Facebook-f Youtube X-twitter

ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਦੋਰਾ 3 ਅਗਸਤ ਨੂੰ

ਸ੍ਰੀ ਮੁਕਤਸਰ ਸਾਹਿਬ 01 ਅਗਸਤ

ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਡਾ. ਗੁਰਦਿੱਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕਾਂ ‘ਤੇ ਘੁੰਮ ਰਹੇ ਲਵਾਰਿਸ ਅਤੇ ਬੇਸਹਾਰਾ ਗਊ ਧਨ ਨੂੰ ਜ਼ਿਲ੍ਹੇ ਦੀਆਂ ਸਰਕਾਰੀ ਕੈਟਲ ਪੌਂਡ ਗਊਸ਼ਾਲਾਵਾਂ ਵਿੱਚ ਸ਼ਿਫਟ ਕਰਨ ਅਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਵਿੱਚ ਗਊ ਧਨ ਦੀ ਸਾਂਭ-ਸੰਭਾਲ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਉਪ ਚੇਅਰਮੈਨ, ਪੰਜਾਬ ਗਊ ਸੇਵਾ ਕਮਿਸ਼ਨ, ਸ੍ਰੀ ਕੀਮਤੀ ਭਗਤ ਵੱਲੋਂ 3 ਅਗਸਤ (ਸੋਮਵਾਰ) ਨੂੰ ਦੁਪਹਿਰ 12:00 ਵਜੇ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਦਾਨੀ ਸੱਜਣਾਂ, ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ.), ਟਰੱਸਟਾਂ ਅਤੇ ਨਿੱਜੀ ਤੌਰ ‘ਤੇ ਗਊਸ਼ਾਲਾਵਾਂ ਵਿੱਚ ਹਜ਼ਾਰਾਂ ਗਊਆਂ ਦੀ ਸੇਵਾ ਅਤੇ ਸੰਭਾਲ ਕਰ ਰਹੇ ਗਊ ਭਗਤਾਂ ਨਾਲ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸੰਭਾਵੀ ਹੱਲਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਉਪ ਚੇਅਰਮੈਨ ਵੱਲੋਂ ਬੇਸਹਾਰਾ ਗਊ ਧਨ ਦੀ ਸੁਰੱਖਿਆ, ਸੰਭਾਲ ਅਤੇ ਗਊਸ਼ਾਲਾਵਾਂ ਵਿੱਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਜਾਵੇਗਾ, ਤਾਂ ਜੋ ਗਊ ਧਨ ਦੀ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਇਆ ਜਾ ਸਕੇ

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.