Facebook-f Youtube X-twitter

ਦਿਨ 3: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ‘ਮਿਸ਼ਨ ਕਲੀਨ ਪਟਿਆਲਾ’ ਸੜਕਾਂ ਦੀ ਸਫ਼ਾਈ ਮੁਹਿੰਮ ਤਹਿਤ 3 ਦਿਨਾਂ ਵਿੱਚ ਪਟਿਆਲਾ ਦੀਆਂ ਸੜਕਾਂ ਤੋਂ ਲਗਭਗ 4 ਟਨ ਕੂੜਾ ਚੁੱਕਿਆ;

-ਚੇਅਰਪਰਸਨ ਵੱਲੋਂ ਕੂੜੇ ਦੀ ਸਰੋਤ ਪੱਧਰ ‘ਤੇ ਛਾਂਟੀ ਦੀ ਅਪੀਲ
ਪਟਿਆਲਾ, 10 ਅਗਸਤ:

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਆਪਣੀ ਅਹਿਮ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਤਹਿਤ ਅੱਜ ਭੁਪਿੰਦਰਾ ਰੋਡ ਅਤੇ ਪਾਸੀ ਰੋਡ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਆਵਰ ਲੇਡੀ ਆਫ ਫਾਤਿਮਾ ਕਾਨਵੈਂਟ ਸਕੂਲ ਅਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੇ ਨਾਲ ਭੁਪਿੰਦਰਾ ਰੋਡ ਮਾਰਕੀਟ ਐਸੋਸੀਏਸ਼ਨ, ਮਨੀਪਾਲ ਹਸਪਤਾਲ ਅਤੇ “ਮੇਰਾ ਪਟਿਆਲਾ ਮੈਂ ਹੀ ਸਵਾਰਾ” ਸਵੈ-ਸੇਵੀ ਨਾਗਰਿਕ ਸਮੂਹ ਦੀਆਂ ਟੀਮਾਂ ਨੇ ਵੀ ਸ਼ਮੂਲੀਅਤ ਕੀਤੀ।

ਪਾਸੀ ਰੋਡ ਅਤੇ ਭੁਪਿੰਦਰਾ ਰੋਡ ਤੋਂ 2,500 ਕਿਲੋਗ੍ਰਾਮ ਤੋਂ ਵੱਧ ਕੂੜਾ ਚੁੱਕਿਆ ਗਿਆ, ਜਿਸ ਨਾਲ ਇਸ ਮੁਹਿੰਮ ਤਹਿਤ ਤਿੰਨ ਦਿਨਾਂ ਵਿੱਚ ਸਾਫ਼ ਕੀਤੀਆਂ ਗਈਆਂ ਸੱਤ ਪ੍ਰਮੁੱਖ ਸੜਕਾਂ ਤੋਂ ਚੁੱਕੇ ਗਏ ਕੁੱਲ ਕੂੜੇ ਦੀ ਮਾਤਰਾ ਲਗਭਗ 3,900 ਕਿਲੋਗ੍ਰਾਮ ਹੋ ਗਈ ਹੈ।

ਸਫ਼ਾਈ ਮੁਹਿੰਮ ਦੌਰਾਨ ਟ੍ਰੈਫਿਕ ਪ੍ਰਬੰਧਨ ਵਿੱਚ ਸਹਿਯੋਗ ਦੇਣ ਲਈ ਨਗਰ ਨਿਗਮ ਅਤੇ ਪਟਿਆਲਾ ਟ੍ਰੈਫਿਕ ਪੁਲਿਸ ਦਾ ਧੰਨਵਾਦ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ  “ਆਓ ਸਫ਼ਾਈ ਨੂੰ ਇੱਕ ਨਵਾਂ ਸਮਾਜਿਕ ਮਾਪਦੰਡ ਬਣਾਈਏ। ਅਸੀਂ ਨਾਗਰਿਕਾਂ ਅਤੇ ਸਿਵਲ ਸੋਸਾਇਟੀ ਸੰਸਥਾਵਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਮੁਹਿੰਮ ਨੂੰ ਲੋਕਾਂ ਦੀ ਅਗਵਾਈ ਵਾਲੀ ਲਹਿਰ ਵਿੱਚ ਬਦਲਣ ਲਈ ਮਿਲ ਕੇ ਅੱਗੇ ਆਉਣ, ਜੋ ਹਰ ਪੀੜ੍ਹੀ ਨੂੰ ਪ੍ਰੇਰਿਤ ਕਰੇ। ਜੇਕਰ ਹਰ ਵਿਅਕਤੀ ਹਰ ਮਹੀਨੇ ਕੁਝ ਘੰਟੇ ਵੀ ਆਪਣਾ ਯੋਗਦਾਨ ਪਾਵੇ, ਤਾਂ ਅਸੀਂ ਮਿਲ ਕੇ ਇੱਕ ਸਾਫ਼-ਸੁਥਰਾ, ਸਿਹਤਮੰਦ ਅਤੇ ਰਹਿਣ ਲਈ ਹੋਰ ਬਿਹਤਰ ਪੰਜਾਬ ਸਿਰਜ ਸਕਦੇ ਹਾਂ।”

ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਉਣ ਲਈ ਸਾਰਿਆਂ ਨੂੰ ਪ੍ਰੇਰਿਤ ਕਰਦਿਆਂ ਚੇਅਰਪਰਸਨ ਨੇ ਸਥਾਨਕ ਸਰਕਾਰ ਵਿਭਾਗ ਅਤੇ ਪੰਜਾਬ ਦੇ ਲੋਕਾਂ ਨੂੰ ਠੋਸ ਕੂੜੇ ਦੀ ਸਰੋਤ ਪੱਧਰ ‘ਤੇ ਛਾਂਟੀ ਅਤੇ ਇਸ ਦੇ ਢੁੱਕਵੇਂ ਨਿਪਟਾਰੇ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਸ੍ਰੀਮਤੀ ਗੁਪਤਾ ਨੇ ਸ਼ਹਿਰ ਦੀਆਂ ਸਾਰੀਆਂ ਗੈਰ-ਸਰਕਾਰੀ ਸੰਸਥਾਵਾਂ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ, ਈਕੋ ਕਲੱਬਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਵੀ ਇਸ ਮਿਸ਼ਨ ਨਾਲ ਜੁੜਨ ਅਤੇ ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ।

ਅਪ੍ਰੈਲ 2026 ਵਿੱਚ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਟਿਆਲਾ ਦੇ ਪ੍ਰਮੁੱਖ ਅਦਾਰਿਆਂ, ਇਨਫੋਰਸਮੈਂਟ ਏਜੰਸੀਆਂ ਅਤੇ ਕਮਿਊਨਿਟੀ ਗਰੁੱਪਾਂ ਨੂੰ ਇੱਕ ਮੰਚ ‘ਤੇ ਲਿਆਂਦਾ ਗਿਆ ਹੈ। ਮੁਹਿੰਮ ਦੇ ਪਹਿਲੇ ਪੜਾਅ ਵਿੱਚ ਲਗਭਗ 30 ਸੰਸਥਾਵਾਂ ਨੇ ਭਾਗ ਲਿਆ ਅਤੇ ਸਫ਼ਾਈ ਮੁਹਿੰਮਾਂ ਤੇ ਵਾਤਾਵਰਣ ਸੰਭਾਲ ਲਈ 30 ਤੋਂ ਵੱਧ ਜਨਤਕ ਥਾਵਾਂ ਨੂੰ ਅਪਣਾਇਆ। ਇਨ੍ਹਾਂ ਵਿੱਚ ਪਟਿਆਲਾ ਸ਼ਹਿਰ ਦੇ 18 ਸਕੂਲ, 10 ਕਾਲਜ ਅਤੇ ਚਾਰ ਸਰਕਾਰੀ ਸੰਸਥਾਵਾਂ ਸ਼ਾਮਲ ਸਨ।

ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਜੁਲਾਈ 2026 ਵਿੱਚ ਹੋਈ, ਜਿਸ ਵਿੱਚ ਸੱਤ ਹੋਰ ਸੰਸਥਾਵਾਂ ਸ਼ਾਮਲ ਹੋਈਆਂ ਹਨ। ਇਸ ਨਾਲ ਮੁਹਿੰਮ ਵਿੱਚ ਭਾਗ ਲੈਣ ਵਾਲੀਆਂ ਸੰਸਥਾਵਾਂ ਦੀ ਕੁੱਲ ਗਿਣਤੀ ਵੱਧ ਕੇ 39 ਹੋ ਗਈ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੀਐਚਡੀਸੀਸੀਆਈ ਦੇ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਕੀਤਾ

ਚੰਡੀਗੜ੍ਹ, 26 ਸਤੰਬਰ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਸ਼ਨੀਵਾਰ ਨੂੰ ਸੈਕਟਰ 17, ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ। 25 ਤੋਂ 28 ਸਤੰਬਰ ਤੱਕ ਚੱਲਣ ਵਾਲੀ ਇਹ ਚਾਰ ਦਿਨਾਂ ਪ੍ਰਦਰਸ਼ਨੀ ਆਰਕੀਟੈਕਚਰ, ਕੰਸਟ੍ਰਕਸ਼ਨ, ਰੀਅਲ ਅਸਟੇਟ, ਇੰਟੀਰੀਅਰ ਡਿਜ਼ਾਈਨ, ਤਕਨਾਲੋਜੀ ਅਤੇ ਆਟੋਮੇਸ਼ਨ ਦੇ ਖੇਤਰਾਂ ਵਿੱਚ ਨਵੀਨਤਮ...

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.