Facebook-f Youtube X-twitter

ਐਸ.ਆਈ.ਆਰ (SIR) ਪ੍ਰਕਿਰਿਆ ਤਹਿਤ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਕੀਤੀ ਗਈ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 06 ਅਗਸਤ:

ਅੱਜ ਮਿਤੀ 06 ਅਗਸਤ 2026 ਨੂੰ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ., ਜਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋ  ਭਾਰਤ  ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਕਰਵਾਈ ਜਾ ਰਹੀ ਐਸ.ਆਈ.ਆਰ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੀ ਪ੍ਰਕਿਰਿਆ ਦੇ ਪਹਿਲੇ ਪੜਾਅ ‘ਹਾਊਸ-ਟੂ-ਹਾਊਸ ਐਨੁਮਰੇਸ਼ਨ’ ਦੇ ਮੁਕੰਮਲ ਹੋਣ ਉਪਰੰਤ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਅਹਿਮ ਮੀਟਿੰਗ ਕੀਤੀ।

ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹਾਊਸ-ਟੂ-ਹਾਊਸ ਐਨੁਮਰੇਸ਼ਨ ਦਾ ਕੰਮ ਮਿਤੀ 03 ਅਗਸਤ 2026 ਨੂੰ ਮੁਕੰਮਲ ਕਰ ਲਿਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੰਕੜੇ ਅਤੇ ਜ਼ਿਲ੍ਹੇਵਾਰ ਰਿਪੋਰਟ ਸਾਂਝੀ ਕਰਦਿਆ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 6,93,936 ਵੋਟਰਾਂ ਵਿੱਚੋਂ 6,52,609 ਵੋਟਰਾਂ ਦਾ ਗਣਨਾ ਫਾਰਮ ਪ੍ਰਾਪਤ ਕਰਕੇ ਡਿਜ਼ੀਟਾਈਜ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਕੁੱਲ ਵੋਟਰਾਂ ਦਾ 94.04 ਪ੍ਰਤੀਸ਼ਤ ਬਣਦਾ ਹੈ ਅਤੇ ਬਾਕੀ ਰਹਿ ਗਏ 41,327 ਵੋਟਰਾਂ ਦਾ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ। ਜਿਸ ਵਿੱਚ ਪ੍ਰਮੁੱਖ ਤੌਰ ’ਤੇ 17,157 ਵੋਟਰਾਂ ਦੀ ਮੌਤ ਹੋ ਜਾਣ ਕਾਰਨ ਅਤੇ 16,126 ਵੋਟਰਾਂ ਵੱਲੋਂ ਆਪਣੀ ਰਿਹਾਇਸ਼ ਪੱਕੇ ਤੌਰ ’ਤੇ ਹੋਰ ਸ਼ਹਿਰਾਂ/ਥਾਵਾਂ ’ਤੇ ਸ਼ਿਫਟ ਹੋਣ ਕਰਕੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੌਰ ’ਤੇ ਇਹ ਜਾਣਕਾਰੀ ਦਿੱਤੀ ਗਈ ਕਿ ਜੇਕਰ ਡਰਾਫਟ ਵੋਟਰ ਸੂਚੀ ਵਿੱਚ ਕਿਸੇ ਵੋਟਰ ਦਾ ਨਾਮ ਦਰਜ ਨਹੀਂ ਹੈ ਤਾਂ ਉਹ 13 ਅਗਸਤ ਤੋਂ 12 ਸਤੰਬਰ (30 ਦਿਨ) ਤੱਕ ਆਪਣਾ ਫਾਰਮ ਨੰਬਰ 6 ਭਰ ਕੇ ਆਪਣੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ERO) ਜਾਂ ਆਪਣੇ ਬੂਥ ਲੈਵਲ ਅਫ਼ਸਰ ਕੋਲ ਦੁਬਾਰਾ ਦਾਅਵਾ ਪੇਸ਼ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਮਿਤੀ 13 ਅਗਸਤ 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਜਾਵੇਗੀ ਅਤੇ ਵੋਟਰ ਸੂਚੀ ਦੀ ਕਾਪੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਇਹ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਵੀ ਉਪਲੱਬਧ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਹਨਾਂ ਵੋਟਰਾਂ ਦੀ ਵੋਟ ਅਨਮੈਪਡ (Unmapped) ਰਹਿ ਗਈ ਹੈ, ਜੋ ਕਿ ਸਿਰਫ਼ 24,397 ਹਨ, ਨੂੰ 13 ਅਗਸਤ ਤੋਂ ਨੋਟਿਸ ਭੇਜੇ ਜਾਣਗੇ। ਜਿਹਨਾਂ ਵੋਟਰਾਂ ਨੂੰ ਨੋਟਿਸ ਜਾਵੇਗਾ, ਉਹ ਨੋਟਿਸ ਦੇ ਜੁਆਬ ਵਜੋਂ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਕੀਤੇ 12 ਦਸਤਾਵੇਜਾਂ ਦੀ ਸੂਚੀ ਵਿੱਚੋ ਕੋਈ ਵੀ ਦਸਤਾਵੇਜ ਜਿਵੇ ਕਿ ਜਨਮ ਸਰਟੀਫਿਕੇਟ ਜਾਂ ਵਿਦਿਅਕ ਯੋਗਤਾ ਦਾ ਸਰਟੀਫਿਕੇਟ ਆਦਿ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਇਸ ਉਪਰੰਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸੁਣਵਾਈ ਕਰਕੇ ਆਪਣਾ ਆਰਡਰ ਪਾਸ ਕਰਨਗੇ ਅਤੇ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲਾਂ 753 ਪੋਲਿੰਗ ਬੂਥ ਸਨ ਅਤੇ ਹੁਣ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਰੈਸ਼ਨੇਲਾਈਜੇਸ਼ਨ ਉਪਰੰਤ ਹੁਣ ਜ਼ਿਲ੍ਹੇ ਵਿੱਚ 7 ਪੋਲਿੰਗ ਬੂਥ ਵਧ ਕੇ 760 ਪੋਲਿੰਗ ਬੂਥ ਹੋ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਦੇ ਅਗਲੇ ਪੜਾਅ ਵਿੱਚ ਵੀ ਪਹਿਲਾਂ ਦੀ ਤਰ੍ਹਾਂ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.