Facebook-f Youtube X-twitter

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:

          ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ।

ਇਸ ਮੈਰਾਥਨ ਵਿੱਚ ਜ਼ਿਲ੍ਹੇ ਦੀਆਂ ਸਮੂਹ ਰੈੱਡ ਰਿਬਨ ਕਲੱਬਾਂ ਦੇ ਲਗਭਗ 70 ਵਿਦਿਆਰਥੀਆਂ (ਲੜਕੇ ਅਤੇ ਲੜਕੀਆਂ) ਨੇ ਹਿੱਸਾ ਲਿਆ। ਇਹ ਮੈਰਾਥਨ 5000 ਮੀਟਰ (ਲੜਕੇ ਅਤੇ ਲੜਕੀਆਂ) ਦੀ ਕਰਵਾਈ ਗਈ। ਇਸ ਮੈਰਾਥਨ ਵਿੱਚ ਲੜਕਿਆਂ ਵਿੱਚੋਂ ਪਹਿਲਾ ਸਥਾਨ ਸੁਖਮਣ ਸਿੰਘ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ, ਦੂਸਰਾ ਸਥਾਨ ਸੋਹਣ ਰਾਮ ਪੀ.ਯੂ.ਸੀ.ਸੀ. ਕਾਲਜ ਸਿੱਖਵਾਲਾ ਅਤੇ ਤੀਸਰਾ ਸਥਾਨ ਗੁਰਲਾਲ ਸਿੰਘ ਖਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਹਾਸਿਲ ਕੀਤਾ।

ਇਸ ਤਰ੍ਹਾਂ ਲੜਕੀਆਂ ਦੀ ਮੈਰਾਥਾਨ ਵਿੱਚੋਂ ਪਹਿਲਾ ਸਥਾਨ ਸੋਨੀਆ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਮਲੋਟ, ਦੂਸਰਾ ਸਥਾਨ ਸਿਮਰਨ ਕੌਰ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਮਲੋਟ ਅਤੇ ਤੀਸਰਾ ਸਥਾਨ ਗੁਰਨੂਰ ਕੌਰ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਮਲੋਟ ਨੇ ਹਾਸਿਲ ਕੀਤਾ।

ਇਸ ਮੈਰਾਥਨ ਵਿੱਚ ਜੇਤੂ ਭਾਗੀਦਾਰਾਂ (ਲੜਕੇ ਅਤੇ ਲੜਕੀਆਂ ਨੂੰ ਅਲੱਗ-ਅਲੱਗ)ਨੂੰ ਕ੍ਰਮਵਾਰ ਪਹਿਲਾ ਇਨਾਮ 4000/- ਰੁਪਏ, ਦੂਸਰਾ ਇਨਾਮ 3000/-ਰੁਪਏ ਅਤੇ ਤੀਸਰਾ ਇਨਾਮ 2000/- ਰੁਪਏ ਅਤੇ ਸਰਟੀਫਿਕੇਟ ਦਿੱਤੇ ਗਏ। ਸਮੂਹ ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ।

ਮੈਰਾਥਨ ਉਪਰੰਤ ਸ੍ਰੀ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਸੈਮੀਨਾਰ ਕਰਕੇ ਵਿਦਿਆਰਥੀਆਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ ਅਤੇ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪ੍ਰੇਰਿਆ ਗਿਆ। ਇਸ ਦੇ ਨਾਲ ਹੀ ਏਡਜ਼ ਅਵੇਰਨੈੱਸ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਇਸ ਮੈਰਾਥਨ ਨੂੰ ਸਫਲ ਬਣਾਉਣ ਲਈ  ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਸ੍ਰੀ ਕੁਲਵਿੰਦਰ ਸਿੰਘ ਅਥਲੈਟਿਕਸ ਕੋਚ, ਸ੍ਰੀ ਅਨਮੋਲ ਗੁਪਤਾ ਬਾਕਸਿੰਗ ਕੋਚ, ਮਿਸ ਅੰਜਲੀ ਸਿਆਲ ਫੁੱਟਬਾਲ ਕੋਚ, ਮਿਸ ਰਮਨਦੀਪ ਕੌਰ ਵੇਟ ਲਿਫਟਿੰਗ ਕੋਚ ਅਤੇ ਸ੍ਰੀ ਲਖਵੀਰ ਸਿੰਘ ਸਟੈਨੋ ਨੇ ਵਡਮੁੱਲਾ ਯੋਗਦਾਨ ਪਾਇਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੀਐਚਡੀਸੀਸੀਆਈ ਦੇ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਕੀਤਾ

ਚੰਡੀਗੜ੍ਹ, 26 ਸਤੰਬਰ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਸ਼ਨੀਵਾਰ ਨੂੰ ਸੈਕਟਰ 17, ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ। 25 ਤੋਂ 28 ਸਤੰਬਰ ਤੱਕ ਚੱਲਣ ਵਾਲੀ ਇਹ ਚਾਰ ਦਿਨਾਂ ਪ੍ਰਦਰਸ਼ਨੀ ਆਰਕੀਟੈਕਚਰ, ਕੰਸਟ੍ਰਕਸ਼ਨ, ਰੀਅਲ ਅਸਟੇਟ, ਇੰਟੀਰੀਅਰ ਡਿਜ਼ਾਈਨ, ਤਕਨਾਲੋਜੀ ਅਤੇ ਆਟੋਮੇਸ਼ਨ ਦੇ ਖੇਤਰਾਂ ਵਿੱਚ ਨਵੀਨਤਮ...

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.