Facebook-f Youtube X-twitter

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਇਸ ਸਾਲ ਵੀ ਬਟਾਲਾ ਦੀਆਂ ਭੈਣਾਂ,ਧੀਆਂ ਤੇ ਮਾਵਾਂ ਨਾਲ ਮਿਲਕੇ ਮਨਾਇਆ ਜਾਵੇਗਾ ‘ਤੀਆਂ ਦਾ ਤਿਉਹਾਰ’

8 ਅਗਸਤ ਦਿਨ ਸ਼ਨੀਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਮਨਾਇਆ ਜਾਵੇਗਾ ‘ਤੀਆਂ ਦਾ ਤਿਉਹਾਰ’

ਉੱਘੀ ਗਾਇਕਾ ਬਾਣੀ ਸੰਧੂ ਅਤੇ ਚੰਨ ਕੌਰ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕਰਨਗੇ ਰੂਪਮਾਨ

ਬਟਾਲਾ ਵਾਸੀ ਸਾਡੇ ਪਰਿਵਾਰ ਦਾ ਹਿੱਸਾ ਹਨ, ਸਮੂਹ ਬਟਾਲੇ ਸ਼ਹਿਰ ਸਮੇਤ ਹਲਕੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨੂੰ ਦਿੱਤਾ ਖੁੱਲ੍ਹਾ ਸੱਦਾ- ਸ੍ਰੀਮਤੀ ਰਾਜਬੀਰ ਕੌਰ ਕਲਸੀ

‘ਤੀਆਂ ਦੇ ਤਿਉਹਾਰ’ ਲਈ ਐਂਟਰੀ ਬਿਲਕੁਲ ਮੁਫ਼ਤ-ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਮਨਾਇਆ ਜਾਵੇਗਾ ਖੁਸ਼ੀਆਂ ਦਾ ਤਿਉਹਾਰ

ਬਟਾਲਾ, 6 ਅਗਸਤ (   )

ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਤੀਆਂ ਦਾ ਤਿਉਹਾਰ’ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ
ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਅਤੇ ਸਮੁੱਚਾ ਹਲਕਾ, ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ ਅਤੇ ‘ਤੀਆਂ ਦੇ ਤਿਉਹਾਰ’ ਨੂੰ ਪਿਛਲੇ ਚਾਰ ਸਾਲਾਂ ਤੋਂ ਇਕੱਠੇ ਮਨਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਸਾਲ ਵੀ ਲਗਾਤਾਰ ਚੌਥੀ ਵਾਰ ‘ਤੀਆਂ ਦਾ ਤਿਉਹਾਰ’, ਬਟਾਲੇ ਦੇ ਸਮੂਹ ਪਰਿਵਾਰਾਂ ਨਾਲ ਮਿਲ ਕੇ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਸਾਲ 2023, 2024 ਅਤੇ ਸਾਲ 2025 ਵਿੱਚ ਪੂਰੇ ਉਤਸ਼ਾਹ ਨਾਲ ‘ਤੀਆਂ ਦਾ ਤਿਉਹਾਰ ਮਨਾਇਆ ਗਿਆ ਸੀ। ਜਿਸ ਵਿੱਚ ਪੰਜਾਬ ਦੀਆਂ ਉੱਘੀਆਂ ਗਾਇਕਾਵਾਂ ਅਤੇ ਬਟਾਲਾ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਵਲੋਂ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਗਈ ਸੀ।

ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਅੱਗੇ ਦੱਸਿਆ ਕਿ ਇਸ ਵਾਰ ਵੀ 8 ਅਗਸਤ ਦਿਨ ਸ਼ਨੀਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ‘ਤੀਆਂ ਦਾ ਤਿਉਹਾਰ’ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਲਈ ਬਟਾਲਾ ਦੀਆਂ ਸਮੂਹ ਮਾਵਾਂ, ਭੈਣਾਂ ਤੇ ਧੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਨਗੀਆਂ। ਇਸ ਮੌਕੇ ਗਿੱਧਿਆਂ ਦੀ ਰਾਣੀ ਕਵਲੀਨ ਕੌਰ, ਗੁਰਨੂਰ ਕੌਰ ਅਤੇ ਬਰੁਨ ਕੌਰ ਮਾਨ, ਐਂਕਰ ਵੀ ਸ਼ਿਰਕਤ ਕਰਨਗੇ।

ਉਨ੍ਹਾਂ ਦੱਸਿਆ ਕਿ ‘ਤੀਆਂ ਦੇ ਤਿਉਹਾਰ’ ਲਈ ਐਂਟਰੀ ਬਿਲਕੁਲ ਮੁਫ਼ਤ ਹੈ ਅਤੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਸਮਾਗਮ ਮਨਾਇਆ ਜਾਵੇਗਾ। ਇਸ ਮੌਕੇ ‘ਤੇ ਮਿੱਠੇ ਪਕਵਾਨ ਅਤੇ ਰਵਾਇਤੀ ਖਾਣੇ ਵੀ ਤਿਆਰ ਕੀਤੇ ਜਾਣਗੇ।

ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਬਟਾਲਾ ਵਾਸੀ ਸਾਡਾ ਪਰਿਵਾਰ ਦਾ ਹਿੱਸਾ ਹਨ, ਸਮੂਹ ਬਟਾਲਾ ਸ਼ਹਿਰ ਸਮੇਤ ਹਲਕੇ ਦੀਆਂ ਮਾਵਾਂ ਧੀਆਂ ਤੇ ਭੈਣਾਂ ਨੂੰ ਤੀਆਂ ਦੇ ਤਿਉਹਾਰ ਵਿੱਚ ਦਿਲੋਂ ਖੁੱਲ੍ਹਾ ਸੱਦਾ ਹੈ।

ਸ੍ਰੀਮਤੀ ਰਾਜਬੀਰ ਕੌਰ ਨੇ ਦੱਸਿਆ ਕਿ ਪੰਜਾਬੀ ਸੱਭਿਆਚਾਰ ਦੀ ਰੌਣਕ
ਤੀਆਂ ਪੰਜਾਬ ਦਾ ਇੱਕ ਪ੍ਰਸਿੱਧ ਅਤੇ ਰੰਗ-ਬਰੰਗਾ ਲੋਕ ਤਿਉਹਾਰ ਹੈ, ਜੋ ਖਾਸ ਤੌਰ ‘ਤੇ ਔਰਤਾਂ ਅਤੇ ਕੁੜੀਆਂ ਵੱਲੋਂ ਸਾਵਣ ਮਹੀਨੇ ਦੌਰਾਨ ਮਨਾਇਆ ਜਾਂਦਾ ਹੈ। ਇਹ ਤਿਉਹਾਰ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ। ਮੀਂਹਾਂ ਦੇ ਮੌਸਮ ਵਿੱਚ ਜਦੋਂ ਕੁਦਰਤ ਹਰਿਆਲੀ ਦੀ ਚਾਦਰ ਓੜ ਲੈਂਦੀ ਹੈ, ਤਾਂ ਤੀਆਂ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਦਾ ਸੁਨੇਹਾ ਲੈ ਕੇ ਆਉਂਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.