Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ਸਿਨੇਮਾ ਰੋਡ ਚੌਂਕ ਵਿਖੇ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

ਬਟਾਲਾ, 2 ਅਗਸਤ :

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਸਿਨੇਮਾ ਰੋਡ ਚੌਂਕ ਵਿਖੇ 

ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। 

ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹਿਰ ਦੇ ਮੁੱਖ ਚੌਁਕਾਂ ਵਿੱਚ ਟਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ। ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ। 

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। 

ਇਸ ਮੌਕੇ ਸਿਨੇਮਾ ਰੋਡ ਦੇ ਦੁਕਾਨਦਾਰਾਂ ਤੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਬਹੁਤ ਵਧੀਆ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.