Facebook-f Youtube X-twitter

ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐਬਸੈਂਟ, ਡੈੱਡ, ਡੁਪਲੀਕੇਟ ਅਤੇ ਸ਼ਿਫਟਡ ਵੋਟਰਾਂ ਦੀਆਂ ਸੂਚੀਆਂ ਕੀਤੀਆਂ ਸਾਂਝੀਆਂ

ਏ.ਐਸ.ਡੀ.ਡੀ. ਸੂਚੀਆਂ ਵਿੱਚ ਤਰੁੱਟੀ ਦੂਰ ਕਰਵਾਉਣ ਲਈ ਤੁਰੰਤ ਸਬੰਧਤ ਬੀ.ਐਲ.ਓ. ਜਾਂ ਈ.ਆਰ.ਓ. ਨੂੰ ਸੂਚਿਤ ਕੀਤਾ ਜਾਵੇ

ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ.-1 ਨੂੰ ਹੋਰ ਸਰਗਰਮ ਬਣਾਉਣ ਦੀ ਕੀਤੀ ਅਪੀਲ

ਮੋਗਾ, 30 ਜੁਲਾਈ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ -2026 ਦੇ ਤਹਿਤ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਦੀ ਅਗਵਾਈ ਹੇਠ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਅਤੇ ਉਨ੍ਹਾਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰਯਕੀਨੀ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਬਸੈਂਟ, ਡੈੱਡ, ਡੁਪਲੀਕੇਟ ਅਤੇ ਸ਼ਿਫਟਡ ਵੋਟਰਾਂ ਸਬੰਧੀ ਤਿਆਰ ਕੀਤੀਆਂ ਏ.ਐਸ.ਡੀ.ਡੀ. ਸੂਚੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਚੀਆਂ ਦਾ ਉਦੇਸ਼ ਵੋਟਰ ਸੂਚੀਆਂ ਨੂੰ ਵੱਧ ਤੋਂ ਵੱਧ ਸਹੀ ਅਤੇ ਅਪਡੇਟ ਬਣਾਉਣਾ ਹੈ ਤਾਂ ਜੋ ਹਰ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਸਹੀ ਢੰਗ ਨਾਲ ਦਰਜ ਹੋਵੇ ਅਤੇ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਦੁਹਰਾਈ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ।


ਸ੍ਰੀ ਸੇਤੀਆ ਨੇ ਕਿਹਾ ਕਿ ਜੇਕਰ ਰਾਜਨੀਤਿਕ ਪਾਰਟੀਆਂ ਜਾਂ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ ਨੂੰ ਏ.ਐਸ.ਡੀ.ਡੀ. ਸੂਚੀਆਂ ਵਿੱਚ ਕਿਸੇ ਵੀ ਕਿਸਮ ਦੀ ਤਰੁੱਟੀ ਜਾਂ ਗਲਤੀ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਸਬੰਧਤ ਬੂਥ ਲੈਵਲ ਅਫ਼ਸਰ ਜਾਂ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰ ਜਾਂ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕਰਨ, ਤਾਂ ਜੋ ਨਿਰਧਾਰਿਤ ਸਮੇਂ ਅੰਦਰ ਲੋੜੀਂਦੀ ਜਾਂਚ ਉਪਰੰਤ ਉਸ ਵਿੱਚ ਸੋਧ ਕੀਤੀ ਜਾ ਸਕੇ।


ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੀ.ਐਲ.ਏ.-1 ਨੂੰ ਹੋਰ ਸਰਗਰਮ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਬੂਥ ਪੱਧਰ 'ਤੇ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਬੀ.ਐਲ.ਏ. ਵੋਟਰ ਸੂਚੀਆਂ ਦੀ ਤਸਦੀਕ ਅਤੇ ਤਰੁੱਟੀਆਂ ਦੂਰ ਕਰਵਾਉਣ ਵਿੱਚ ਚੋਣ ਪ੍ਰਕਿਰਿਆ ਦੇ ਮਹੱਤਵਪੂਰਨ ਭਾਗੀਦਾਰ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਸਰਗਰਮ ਸਹਿਯੋਗ ਬਹੁਤ ਜ਼ਰੂਰੀ ਹੈ।


ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ-2026 ਸਬੰਧੀ ਬੁਲਾਈਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਜਾਂ ਉਨ੍ਹਾਂ ਦੇ ਅਧਿਕਾਰਤ ਨੁਮਾਇੰਦੇ ਲਾਜ਼ਮੀ ਤੌਰ 'ਤੇ ਹਾਜ਼ਰੀ ਯਕੀਨੀ ਬਣਾਉਣ, ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਹੋ ਸਕੇ ਅਤੇ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਜਾ ਸਕੇ।


ਉਹਨਾਂ ਕਿਹਾ ਮੋਗਾ ਵਿੱਚ ਕੁੱਲ 7 ਲੱਖ 58 ਹਜ਼ਾਰ 410 ਵੋਟਰ ਹਨ ਇਹਨਾਂ ਸਾਰਿਆਂ ਨੂੰ ਘਰ ਘਰ ਜਾ ਕੇ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ। ਇਹਨਾਂ ਵਿਚੋਂ 100 ਫ਼ੀਸਦੀ  ਤੋਂ ਵਧੇਰੇ ਫਾਰਮਾਂ ਦੀ ਡਿਜੀਟਾਈਜੇਸ਼ਨ ਵੀ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ  ਸੋਧੇ ਸ਼ਡਿਊਲ ਤਹਿਤ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਅਤੇ ਪੋਲਿੰਗ ਬੂਥਾਂ ਦੀ ਰੈਸ਼ਨੇਲਾਜੇਸ਼ਨ ਦਾ ਕੰਮ ਵੀ 3 ਅਗਸਤ ਤੱਕ ਕੀਤਾ ਜਾਵੇਗਾ। ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦੋਂਕਿ ਇਨ੍ਹਾਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ ਤੋਂ 12 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.