Facebook-f Youtube X-twitter

ਨੀਟ 2026 ਕੁਆਲੀਫਾਈਡ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਦਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵੱਲੋ ਕੀਤਾ ਸਨਮਾਨ

ਪਟਿਆਲਾ, 6 ਅਗਸਤ :

ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸ਼ਾਲੂ ਮਹਿਰਾ ਨੇ ਸਫ਼ਲ ਵਿਦਿਆਰਥੀਆਂ,ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਰਟੀਫਿਕੇਟ ਦੇ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਉਹਨਾਂ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਵਿੱਚ ਸਾਇਂਸ ਪੀ ਡੀ ਐਮ, ਜਿਲ੍ਹਾ ਨੋਡਲ ਲੈਕਚਰਾਰ, ਸਕੂਲ ਪ੍ਰਿੰਸੀਪਲਾਂ, ਕੀਅ ਰੀਸੋਰਸ ਪਰਸਨ, ਸਾਥੀ ਟੀਮ ਅਤੇ ਸਾਇਂਸ ਲੈਕਚਰਾਰ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਹਨਾਂ ਵਿਸ਼ੇਸ ਤੌਰ ਤੇ ਜਿਲ੍ਹੇ ਦੇ ਪੀਡੀਐਮ ਸੰਦੀਪ ਕੁਮਾਰ, ਮਨਦੀਪ ਕੌਰ ਅੰਟਾਲ,ਸੁਧੀਰ ਕੁਮਾਰ,ਦੀਪਕ ਕੁਮਾਰ ਅਤੇ ਜਿਲ੍ਹਾ ਨੋਡਲ ਲੈਕਚਰਾਰ ਦੌਲਤ ਰਾਮ ਨੂੰ ਵੀ ਸਨਮਾਨਿਤ ਕੀਤਾ। ਇਸ ਪ੍ਰੀਖਿਆ ਦੀ ਤਿਆਰੀ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਦੋ ਕੀਅ ਰੀਸੋਰਸ ਪਰਸਨ ਪ੍ਰਿਆ ਕੋਹਲੀ ਸਨੌਰ ਮੁੰਡੇ, ਰਾਜਦੀਪ ਕੌਰ ਐਨਪੀਸੀ ਪਟਿਆਲਾ,ਚਾਰ ਐਸਪੀਓਸੀ ਅਲਪਨਾ ਗੋਇਲ,ਮੰਜੂ ਬਾਲਾ, ਮਨਜੀਤ ਕੌਰ ,ਸੰਦੀਪ ਕੌਰ ਅਤੇ ਅੱਠ ਐਸ ਓ ਈ ਸਕੂਲਾਂ ਦੇ ਨੋਡਲ ਲੈਕਚਰਾਰ ਦਾ ਸਨਮਾਨ ਵੀ ਕੀਤਾ ਗਿਆ।

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸਿੰਘ ਨੇ ਸਫਲ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਮੈਰਿਟ ਅੰਕਾ ਬਾਰੇ ਜਾਣਕਾਰੀ ਲਈ, ਉਨ੍ਹਾਂ ਅਗਲੇ ਸਾਲ ਐਸ ਗਿਣਤੀ ਨੂੰ 150 ਤੋਂ ਪਾਰ ਹੋਣ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ।ਪਿਛਲੇ ਸਾਲ ਜ਼ਿਲ੍ਹੇ ਦੇ 71 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ,ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 104 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 58 ਵਿਦਿਆਰਥੀ ਨਾਨ-ਐੱਸਓਈ ਸਕੂਲਾਂ ਨਾਲ ਸਬੰਧਤ ਹਨ,24 ਵਿਦਿਆਰਥੀ ਐਸਓਈ ਅਤੇ 22 ਵਿਦਿਆਰਥੀ ਮੈਰੀਟੋਰੀਅਸ ਸਕੂਲ਼ ਪਟਿਆਲਾ ਨਾਲ ਸੰਬਧਤ ਹਨ। ਸਨਮਾਨਿਤ ਹੋਣ ਵਾਲੇ ਐਸਓਈ ਅਧਿਆਪਕਾਂ ਵਿੱਚ ਹਰਦੀਪ ਕੌਰ ਭੁਨਰਹੇੜੀ, ਰਵਦੀਪ ਕੌਰ ਫੀਲਖਾਨਾ ਪਟਿਆਲਾ, ਨੇਤਲਿਆ ਸੂਦ ਬਲਵੇੜਾ, ਅਮਰਦੀਪ ਸਿੰਘ ਵਿਰਕ ਮੰਡੌਰ,ਨਿਸ਼ੂ ਬਾਲਾ ਸਮਾਣਾ, ਦਲਜੀਤ ਕੌਰ ਭਾਦਸੋ,ਐਨੀ ਠਾਕੁਰ ਨਾਭਾ ਮੁੰਡੇ ਅਤੇ ਸਮਰਿਧੀ ਖੁੱਲਰ ਸਾਮਿਲ ਹਨ। 

ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ.ਰਾਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਕੁੱਲ 881 ਵਿਦਿਆਰਥੀਆਂ ਨੇ ਨੀਟ 2026 ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ 104 ਵਿਦਿਆਰਥੀ ਇਕੱਲੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਪ੍ਰਾਪਤੀ ਹੈ।ਪੀਡੀਐਮ ਮਨਦੀਪ ਕੌਰ ਨੇ ਜਿਲ੍ਹਾ ਸਿੱਖਿਆ ਅਫ਼ਸਰ ਦਾ ਪਟਿਆਲਾ ਸਾਥੀ ਟੀਮ ਵਲੋਂ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੀਟ ਦੀ ਤਿਆਰੀ ‘ਸਾਥੀ’ ਪ੍ਰੋਗਰਾਮ ਤਹਿਤ ਸਾਥੀ ਐਪ ਰਾਹੀਂ ਆਈਆਈਟੀ ਕਾਨਪੁਰ ਦੀ ਟੀਮ ਵੱਲੋਂ ਕਰਵਾਈ ਜਾਂਦੀ ਹੈ। ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਆਨਲਾਈਨ ਕਲਾਸਾਂ, ਮੌਕ ਟੈਸਟ,ਡੇਲੀ ਪ੍ਰਾਬਲਮ ਪ੍ਰੈਕਟਿਸ ਅਤੇ ਡਾਊਟ ਸੈਸ਼ਨਾਂ ਵਿੱਚ ਭਾਗ ਲੈ ਕੇ ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ।ਡਾ.ਰਜਨੀਸ਼ ਕੁਮਾਰ ਪ੍ਰਿੰਸੀਪਲ ਫੀਲਖਾਨਾ ਪਟਿਆਲ਼ਾ ਨੇ ਜਿਲ੍ਹਾ ਸਿੱਖਿਆ ਅਫਸਰ,ਸਾਥੀ ਟੀਮ,ਵਿਦਿਆਰਥੀਆਂ ਦੇ ਮਾਪੇ ਅਤੇ ਮੋਜੂਦ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਤੇ ਪੈ੍ਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੀਐਚਡੀਸੀਸੀਆਈ ਦੇ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਕੀਤਾ

ਚੰਡੀਗੜ੍ਹ, 26 ਸਤੰਬਰ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਸ਼ਨੀਵਾਰ ਨੂੰ ਸੈਕਟਰ 17, ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ। 25 ਤੋਂ 28 ਸਤੰਬਰ ਤੱਕ ਚੱਲਣ ਵਾਲੀ ਇਹ ਚਾਰ ਦਿਨਾਂ ਪ੍ਰਦਰਸ਼ਨੀ ਆਰਕੀਟੈਕਚਰ, ਕੰਸਟ੍ਰਕਸ਼ਨ, ਰੀਅਲ ਅਸਟੇਟ, ਇੰਟੀਰੀਅਰ ਡਿਜ਼ਾਈਨ, ਤਕਨਾਲੋਜੀ ਅਤੇ ਆਟੋਮੇਸ਼ਨ ਦੇ ਖੇਤਰਾਂ ਵਿੱਚ ਨਵੀਨਤਮ...

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.