Facebook-f Youtube X-twitter

ਸਫਾਈ ਸੇਵਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ, ਤਨਖਾਹਾਂ ਵਿੱਚ ਲਗਭਗ ਦੁੱਗਣਾ ਵਾਧਾ: ਵਿਧਾਇਕ ਮਨਜੀਤ ਸਿੰਘ ਬਿਲਾਸਪੁਰ

ਮੋਗਾ, 31 ਜੁਲਾਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਰਗ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕਰਦਿਆਂ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਲਗਭਗ ਦੁੱਗਣਾ ਵਾਧਾ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਬਰਿੰਦਰ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਸ੍ਰੀ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ।

ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਦੀ ਆਰਥਿਕ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਅਹਿਮ ਕਦਮ ਚੁੱਕ ਰਹੀ ਹੈ। ਤਨਖਾਹਾਂ ਵਿੱਚ ਕੀਤਾ ਗਿਆ ਇਹ ਵਾਧਾ ਕਰਮਚਾਰੀਆਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਪੱਧਰ ਵਿੱਚ ਵੀ ਗੁਣਾਤਮਕ ਸੁਧਾਰ ਲਿਆਵੇਗਾ।

ਉਨ੍ਹਾਂ ਕਿਹਾ ਕਿ ਸਫਾਈ ਸੇਵਕ ਅਤੇ ਸੀਵਰਮੈਨ ਸ਼ਹਿਰਾਂ ਅਤੇ ਪਿੰਡਾਂ ਦੀ ਸਫ਼ਾਈ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਸਨਮਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ, ਜਦਕਿ ਮੌਜੂਦਾ ਸਰਕਾਰ ਨੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਨੂੰ ਆਪਣੀ ਪ੍ਰਮੁੱਖ ਤਰਜੀਹ ਬਣਾਇਆ ਹੈ।

ਵਿਧਾਇਕ ਨੇ ਦੱਸਿਆ ਕਿ ਸਫਾਈ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅੱਜ ਵੀ ਸਫਾਈ ਸੇਵਕ ਜਥੇਬੰਦੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਆਪਸੀ ਗੱਲਬਾਤ ਰਾਹੀਂ ਹਰ ਜਾਇਜ਼ ਮੰਗ ਦਾ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸੇ ਸਕਾਰਾਤਮਕ ਪਹੁੰਚ ਦੇ ਨਤੀਜੇ ਵਜੋਂ ਕਰਮਚਾਰੀਆਂ ਦੀਆਂ ਕਈ ਅਹਿਮ ਮੰਗਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਤਨਖਾਹ ਵਾਧੇ ਦੇ ਨਾਲ-ਨਾਲ ਸਫਾਈ ਕਰਮਚਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਬਿਹਤਰ ਕਾਰਜ ਮਾਹੌਲ, ਸਮਾਜਿਕ ਸੁਰੱਖਿਆ ਅਤੇ ਸਨਮਾਨਯੋਗ ਜੀਵਨ ਪ੍ਰਾਪਤ ਹੋ ਸਕੇ।

ਸ੍ਰੀ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਉਪਰਾਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਸਿਹਤ ਸੇਵਾਵਾਂ ਦਾ ਵਿਸਥਾਰ, ਮੁਹੱਲਾ ਕਲੀਨਿਕ, ਸਰਕਾਰੀ ਸਕੂਲਾਂ ਵਿੱਚ ਸੁਧਾਰ ਅਤੇ ਹੋਰ ਭਲਾਈ ਯੋਜਨਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ।

ਅੰਤ ਵਿੱਚ ਵਿਧਾਇਕ ਨੇ ਸਫਾਈ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਹੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣ ਅਤੇ ਸਾਫ਼-ਸੁਥਰੇ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਦੇ ਲੋਕ-ਹਿਤੈਸ਼ੀ ਫ਼ੈਸਲਿਆਂ ਨਾਲ ਸਫਾਈ ਕਰਮਚਾਰੀਆਂ ਦਾ ਮਨੋਬਲ ਹੋਰ ਮਜ਼ਬੂਤ ਹੋਵੇਗਾ ਅਤੇ ਉਹ ਹੋਰ ਵਧੇਰੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.