Facebook-f Youtube X-twitter

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਲਈ 2 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

ਜਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੋਂਟੀ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ 02 ਅਗਸਤ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੋਂ ਹਲਕਿਆਂ ਲਈ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ।

ਜ਼ਿਲ੍ਹਾ ਟਰੇਡਰ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ, ਹਲਕਾ ਮੁਕਤਸਰ ਦੇ ਚੇਅਰਮੈਨ ਕੁਲਵਿੰਦਰ ਕਾਂਡਾ, ਹਲਕਾ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ, ਹਲਕਾ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਬੂਟਰ ਅਤੇ ਮਲੋਟ ਤੋਂ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਅਨਿਲ ਠਾਕੁਰ, ਰਣਜੀਤ ਪਾਲ ਸਿੰਘ, ਗੁਰਪ੍ਰੀਤ ਸਿੰਘ ਗੱਗੀ ਅਤੇ ਅਤੁਲ ਨਾਗਪਾਲ ਦਾ ਇਸ ਮਹੱਤਵਪੂਰਨ ਫੈਸਲੇ ਲਈ ਦਿਲੋਂ ਧੰਨਵਾਦ ਕੀਤਾ।

ਵਨੀਤ ਜਿੰਦਲ ਮੋਂਟੀ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਅਧੀਨ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ, ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ, ਜਿਸ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਹ ਫੰਡ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ

Gursharan Singh

garry6110@gmail.com

Leave a Reply

Your email address will not be published. Required fields are marked *

Trending

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਥਾਂ ਖੇਤੀ ਲਈ ਬਣਾਓ ਲਾਹੇਵੰਦ : ਡਿਪਟੀ ਕਮਿਸ਼ਨਰ

ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਖੇਤੀਬਾੜੀ ਲਈ ਲਾਹੇਵੰਦ ਬਣਾਉਣ। ਉਨ੍ਹਾਂ...

ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦਾ ਕੰਮ ਨਿਰੰਤਰ ਜਾਰੀ : ਡਿਪਟੀ ਕਮਿਸ਼ਨਰ

ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਕੁੱਲ ਆਮਦ 9,29,961.16 ਮੀਟ੍ਰਿਕ ਟਨ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਮੁਕੰਮਲ ਖਰੀਦ...

ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਟਿਆਲਾ: ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਆਫ਼ ਸੈਂਸਜ ਓਪਰੇਸ਼ਨ, ਪੰਜਾਬ ਦੇ ਮੁੱਖ ਦਫ਼ਤਰ ਤੋਂ ਆਏ ਅਧਿਕਾਰੀ ਸ਼੍ਰੀਮਤੀ ਰੇਨੂ, ਸਹਾਇਕ ਡਾਇਰੈਕਟਰ, ਸ਼੍ਰੀਮਤੀ ਪਿੰਕੀ ਰਾਵਤ, ਐਸ.ਆਈ. ਗ੍ਰੇਡ-II, ਸ਼੍ਰੀ ਅਮਨ ਕੁਮਾਰ ਬਲੀਹਾਰ, ਜਿਲ੍ਹਾ ਕੁਆਡੀਨੇਟਰ, ਪਟਿਆਲਾ ਅਤੇ ਸ੍ਰੀਮਤੀ ਜਸਵਿੰਦਰ ਕੌਰ, ਉਪ ਅਰਥ ਅਤੇ ਅੰਕੜਾ ਸਲਾਹਕਾਰ, ਪਟਿਆਲਾ ਵੱਲੋਂ...

ਵਿਧਾਇਕ ਸ਼ੈਰੀ ਕਲਸੀ ਨੇ ਸ਼ਾਸਤਰੀ ਨਗਰ ਟਰੱਕ ਯੂਨੀਅਨ ਬਟਾਲਾ ਵਿਖੇ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

ਕਿਹਾ- ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਕੀਤੇ ਗਏ ਹਨ ਖਾਸ ਉਪਰਾਲੇ ਦੁਕਾਨਦਾਰ ਅਤੇ ਯੂਨੀਅਨ ਵਾਲਿਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.