Facebook-f Youtube X-twitter

ਮੋਗਾ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜੇਸ਼ਨ ਮੁਕੰਮਲ

ਕੁੱਲ 834 ਹੋਈ ਪੋਲਿੰਗ ਸਟੇਸ਼ਨਾਂ ਦੀ ਗਿਣਤੀ – ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ

ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ, ਭੂਗੋਲਿਕ ਸਥਿਤੀ, ਤੇ ਹੋਰ ਪ੍ਰਸ਼ਾਸਨਿਕ ਮਾਪਦੰਡਾਂ ਨੂੰ ਧਿਆਨ ਰੱਖਦਿਆਂ ਕੀਤੀ ਰੇਸ਼ਨੇਲਾਈਜ਼ੇਸ਼ਨ

ਮੋਗਾ, 02 ਅਗਸਤ:

ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜ਼ੇਸ਼ਨ ਦਾ ਕੰਮ ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਮੋਗਾ ਵਿੱਚ ਹੁਣ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 834 ਹੋ ਗਈ ਹੈ। ਜੇਕਰ ਹਲਕਾ ਵਾਈਜ ਗੱਲ ਕਰੀਏ ਤਾਂ ਰੇਸ਼ਨੇਲਾਈਜੇਸ਼ਨ ਤੋਂ ਬਾਅਦ ਮੋਗਾ ਵਿੱਚ 231, ਬਾਘਾਪੁਰਾਣਾ ਵਿੱਚ 185, ਨਿਹਾਲ ਸਿੰਘ ਵਾਲਾ ਵਿੱਚ 204, ਧਰਮਕੋਟ ਵਿਖੇ 214 ਪੋਲਿੰਗ ਬੂਥ ਹਨ।

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ, ਭੂਗੋਲਿਕ ਸਥਿਤੀ, ਪਹੁੰਚ ਦੀ ਸਹੂਲਤ ਅਤੇ ਹੋਰ ਪ੍ਰਸ਼ਾਸਨਿਕ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਦਿਆਂ ਰੇਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਇਸ ਦਾ ਮੁੱਖ ਉਦੇਸ਼ ਵੋਟਰਾਂ ਨੂੰ ਆਪਣੇ ਨਿਵਾਸ ਸਥਾਨ ਦੇ ਨੇੜੇ ਸੁਵਿਧਾਜਨਕ ਪੋਲਿੰਗ ਸਟੇਸ਼ਨ ਉਪਲਬਧ ਕਰਵਾਉਣਾ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਕਾਰਜ ਦੌਰਾਨ ਸਾਰੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ , ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ, ਬੂਥ ਲੈਵਲ ਅਫ਼ਸਰਾਂ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਮੈਦਾਨੀ ਪੱਧਰ ‘ਤੇ ਵਿਸਥਾਰਪੂਰਵਕ ਜਾਂਚ ਕੀਤੀ ਗਈ। ਜਿੱਥੇ ਲੋੜ ਮਹਿਸੂਸ ਹੋਈ, ਉੱਥੇ ਪੋਲਿੰਗ ਸਟੇਸ਼ਨਾਂ ਦੀ ਸਥਿਤੀ, ਹੱਦਬੰਦੀ ਜਾਂ ਵੋਟਰਾਂ ਦੀ ਵੰਡ ਵਿੱਚ ਲੋੜੀਂਦੇ ਬਦਲਾਅ ਕੀਤੇ ਗਏ ਤਾਂ ਜੋ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਬੇਲੋੜੀ ਭੀੜ ਨਾ ਬਣੇ ਅਤੇ ਹਰੇਕ ਵੋਟਰ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਬਿਹਤਰ ਸਹੂਲਤ ਮਿਲ ਸਕੇ।

ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਵੋਟਰ ਸੂਚੀਆਂ ਨੂੰ ਵੱਧ ਤੋਂ ਵੱਧ ਸ਼ੁੱਧ ਅਤੇ ਅਪਡੇਟ ਬਣਾਉਣ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਯੋਗ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਮ੍ਰਿਤਕ, ਸ਼ਿਫਟ ਹੋਏ ਜਾਂ ਦੁਹਰਾਏ ਨਾਮਾਂ ਦੀ ਪਛਾਣ ਅਤੇ ਹੋਰ ਲੋੜੀਂਦੀਆਂ ਸੋਧਾਂ ਦਾ ਕੰਮ ਵੀ ਨਿਰਧਾਰਤ ਸਮਾਂ-ਸੀਮਾ ਅੰਦਰ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਹਰੇਕ ਗਤੀਵਿਧੀ ਨੂੰ ਪੂਰੀ ਗੰਭੀਰਤਾ, ਪਾਰਦਰਸ਼ਤਾ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ, ਤਾਂ ਜੋ ਆਉਣ ਵਾਲੀਆਂ ਚੋਣਾਂ ਲਈ ਇੱਕ ਸ਼ੁੱਧ, ਭਰੋਸੇਯੋਗ ਅਤੇ ਗਲਤੀ-ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੌਰਾਨ ਚੋਣ ਅਮਲੇ ਨਾਲ ਪੂਰਾ ਸਹਿਯੋਗ ਕਰਨ ਅਤੇ ਜੇਕਰ ਵੋਟਰ ਸੂਚੀ ਨਾਲ ਸਬੰਧਤ ਕੋਈ ਸੋਧ, ਨਾਮ ਸ਼ਾਮਲ ਕਰਵਾਉਣ ਜਾਂ ਹੋਰ ਕੋਈ ਜਾਣਕਾਰੀ ਦੇਣੀ ਹੋਵੇ ਤਾਂ ਨਿਰਧਾਰਤ ਸਮੇਂ ਅੰਦਰ ਆਪਣੇ ਬੂਥ ਲੈਵਲ ਅਫ਼ਸਰ ਜਾਂ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰਨ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜ਼ਿਲ੍ਹਾ ਮੋਗਾ ਵਿੱਚ ਵਿਸ਼ੇਸ਼ ਗਹਿਰੀ ਸੁਧਾਈ-2026 ਦੀਆਂ ਸਾਰੀਆਂ ਗਤੀਵਿਧੀਆਂ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੇਂ ਸਿਰ ਅਤੇ ਸਫਲਤਾਪੂਰਵਕ ਮੁਕੰਮਲ ਕੀਤੀਆਂ ਜਾਣਗੀਆਂ

ਉਹਨਾਂ ਦੱਸਿਆ ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦੋਂਕਿ ਇਨ੍ਹਾਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ ਤੋਂ 12 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.