Facebook-f Youtube X-twitter

“ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ” ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 03 ਅਗਸਤ:

ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ “ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਸਰਕਾਰੀ ਕਾਲਜ ਵਿਖੇ ਸਫ਼ਲਤਾਪੂਰਵਕ ਕਰਵਾਏ ਗਏ। ਇਸ ਮੌਕੇ ਨੌਜਵਾਨਾਂ ਨੇ ਲੋਕ ਗੀਤ, ਨੁੱਕੜ ਨਾਟਕ, ਚਿੱਤਰਕਲਾ, ਭਾਸ਼ਣ/ਡਿਕਲੇਮੇਸ਼ਨ ਅਤੇ ਸ਼ਾਰਟ ਫ਼ਿਲਮ/ਰੀਲ ਸਮੇਤ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਾ ਮੁਕਤੀ ਦਾ ਸੰਦੇਸ਼ ਦਿੱਤਾ।

ਇਸ ਪ੍ਰੋਗਰਾਮ ਦੀ ਮੁੱਖ ਮਹਿਮਾਨ ਸ੍ਰੀਮਤੀ ਮੰਜੂ ਕਪੂਰ, ਪ੍ਰਿੰਸੀਪਲ, ਸਰਕਾਰੀ ਕਾਲਜ, ਸ੍ਰੀ ਮੁਕਤਸਰ ਸਾਹਿਬ ਸਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਯੁਵਾ ਅਧਿਕਾਰੀ, ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਤਨਵੀ ਅਗਰਵਾਲ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ “ਨਸ਼ਾ ਮੁਕਤ ਪੰਜਾਬ, ਵਿਕਸਿਤ ਭਾਰਤ” ਦੇ ਨਿਰਮਾਣ ਵਿੱਚ ਸਰਗਰਮ ਭਾਗੀਦਾਰ ਬਣਾਉਣਾ ਹੈ।

ਇਸ ਮੌਕੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਹਰਮੀਤ ਕੌਰ ਅਤੇ ਡਾ. ਕੰਵਰਜੀਤ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਤੋਂ ਇਲਾਵਾ ਸ੍ਰੀ ਰਾਜਵਿੰਦਰ ਅਤੇ ਸ੍ਰੀ ਸੁਖਬੀਰ ਵੀ ਹਾਜ਼ਰ ਰਹੇ।

ਮੁਕਾਬਲਿਆਂ ਦੇ ਨਤੀਜੇ ਹੇਠ ਲਿਖੇ ਅਨੁਸਾਰ ਰਹੇ:

ਚਿੱਤਰਕਲਾ ਮੁਕਾਬਲਾ

* ਪਹਿਲਾ ਸਥਾਨ – ਲਵਦੀਪ ਸਿੰਘ

* ਦੂਜਾ ਸਥਾਨ – ਕਿਰਤ ਅਰੋੜਾ

* ਤੀਜਾ ਸਥਾਨ – ਚਾਹਤ

ਸ਼ਾਰਟ ਫ਼ਿਲਮ / ਰੀਲ ਮੁਕਾਬਲਾ

* ਪਹਿਲਾ ਸਥਾਨ – ਰਾਧਿਕਾ / ਅਲੀਸ਼ਾ

* ਦੂਜਾ ਸਥਾਨ – ਹਰਮਨ

* ਤੀਜਾ ਸਥਾਨ – ਪ੍ਰਾਂਜਲ

ਨੁੱਕੜ ਨਾਟਕ ਮੁਕਾਬਲਾ

* ਪਹਿਲਾ ਸਥਾਨ – ਮੁਸਕਾਨ ਅਤੇ ਟੀਮ

ਭਾਸ਼ਣ / ਡਿਕਲੇਮੇਸ਼ਨ ਮੁਕਾਬਲਾ

* ਪਹਿਲਾ ਸਥਾਨ – ਗੁਰਜੀਤ

* ਦੂਜਾ ਸਥਾਨ – ਅਨਮੋਲ

* ਤੀਜਾ ਸਥਾਨ – ਰਾਧਿਕਾ

ਲੋਕ ਗੀਤ ਮੁਕਾਬਲਾ

* ਪਹਿਲਾ ਸਥਾਨ – ਕ੍ਰਿਸ਼ਨ ਅਤੇ ਟੀਮ

* ਦੂਜਾ ਸਥਾਨ – ਜਗਮੀਤ ਅਤੇ ਟੀਮ

* ਤੀਜਾ ਸਥਾਨ – ਅਲੀਸ਼ਾ ਅਤੇ ਟੀਮ

ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਸ੍ਰੀਮਤੀ ਤਨਵੀ ਅਗਰਵਾਲ ਨੇ ਸਮੂਹ ਜੱਜ ਸਾਹਿਬਾਨ (Jury Members) ਦਾ ਨਿਰਪੱਖ ਮੁਲਾਂਕਣ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਉਨ੍ਹਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਨੇ ਜੇਤੂ ਪ੍ਰਤੀਭਾਗੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਪ੍ਰਤੀਭਾਗੀ ਹੁਣ ਰਾਜ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ।

ਅੰਤ ਵਿੱਚ ਜੇਤੂਆਂ ਨੂੰ ਵਧਾਈ ਦਿੱਤੀ ਗਈ ਅਤੇ ਸਾਰੇ ਭਾਗੀਦਾਰਾਂ ਨੂੰ ਸਮਾਜ ਵਿੱਚ ਨਸ਼ਾ ਮੁਕਤੀ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਹ ਪ੍ਰੋਗਰਾਮ ਨੌਜਵਾਨਾਂ ਵਿੱਚ ਸਮਾਜਿਕ ਜ਼ਿੰਮੇਵਾਰੀ, ਸਿਹਤਮੰਦ ਜੀਵਨ ਸ਼ੈਲੀ ਅਤੇ ਨਸ਼ਾ ਮੁਕਤ ਭਾਰਤ ਦੇ ਸੰਕਲਪ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਪਹਿਲ ਸਾਬਤ ਹੋਇਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਟਿਆਲਾ: ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਆਫ਼ ਸੈਂਸਜ ਓਪਰੇਸ਼ਨ, ਪੰਜਾਬ ਦੇ ਮੁੱਖ ਦਫ਼ਤਰ ਤੋਂ ਆਏ ਅਧਿਕਾਰੀ ਸ਼੍ਰੀਮਤੀ ਰੇਨੂ, ਸਹਾਇਕ ਡਾਇਰੈਕਟਰ, ਸ਼੍ਰੀਮਤੀ ਪਿੰਕੀ ਰਾਵਤ, ਐਸ.ਆਈ. ਗ੍ਰੇਡ-II, ਸ਼੍ਰੀ ਅਮਨ ਕੁਮਾਰ ਬਲੀਹਾਰ, ਜਿਲ੍ਹਾ ਕੁਆਡੀਨੇਟਰ, ਪਟਿਆਲਾ ਅਤੇ ਸ੍ਰੀਮਤੀ ਜਸਵਿੰਦਰ ਕੌਰ, ਉਪ ਅਰਥ ਅਤੇ ਅੰਕੜਾ ਸਲਾਹਕਾਰ, ਪਟਿਆਲਾ ਵੱਲੋਂ...

ਵਿਧਾਇਕ ਸ਼ੈਰੀ ਕਲਸੀ ਨੇ ਸ਼ਾਸਤਰੀ ਨਗਰ ਟਰੱਕ ਯੂਨੀਅਨ ਬਟਾਲਾ ਵਿਖੇ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

ਕਿਹਾ- ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਕੀਤੇ ਗਏ ਹਨ ਖਾਸ ਉਪਰਾਲੇ ਦੁਕਾਨਦਾਰ ਅਤੇ ਯੂਨੀਅਨ ਵਾਲਿਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ...

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.