Facebook-f Youtube X-twitter

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਕਿਹਾ ਵਪਾਰੀਆਂ ਤੇ ਦੁਕਾਨਦਾਰਾਂ ਦੇ ਨੀਤੀਗਤ ਮਾਮਲਿਆਂ ਬਾਰੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਫ਼ੈਸਲਾ ਜਲਦ

ਪਟਿਆਲਾ, 2 ਅਗਸਤ:

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਪ੍ਰਗਟਾਇਆ ਹੈ।

ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੇ ਨੀਤੀਗਤ ਮਾਮਲਿਆਂ ਬਾਰੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਜਲਦ ਵਿਚਾਰ ਕਰਕੇ ਫ਼ੈਸਲਾ ਲਿਆ ਜਾਵੇਗਾ।

ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ ‘ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ।

ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿੱਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬਾ ਪੱਧਰ ‘ਤੇ ਵੀ ਕਈ ਮਹੱਤਵਪੂਰਨ ਫ਼ੈਸਲੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਬੰਧੀ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਉਸੇ ਦਿਸ਼ਾ ਵਿੱਚ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਸਾਬਤ ਹੋਵੇਗਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.