Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਹਲਕਾ ਗਿੱਦੜਬਾਹਾ ਦੇ ਪਿੰਡ ਕੋਠੇ ਚੀਦਿਆਂ ਵਾਲੇ ਅਤੇ ਕੋਠੇ ਢਾਬਾ ਵਾਲੇ ਵਿਖੇ ਡਾਕੂਮੈਂਟਰੀ ਸ਼ੋਅ ਹੋਏ

ਸ੍ਰੀ ਮੁਕਤਸਰ ਸਾਹਿਬ 02 ਅਗਸਤ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਦੇਰ ਸ਼ਾਮ ਹਲਕਾ ਗਿੱਦੜਬਾਹਾ ਦੇ ਪਿੰਡ ਕੋਠੇ ਚੀਦਿਆਂ ਵਾਲੇ ਅਤੇ ਕੋਠੇ ਢਾਬਾ ਵਾਲੇ ਵਿਖੇ ਪ੍ਰਚਾਰ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਅਦੁੱਤੀ ਸੰਦੇਸ਼ ਨੂੰ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਡਾਕੂਮੈਂਟਰੀ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਅਤੇ ਸਮਾਜ ਸੁਧਾਰਕ ਵਿਚਾਰਾਂ ਨੂੰ ਬਹੁਤ ਹੀ ਧਿਆਨ ਅਤੇ ਸ਼ਰਧਾ ਨਾਲ ਦੇਖਿਆ। ਫ਼ਿਲਮ ਰਾਹੀਂ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਕ ਸਾਂਝ, ਸੇਵਾ ਭਾਵਨਾ, ਆਪਸੀ ਸਤਿਕਾਰ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਅਧਾਰਿਤ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਮਹਾਨ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਅੱਜ ਵੀ ਸਮਾਜ ਨੂੰ ਸਮਾਨਤਾ, ਸਦਭਾਵਨਾ, ਸੱਚ, ਭਾਈਚਾਰੇ ਅਤੇ ਮਨੁੱਖੀ ਏਕਤਾ ਦੀ ਰਾਹ ਦਿਖਾਉਂਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.