ਬਟਾਲਾ ਵਿਖੇ ਆਜ਼ਾਦੀ ਦਿਵਸ ਮਨਾਉਣ ਸਬੰਧੀ ਸੱਭਿਆਚਾਰਕ ਸਮਾਗਮ ਦੀਆਂ ਰਿਹਰਸਲਾਂ 10, 12 ਅਤੇ 13 ਅਗਸਤ ਨੂੰ ਹੋਣਗੀਆਂ
ਬਟਾਲਾ, 6 ਅਗਸਤ: ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਮਨਾਉਣ ਸਬੰਧੀ ਸੱਭਿਆਚਾਰਕ ਸਮਾਗਮ ਦੀਆਂ ਰਿਹਰਸਲਾਂ 10, 12 ਅਤੇ 13 ਅਗਸਤ ਨੂੰ ਹੋਣਗੀਆਂ।
ਉਨ੍ਹਾਂ ਦੱਸਿਆ ਕਿ 10 ਅਤੇ 12 ਅਗਸਤ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਵੇਰੇ 9 ਵਜੇ ਰਿਹਰਸਲਾਂ ਹੋਣਗੀਆਂ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹੋਵੇਗੀ।
ਉਨ੍ਹਾਂ ਦੱਸਿਆ ਕਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਲੋਕਾਂ ਦੇ ਬੈਠਣ, ਪੀਣ ਲਈ ਸਾਫ ਪਾਣੀ ਅਤੇ ਦੇ ਵਾਹਨਾਂ ਲਈ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਕਾਰਪੋਰੇਸ਼ਨ ਬਟਾਲਾ ਨੂੰ ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ਵਿੱਚ ਸਫ਼ਾਈ ਦੇ ਪ੍ਰਬੰਧਾਂ ਦਾ ਖਾਸ ਖਿਆਲ ਰੱਖਣ ਲਈ ਕਿਹਾ ਗਿਆ ਹੈ