Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ਸ਼ਹੀਦ ਭਾਈ ਸੁੱਖਾ ਸਿੰਘ, ਸ਼ਹੀਦ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਮੁਹੱਲਾ ਕਲੀਨਿਕ ਦਾ ਬਟਾਲਾ ਵਾਸੀਆਂ ਦੀ ਮੌਜੂਦਗੀ ਵਿੱਚ ਉਦਘਾਟਨ ਕੀਤਾ

ਬਟਾਲਾ, 30 ਜੁਲਾਈ

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹੀਦ ਭਾਈ ਸੁੱਖਾ ਸਿੰਘ, ਸ਼ਹੀਦ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਮੁਹੱਲਾ ਕਲੀਨਿਕ ਦਾ ਬਟਾਲਾ ਵਾਸੀਆਂ ਦੀ ਮੌਜੂਦਗੀ ਵਿੱਚ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਸੀਨੀਅਰ ਆਗੂ ਪ੍ਰਦੀਪ ਕੁਮਾਰ ਅਤੇ ਐੱਸ ਐਮ ਓ ਮਨਿੰਦਰਜੀਤ ਸਿੰਘ ਵੀ ਮੌਜੂਦ ਸਨ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਖੇਤਰ ਵਿੱਚ ਵੱਡੀ ਪੱਧਰ ‘ਤੇ ਮਿਸਾਲੀ ਸੁਧਾਰ ਹੋਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ ਕਿਉਂਕਿ ਆਮ ਆਦਮੀ ਕਲੀਨਿਕ ਵਿਚ 46 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫ਼ਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਦਾ ਫਾਇਦਾ ਬਟਾਲਾ ਨਿਵਾਸੀਆਂ ਨੂੰ ਮਿਲ ਰਿਹਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.