Facebook-f Youtube X-twitter

ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਰਾਜਪੁਰਾ, 01 ਅਗਸਤ:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ।

ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ

Gursharan Singh

garry6110@gmail.com

Leave a Reply

Your email address will not be published. Required fields are marked *

Trending

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਨਗਰ ਕੌਂਸਲ ਸਮਾਣਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ

ਸਮਾਣਾ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸਮਾਣਾ ਵੱਲੋਂ 17 ਸਤੰਬਰ ਤੋਂ 17 ਅਕਤੂਬਰ ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਅੱਜ ਲੋਕਾਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਸ੍ਰੀ ਕਪੂਰ ਚੰਦ ਬਾਂਸਲ ਅਤੇ ਕਾਰਜ ਸਾਧਕ ਅਫ਼ਸਰ ਸ੍ਰੀ ਅਪਰਾਪਾਰ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਐਸ ਆਈ ਆਰ ‘ਚ 100 ਪ੍ਰਤੀਸ਼ਤ ਮੈਪਿੰਗ ਕਰਨ ਵਾਲ਼ੇ ਪਟਿਆਲਾ ਦੇ 56 ਬੀ.ਐਲ.ਓਜ਼ ਮੁੱਖ ਚੋਣ ਅਫਸਰ, ਪੰਜਾਬ ਦੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ 

ਕਿਹਾ, ਬੀ.ਐਲ.ਓਜ਼ ਚੋਣ ਕਮਿਸ਼ਨ ਦਾ ਧੁਰਾ, ਐਸ ਆਈ ਆਰ ਦੇ ਅਗਲੇ ਫੇਜ਼ ‘ਚ ਵੀ ਪਹਿਲਾਂ ਦੀ ਤਰ੍ਹਾਂ ਹੀ ਹੋਰ ਮਿਹਨਤ ਨਾਲ਼ ਕੰਮ ਕਰਨ ਲਈ ਪ੍ਰੇਰਿਆ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਐਸ ਆਈ ਆਰ-2026 ਦੌਰਾਨ ਘਰ-ਘਰ ਐਨਿਊਮਰੇਸ਼ਨ ਮੁਹਿੰਮ (25 ਜੂਨ ਤੋਂ 03 ਅਗਸਤ 2026 ਤੱਕ) ਵਿੱਚ 100 ਪ੍ਰਤੀਸ਼ਤ ਮੈਪਿੰਗ ਕਰਨ ਵਾਲ਼ੇ...

ਭਾਸ਼ਾ ਵਿਭਾਗ ਪੰਜਾਬ ਮਨਾਏਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ

ਸ਼ਹੀਦ ਦੀਆਂ ਲਿਖਤਾਂ, ਵਿਚਾਰਧਾਰਾ ਤੇ ਸ਼ਖ਼ਸੀਅਤ ਬਾਰੇ ਹੋਵੇਗੀ ਗੋਸ਼ਟੀ, ਕਵੀ ਦਰਬਾਰ ਤੇ ਸੰਗੀਤਕ ਪੇਸ਼ਕਾਰੀਆਂ ਪਟਿਆਲਾ:- ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਜਾਵੇਗਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਬੱਸੀ ਗੁੱਜਰਾਂ (ਰੋਪੜ) ਵਿਖੇ ਕਰਵਾਏ ਜਾਣ ਵਾਲੇ ਇਸ ਸਮਾਗਮ ਦੌਰਾਨ ਜਿੱਥੇ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.