ ਦਾ ਖ਼ਦਸ਼ਾ ਸੀ, ਉੱਥੇ 1000 ਫੁੱਟ ਖੇਤਰ ‘ਤੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਬਰਿੰਦਰ ਗੋਇਲ ਨੇ ਕਿਹਾ ਕਿ ਡਰੇਨੇਜ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਪਿਛਲੇ ਸਾਲ ਦੌਰਾਨ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਉਹ ਕਦੇ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ, ਜਿਸ ਕਰਕੇ ਲੰਘੇ ਸਾਲ ਘੱਗਰ ਨਦੀ ਵਿੱਚ ਬਹੁਤਾਤ ‘ਚ ਆਏ ਪਾਣੀ ਦੇ ਬਾਵਜੂਦ ਕਿਸੇ ਵੀ ਥਾਂ ‘ਤੇ ਕੋਈ ਬੰਨ੍ਹ ਨਹੀਂ ਟੁੱਟਿਆ। ਉਨ੍ਹਾਂ ਦੱਸਿਆ ਕਿ ਬਾਦਸ਼ਾਹਪੁਰ ਵਿਖੇ ਵੀ ਖਨੌਰੀ ਦੀ  ਤਰ੍ਹਾਂ ਗੇਜ ਲਗਾਈ ਜਾਵੇਗੀ ਅਤੇ ਹੁਣ ਤੱਕ ਹੜ੍ਹਾਂ ਤੋਂ ਬਚਾਅ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਾਰ ਸੇਵਾ, ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦੀ ਹਨ।

ਇਸ ਮੌਕੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਕੈਬਨਿਟ ਮੰਤਰੀ ਗੋਇਲ ਤੀਜੀ ਵਾਰ ਸ਼ੁਤਰਾਣਾ ਹਲਕੇ ‘ਚ ਆਕੇ ਉਦਘਾਟਨ ਕਰਕੇ ਗਏ ਹਨ, ਤੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਘੱਗਰ ਤੋਂ ਪਾਰਲੇ ਪਿੰਡਾਂ ਤੱਕ ਵੀ ਇਹ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਅਤੇ ਇਨ੍ਹਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨ ਪੱਖੀ ਫ਼ੈਸਲਿਆਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
ਇਸ ਮੌਕੇ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ, ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ, ਆਕਾਸ਼ ਅਗਰਵਾਲ,
ਸਮੇਤ ਵੱਡੀ ਗਿਣਤੀ ਕਿਸਾਨ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.