Facebook-f Youtube X-twitter

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:

15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸਬੰਧੀ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ਤੋਂ ਇਲਾਵਾ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਨੂੰ ਹਦਾਇਤ ਕੀਤੀ ਕਿ ਰਿਹਰਸਲ ਦੌਰਾਨ ਅਤੇ ਸਮਾਗਮ ਦੌਰਾਨ ਬੱਚਿਆਂ ਨੂੰ ਰਿਫ਼ਰੈੱਸ਼ਮੈਂਟ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਆਪਣੀ ਇੱਕ ਮੈਡੀਕਲ ਟੀਮ ਉਕਤ ਦਿਨਾਂ ਦੌਰਾਨ ਤਾਇਨਾਤ ਕੀਤੀ ਜਾਵੇ ਤਾਂ ਜੋ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਲੋੜ ਪੈਣ ’ਤੇ ਬੱਚਿਆਂ ਨੂੰ ਜਾਂ ਹੋਰ ਕਿਸੇ ਵਿਅਕਤੀ ਨੂੰ ਮੈਡੀਕਲ ਸਹਾਇਤਾ ਮੌਕੇ ’ਤੇ ਮੁਹੱਈਆ ਕਰਵਾਈ ਜਾਵੇ।

ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਰਾਸ਼ਟਰੀ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਜੋ ਡਿਊਟੀਆਂ ਸੌਂਪੀਆਂ ਗਈਆਂ ਹਨ, ਉਹਨਾਂ ਨੂੰ ਬਾਖੂਬੀ ਨਿਭਾਈ ਜਾਵੇ ਅਤੇ ਜੋ ਕੰਮ ਬਕਾਇਆ ਪਏ ਹਨ, ਉਨ੍ਵਾਂ ਨੂੰ ਸਮਾਂ ਰਹਿੰਦਿਆਂ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਉਪ-ਮੰਡਲ ਮੈਜਸਿਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਢਿੱਲੋਂ , ਨਾਇਬ ਤਹਿਸੀਲਦਾਰ ਲੱਖੇਵਾਲੀ ਸ੍ਰੀਮਤੀ ਅੰਜੂ ਬਾਲਾ, ਨਾਇਬ ਤਹਿਸੀਲਦਾਰ ਬਰੀਵਾਲਾ ਅਰਸ਼ਪ੍ਰੀਤ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਕਾਰਜ ਸਾਧਕ ਅਫ਼ਸਰ ਸ੍ਰੀ ਵਰੁਨ ਸਹੋਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.