Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ


ਡਾਕੂਮੈਂਟਰੀ ਸ਼ੋਅ ਰਾਹੀਂ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

 ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ 31 ਜੁਲਾਈ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਕੋਟਲੀ ਅਬਲੂ ਅਤੇ ਕੋਠੇ ਹਜੂਰੇ ਵਾਲਾ ਵਿਖੇ ਬੀਤੇ ਦਿਨੀ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।

ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਹਨਾਂ ਦੇ ਅਮੁੱਲੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਉਹਨਾਂ ਦੇ ਉੱਚੇ ਆਦਰਸ਼ਾਂ ਤੋਂ ਪ੍ਰੇਰਣਾ ਲੈਣ ਲਈ ਇਹ ਦਸਤਾਵੇਜ਼ੀ ਫਿਲਮ ਇੱਕ ਪ੍ਰਭਾਵਸ਼ਾਲੀ ਉਪਰਾਲਾ ਸਾਬਤ ਹੋ ਰਹੀ ਹੈ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਂਦੀ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇਗਾ, ਜਿਸ ਨਾਲ ਸਮਾਜ ਵਿੱਚ ਭਾਈਚਾਰਾ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.