Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਹਲਕਾ ਮਲੋਟ ਦੇ ਪਿੰਡ ਤਾਮਕੋਟ, ਫੂਲੇਵਾਲਾ ਅਤੇ ਮਹਿਰਾਜ ਵਾਲਾ ਵਿਖੇ ਡਾਕੂਮੈਂਟਰੀ ਸ਼ੋਅ ਹੋਏ


ਸ੍ਰੀ ਮੁਕਤਸਰ ਸਾਹਿਬ, 07 ਅਗਸਤ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕੇ ਮਲੋਟ ਦੇ ਪਿੰਡ ਤਾਮਕੋਟ, ਫੂਲੇਵਾਲਾ ਅਤੇ ਮਹਿਰਾਜ ਵਾਲਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। 

ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ 3 ਪਿੰਡਾਂ ਵਿਚ ਇਹ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਪਿੰਡ ਦੇ ਸਰਪੰਚ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਵਲੋਂ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਪਿੰਡਾਂ ਦੇ ਵਸਨੀਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਭਲਾਈ ਲਈ ਦਿੱਤੇ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਦੇਸ਼ਾਂ ਨੂੰ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ, ਤਾਂ ਜੋ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਬਰਾਬਰੀ, ਮਨੁੱਖਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੀਐਚਡੀਸੀਸੀਆਈ ਦੇ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਕੀਤਾ

ਚੰਡੀਗੜ੍ਹ, 26 ਸਤੰਬਰ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਸ਼ਨੀਵਾਰ ਨੂੰ ਸੈਕਟਰ 17, ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ। 25 ਤੋਂ 28 ਸਤੰਬਰ ਤੱਕ ਚੱਲਣ ਵਾਲੀ ਇਹ ਚਾਰ ਦਿਨਾਂ ਪ੍ਰਦਰਸ਼ਨੀ ਆਰਕੀਟੈਕਚਰ, ਕੰਸਟ੍ਰਕਸ਼ਨ, ਰੀਅਲ ਅਸਟੇਟ, ਇੰਟੀਰੀਅਰ ਡਿਜ਼ਾਈਨ, ਤਕਨਾਲੋਜੀ ਅਤੇ ਆਟੋਮੇਸ਼ਨ ਦੇ ਖੇਤਰਾਂ ਵਿੱਚ ਨਵੀਨਤਮ...

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.