Facebook-f Youtube X-twitter

ਬੇਜੁਬਾਨ ਪਸ਼ੂਆਂ ਦੀ ਸਾਂਭ—ਸੰਭਾਲ ਕਰਨ ਤੇ ਉਹਨਾਂ ਨੂੰ ਢੁਕਵੀਆਂ ਥਾਵਾਂ ਉਤੇੇ ਪਹੁੰਚਾਉਣ ਲਈ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਖਰੀਦ ਕੀਤੇ ਜਾਣਗੇ ਕਾਓ ਲਿਫਟਰ —— ਕੀਮਤੀ ਭਗਤ

ਬੇਜੁਬਾਨ ਪਸ਼ੂਆਂ ਦੀ ਸਾਂਭ—ਸੰਭਾਲ ਕਰਨ ਤੇ ਉਹਨਾਂ ਨੂੰ ਢੁਕਵੀਆਂ ਥਾਵਾਂ ਉਤੇੇ ਪਹੁੰਚਾਉਣ ਲਈ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਖਰੀਦ ਕੀਤੇ ਜਾਣਗੇ ਕਾਓ ਲਿਫਟਰ  —— ਕੀਮਤੀ ਭਗਤ
— ਗਊਸ਼ਾਲਾਵਾਂ ਲਈ  61ਰੁਪਏ ਦੀ ਰਾਸ਼ੀ ਪ੍ਰਤੀ ਗਊਧੰਨ ਪ੍ਰਤੀ ਦਿਨ ਸੂੁਬਾ ਸਰਕਾਰ ਵਲੋਂ ਕੀਤੀ ਪ੍ਰਵਾਨ
— ਉਪ ਚੇਅਰਮੈਨ ਕੀਮਤੀ ਭਗਤ ਨੇ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਦਾ ਦੌਰਾ ਕਰਕੇ ਕੀਤਾ ਨਿਰੀਖਣ
ਸ੍ਰੀ ਮੁਕਤਸਰ ਸਾਹਿਬ 3 ਅਗਸਤ
ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਰਾਜ ਦੀਆਂ ਸੜਕਾਂ ਤੇ ਲਵਾਰਿਸ ਅਤੇ ਬੇਸਹਾਰਾ ਗਊਧੰਨ ਕਾਰਨ  ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਾਉਣ ਲਈ ਰਾਜ ਦੇ ਹਰ ਜਿ਼ਲ੍ਹੇ ਅੰਦਰ ਸਰਕਾਰੀ ਕੈਟਲ ਕੰਪਾਊਂਡ ਗਊਸ਼ਾਲਾਵਾਂ ਵਿੱਚ ਲਵਾਰਿਸ ਅਤੇ ਬੇਸਹਾਰਾ ਗਊਧੰਨ ਨੂੰ ਬਹੁਤ ਜਲਦੀ ਪਹੁੰਚਾਉਣ ਦੇ ਯੋਗ ਪ੍ਰਬੰਧ ਕੀਤੇ ਜਾ ਰਹੇ ਹਨ, ਇਹ ਜਾਣਕਾਰੀ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਸ੍ਰੀ ਕੀਮਤੀ ਭਗਤ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜਿ਼ਲ੍ਹੇ ਦੇ ਅਧਿਕਾਰੀਆਂ,ਗਊਸ਼ਾਲਾਵਾਂ ਦੇ ਪ੍ਰਤੀਨਿੱਧਾ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
                     ਉਹਨਾਂ ਦੱਸਿਆ ਕਿ  ਬਿਮਾਰ ਪਸ਼ੂਆਂ ਦੀ ਸਾਂਭ—ਸੰਭਾਲ ਕਰਨ ਤੇ ਉਹਨਾਂ ਨੂੰ ਢੁਕਵੀਆਂ ਗਊਸ਼ਾਲਾਵਾਂ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵਲੋਂ ਜਲਦੀ ਹੀ 3 ਕਰੋੜ 4 ਲੱਖ ਰੁਪਏ ਦੀ ਲਾਗਤ ਨਾਲ ਕਾਓ ਲਿਫਟਰਾਂ ਦੀ ਖਰੀਦ ਕੀਤੀ ਜਾ ਰਹੀ ਹੈ।
ਇਸ ਦੌਰਾਨ ਉਹਨਾਂ ਮੀਡੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਗਊਂਆਂ ਦੇ ਚਾਰੇ ਅਤੇ ਖੁਰਾਕ ਲਈ 61 ਰੁਪਏ ਦੀ ਰਾਸ਼ੀ ਪ੍ਰਤੀ ਗਊਧੰਨ ਪ੍ਰਤੀ ਦਿਨ ਜਲਦ ਪਹੁੰਚਾਈ ਜਾਵੇਗੀ।ਉਹਨਾਂ ਇੱਕ ਸਵਾਲ ਦੇ ਜਵਾਬ ਚ ਦੱਸਿਆ ਕਿ   ਗਊ ਧੰਨ ਦੀ ਸਾਂਭ ਸੰਭਾਲ ਲਈ ਜਲਦੀ ਟੋਲ ਫਰੀ ਨੰਬਰ ਵੀ ਜਾਰੀ ਕੀਤਾ ਜਾਵੇਗਾ।
       ਇਸ ਤੋਂ ਪਹਿਲਾਂ ਉਪ ਚੇਅਰਮੈਨ ਸ੍ਰੀ ਕੀਮਤ ਭਗਤ ਨੇ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਬੇਜੁਬਾਨ ਪਸ਼ੂਆਂ ਦੀ ਵੈਕਸੀਨੇਸ਼ਨ ਕੀਤੀ ਜਾਵੇਗਾ। ਇਸ ਤੋਂ ਇਲਾਵਾ ਹਰ ਗਊਸ਼ਾਲਾਵਾਂ ਵਿੱਚ ਗਊਧੰਨ ਨੂੰ ਚੈਕ ਕਰਨ ਲਈ ਡਾਕਟਰਾਂ ਦੀਆਂ ਦੀ ਡਿਊਟੀਆਂ ਲਗਾਈਆਂ ਜਾਣ ਅਤੇ ਇਹਨਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ।
                   ਉਹਨਾਂ ਜਿ਼ਲ੍ਹੇ ਦੇ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਅਵਾਰਾ ਪਸ਼ੂਆਂ ਨੂੰ ਫੜ ਕੇ ਸਰਕਾਰੀ ਗਊਸ਼ਾਲਾਂ ਵਿੱਚ ਛੱਡਣ ਲਈ ਢੁਕਵੇ ਪ੍ਰਬੰਧ ਕੀਤੇ ਜਾਣ, ਇਸ ਤੋਂ ਇਲਾਵਾ ਅਵਾਰਾ ਪਸ਼ੂਆਂ ਨੂੰ ਫੜਣ ਲਈ ਪਸ਼ੂ ਕੈਪਚਰਾਂ ਦੀ ਖਰੀਦ ਕੀਤੀ ਜਾਵੇ। ਉਹਨਾਂ ਕਿਹਾ ਕਿ ਜਿਹੜੇ ਅਧਿਕਾਰੀ ਅਤੇ ਕਰਮਚਾਰੀਆਂ ਗਊਧੰਨ ਦੀ ਸਾਂਭ ਸੰਭਾਲ ਲਈ ਵਧੀਆਂ ਕੰਮ ਕਰਨਗੇ, ਉਹਨਾਂ ਨੂੰ ਸਰਕਾਰ ਵਲੋਂ ਪ੍ਰਸੰਸਾ ਪੱਤਰ ਦਿੱਤੇ ਜਾਣਗੇ ਅਤੇ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।  
ਉਪ ਚੇਅਰਮੈਨ ਨੇ ਪੰਚਾਇਤੀ ਵਿਭਾਗ ਨੂੰ ਹਦਾਇਤ ਕੀਤੀ ਕਿ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ 10—15 ਪਿੰਡਾਂ ਲਈ ਸਰਕਾਰੀ ਜਮੀਨਾਂ ਤੇ ਗਊਸ਼ਾਲਾਵਾਂ ਬਨਾਉਣ ਲਈ ਢੁਕਵੀਂ ਕਾਰਵਾਈ ਆਰੰਭ ਕੀਤੀ ਜਾਵੇ।ਉਹਨਾਂ ਜਿ਼ਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਗਊਧੰਨ ਦੀ  ਵਧੀਆਂ ਤਰੀਕੇ ਨਾਲ ਸਾਂਭ ਸੰਭਾਲ ਕਰਨ ਵਾਲੀਆਂ ਗਊਸਾਲਾਵਾ ਦੇ ਆਹੁਦੇਦਾਰਾਂ ਨੂੰ ਸੁਤੰਤਰਤਾ ਦਿਵਸ ਸਮਾਗਮ ਤੇ ਜਰੂਰ ਸਨਮਾਨਿਤ ਕੀਤਾ ਜਾਵੇ।

                 ਉਹਨਾਂ ਜਿ਼ਲ੍ਹਾ ਵਾਸੀਆਂ ਨੂੰ  ਅਪੀਲ ਕੀਤੀ ਕਿ ਉਹ ਪਾਲਤੂ ਗਊਧੰਨ ਨੂੰ  ਇੱਧਰ ਉੱਧਰ ਛੱਡਣ ਦੀ ਬਜਾਏ ਸਰਕਾਰੀ ਜਾਂ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਛੱਡਣ।ਇਸ ਮੌਕੇ ਉਹਨਾਂ ਵੱਖ—ਵੱਖ ਵਿਭਾਗਾਂ ਵਲੋਂ ਇਕੱਠਾ ਕੀਤਾ ਗਿਆ ਕਾਓ ਸੈਸ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।ਇਸ ਉਪਰੰਤ ਉਹਨਾਂ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਦਾ ਦੌਰਾ ਕਰਕੇ ਨਿਰੀਖਣ ਵੀ ਕੀਤਾ।
     ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਸ੍ਰੀ ਸੁਖਜਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਮਲੋਟ ਸ੍ਰੀ ਜਸ਼ਨ ਬਰਾੜ, ਏ.ਡੀ.ਸੀ.ਡੀ. ਸ਼੍ਰੀ ਸੁਰਿੰਦਰ ਸਿੰਘ ਢਿੱਲੋਂ, ਸ੍ਰੀ ਐਸ.ਡੀ.ਐਮ.ਮਲੋਟ ਸ੍ਰੀ ਪੰਕਜ ਕੁਮਾਰ, ਐਸ.ਡੀ.ਐਮ ਗਿੱਦੜਬਾਹਾ ਸ੍ਰੀ ਅਰਵਿੰਦਰਪਾਲ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਮੋਹਿਤ ਸੋਨੀ, ਹਰਮੇਲ ਸਿੰਘ ਸੰਧੂ ਸਮਾਜ ਸੇਵੀ, ਸਮੂਹ ਕਾਰਜ ਸਾਧਕ ਅਫਸਰ, ਬੀ.ਡੀ.ਪੀ.ਓਜ ਅਤੇ ਵੱਖ—ਵੱਖ ਗਊਸ਼ਾਲਾਵਾਂ ਦੇ ਆਹੁਦੇਦਾਰ ਆਦਿ ਮੌਜੂਦ ਸਨ। 

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.