Facebook-f Youtube X-twitter

ਚੇਅਰਮੈਨ ਜੋਬਨ ਰੰਧਾਵਾ ਵਲੋਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਘਸੀਟਪੁਰ/ਬਟਾਲਾ 3 ਅਗਸਤ (  ) ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਚੇਅਰਮੈਨ ਜੋਬਨ ਰੰਧਾਵਾ ਵਲੋਂ ਫਤਿਹਗੜ੍ਹ ਚੂੜੀਆਂ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ), ਸੁਖਜਿੰਦਰ ਸਿੰਘ ਟਿਵਾਣਾ, ਐੱਸ. ਡੀ.ਐੱਮ ਫਤਿਹਗੜ੍ਹ ਚੂੜੀਆਂ, ਹਰਬੰਸ ਸਿੰਘ ਡੀ.ਐੱਸ.ਪੀ, ਹਰਪ੍ਰੀਤ ਸਿੰਘ ਡੀ.ਡੀ.ਪੀ.ਓ, ਸੀ.ਡੀ.ਪੀ.ਓ ਸ੍ਰੀਮਤੀ ਹਰਜੀਤ ਕੌਰ, ਬੀ.ਡੀ.ਪੀ.ਓ ਸ੍ਰੀਮਤੀ ਪਰਮਜੀਤ ਕੌਰ, ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੌਜੂਦ ਸਨ।

ਘਸੀਟਪੁਰ ਵਿਖੇ ਕੀਤੀ ਮੀਟਿੰਗ ਦੌਰਾਨ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਜੋਬਨ ਰੰਧਾਵਾ ਅਤੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਫਤਿਹਗੜ੍ਹ ਚੂੜੀਆਂ ਸ਼ਹਿਰ ਅਤੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਕਾਰਜਾਂ, ਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ, ਮਗਨਰੇਗਾ, ਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ, ਨਹਿਰੀ ਆਦਿ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ ਅਤੇ ਨਿਸ਼ਚਿਤ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕਰਨ ਲਈ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਨੇ ਕਿਹਾ ਕਿ ਇਸ ਮੀਟਿੰਗ ਦਾ ਮਨੋਰਥ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾ ਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਵਿੱਚ ਤੇਜ਼ੀ ਲਿਆਉਣਾ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਸਬੰਧੀ ਸਰਪੰਚਾਂ-ਪੰਚਾਂ/ਕੌਂਸਲਰਾਂ ਨੂੰ ਦੱਸਣ ਤਾਂ ਜੋ ਪਿੰਡਾਂ ਤੇ ਸ਼ਹਿਰੀ ਖੇਤਰ ਅੰਦਰ ਲੋਕਹਿੱਤ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ।

ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਲਗਾਤਾਰ ਯਤਨਸ਼ੀਲ ਹੈ ਤੇ ਹੁਣ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਕੰਮ ਮਿੱਥੇ ਸਮੇਂ ਤੋਂ ਲੇਟ ਨਾ ਹੋਵੇ।

ਮੀਟਿੰਗ ਦੌਰਾਨ ਉਨਾਂ ਨੇ ਫਤਿਹਗੜ੍ਹ ਚੂੜੀਆਂ ਸ਼ਹਿਰ ਅੰਦਰ ਕੂੜੇ ਦੀ ਸਮੱਸਿਆ ਦੇ ਹੱਲ ਕਰਨ ਅਤੇ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਨ ਸਮੇਤ ਫਤਿਹਗੜ੍ਹ ਚੂੜੀਆਂ ਵਿਖੇ ਬੱਸ ਅੱਡਾ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਤੇਜ਼ੀ ਨਾਲ ਕੰਮ ਕਰਨ ਲਈ ਕਿਹਾ।

ਉਨ੍ਹਾਂ ਨੇ ਲੇਬਰ ਵਿਭਾਗ ਨੂੰ ਮਜਦੂਰ ਵਰਗ ਦੇ ਕਾਰਡ ਬਣਾਉਣ ਅਤੇ ਸਰਕਾਰ ਵਲੋਂ ਇਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਜਲਦ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਨੇ ਆਸ਼ੀਰਵਾਦ ਤੇ ਵਜੀਫਾ ਸਕੀਮ ਸਬੰਧੀ ਵੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕਪੱਖੀ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪੁਜਦਾ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.