Facebook-f Youtube X-twitter

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਵਸ-ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਟਾਲਾ, 30 ਜੁਲਾਈ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਵਸ ਮਨਾਉਣ ਸਬੰਧੀ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਬਟਾਲਾ ਕਲੱਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਚਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਤਹਿਸਲੀਦਾਰ ਬਟਾਲਾ ਨੇ ਅੱਗੇ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੁਲਿਸ ਜਵਾਨਾਂ, ਪੰਜਾਬ ਹੋਮਗਾਰਡ ਅਤੇ ਐੱਨ.ਐੱਨ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਦੇ ਮਾਰਚ ਪਾਸਟ ‘ਚ ਹਿੱਸਾ ਲਿਆ ਜਾਵੇਗਾ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।

ਉਨਾਂ ਦੱਸਿਆ ਕਿ ਮਾਰਚ ਪਾਸਟ (ਬੈਂਡ/ਐਨ.ਸੀ.ਸੀ ਕੈਡਿਟ) ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਦੀ ਰਿਹਰਸਲ ਪੁਲਿਸ ਲਾਈਨ ਬਟਾਲਾ ਵਿਖੇ ਹੋਵੇਗੀ। ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਆਡੋਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਹੋਵੇਗੀ।

ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਲੋਕਾਂ ਦੇ ਬੈਠਣ, ਪੀਣ ਲਈ ਸਾਫ ਪਾਣੀ ਅਤੇ ਦੇ ਵਾਹਨਾਂ ਲਈ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਇਸ ਮੌਕੇ ਉਨਾਂ ਨਗਰ ਕੌਂਸਲ ਬਟਾਲਾ ਨੂੰ ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ਵਿੱਚ ਸਫ਼ਾਈ ਦੇ ਪ੍ਰਬੰਧਾਂ ਦਾ ਖਾਸ ਖਿਆਲ ਰੱਖਣ ਲਈ ਕਿਹਾ। 

ਮੀਟਿੰਗ ਵਿੱਚ ਸ਼ਸ਼ੀ ਭੂਸ਼ਨ ਵਰਮਾ ਐਮ ਡੀ, ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਲੈਕਚਰਾਰ ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਬਿਕਰਮਜੀਤ ਸਿੰਘ, ਡਾ. ਸਤਿੰਦਰਜੀਤ ਕੌਰ, ਸ੍ਰੀਮਤੀ ਕਮਲਜੀਤ ਕੌਰ, ਸੁਖਦੇਵ ਸਿੰਘ, ਲਖਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲਾਂ ਦੇ ਨੁਮਾਇੰਦੇ ਹਾਜ਼ਰ ਸਨ

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.