Facebook-f Youtube X-twitter

‘ਏਕ ਪੇੜ ਮਾਂ ਕੇ ਨਾਮ 3.0’ ਤਹਿਤ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਨੂੰ ਮਿਲਿਆ ਹੁਲਾਰਾ-ਡਿਪਟੀ ਕਮਿਸ਼ਨਰ ਸਾਗਰ ਸੇਤੀਆ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਾਲਾ ਵਿਖੇ ਡਿਪਟੀ ਕਮਿਸ਼ਨਰ ਨੇ ਫਲਦਾਰ ਪੌਦੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼

ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ : ਸਾਗਰ ਸੇਤੀਆ

ਪਿਛਲੇ ਸਾਲ 57 ਹਜ਼ਾਰ ਪੌਦੇ ਲਗਾ ਕੇ ਮੋਗਾ ਨੇ ਬਣਾਈ ਸੀ ਵਿਲੱਖਣ ਪਛਾਣ, ਇਸ ਵਾਰ ਵੀ ਵੱਧ ਤੋਂ ਵੱਧ ਭਾਗੀਦਾਰੀ ਦਾ ਟੀਚਾ

ਮੋਗਾ, 6 ਅਗਸਤ: ਕੇਂਦਰ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਚਲਾਈ ਜਾ ਰਹੀ ‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ, ਆਈ.ਏ.ਐਸ. ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਪੌਦੇ ਲਗਾਏ ਜਾ ਰਹੇ ਹਨ।

ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਡਾਲਾ ਦਾ ਦੌਰਾ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰੁਚੀ ਮੰਗਲਾ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਪਿੰਡ ਡਾਲਾ ਦੇ ਸਰਪੰਚ ਵੱਲੋਂ ਡਿਪਟੀ ਕਮਿਸ਼ਨਰ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਸਕੂਲ ਕੈਂਪਸ ਵਿੱਚ ਫਲਦਾਰ ਪੌਦੇ ਲਗਾ ਕੇ ਮੁਹਿੰਮ ਨੂੰ ਹੋਰ ਪ੍ਰੇਰਣਾ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਰੁੱਖ ਕੁਦਰਤ ਦੀ ਅਨਮੋਲ ਦਾਤ ਹਨ ਅਤੇ ਸਾਡਾ ਭਵਿੱਖ ਇਨ੍ਹਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਅਤੇ ਸਿਹਤਮੰਦ ਵਾਤਾਵਰਨ ਮਿਲ ਸਕੇ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀ ਅਸ਼ੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਹਰੇਕ ਸਕੂਲ ਵੱਲੋਂ ਵੱਧ ਤੋਂ ਵੱਧ ਪੌਦੇ ਲਗਾ ਕੇ ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇਗਾ।

ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਗੁਰਦਿਆਲ ਸਿੰਘ ਮਠਾੜੂ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਮੋਗਾ ਦੇ ਸਕੂਲਾਂ ਵੱਲੋਂ ਲਗਭਗ 57 ਹਜ਼ਾਰ ਪੌਦੇ ਲਗਾਏ ਗਏ ਸਨ, ਜਿਸ ਨਾਲ ਮੋਗਾ ਨੇ ਪੰਜਾਬ ਪੱਧਰ ‘ਤੇ ਵਿਲੱਖਣ ਸਥਾਨ ਹਾਸਲ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਨਿਸ਼ਾਨ ਸਿੰਘ ਸੰਧੂ, ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ, ਪ੍ਰਿੰਸੀਪਲ ਸ੍ਰੀਮਤੀ ਰੁਚੀ ਮੰਗਲਾ, ਸਰਪੰਚ ਡਾਲਾ, ਗੁਰਜੀਤ ਸਿੰਘ ਏ.ਬੀ.ਪੀ., ਵਿਕਾਸ ਚੋਪੜਾ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.