Facebook-f Youtube X-twitter

ਐੱਸ ਡੀ ਐਮ ਬਟਾਲਾ ਸਾਰੰਗਪ੍ਰੀਤ ਸਿੰਘ ਵਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਬਟਾਲਾ, 10 ਅਗਸਤ (    )  ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਵਸ ਮਨਾਉਣ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐੱਸ ਡੀ ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਵਲੋਂ ਅਧਿਕਾਰੀਆਂ ਨਾਲ ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਮੀਟਿੰਗ ਕੀਤੀ ਗਈ ਅਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ ਅਤੇ ਪਿ੍ੰਸੀਪਲ ਦਵਿੰਦਰ ਸਿੰਘ ਭੱਟੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਐੱਸ.ਡੀ.ਐੱਮ ਬਟਾਲਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਲੋਕਾਂ ਦੇ ਬੈਠਣ, ਗਰਾਊਂਡ ਦੀ ਤਿਆਰੀ, ਪੀਣ ਲਈ ਸਾਫ ਪਾਣੀ ਅਤੇ ਦੇ ਵਾਹਨਾਂ ਲਈ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।

ਇਸ ਮੌਕੇ ਉਨਾਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ਵਿੱਚ ਸਫ਼ਾਈ ਦੇ ਪ੍ਰਬੰਧਾਂ ਦਾ ਖਾਸ ਖਿਆਲ ਰੱਖਣ ਲਈ ਕਿਹਾ। ਉਨ੍ਹਾਂ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਹਤ ਟੀਮਾਂ ਲਗਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੁਲਿਸ ਜਵਾਨਾਂ, ਪੰਜਾਬ ਹੋਮਗਾਰਡ ਅਤੇ ਐੱਨ.ਐੱਨ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਦੇ ਮਾਰਚ ਪਾਸਟ ‘ਚ ਹਿੱਸਾ ਲਿਆ ਜਾਵੇਗਾ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਦਿਨ 3: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ‘ਮਿਸ਼ਨ ਕਲੀਨ ਪਟਿਆਲਾ’ ਸੜਕਾਂ ਦੀ ਸਫ਼ਾਈ ਮੁਹਿੰਮ ਤਹਿਤ 3 ਦਿਨਾਂ ਵਿੱਚ ਪਟਿਆਲਾ ਦੀਆਂ ਸੜਕਾਂ ਤੋਂ ਲਗਭਗ 4 ਟਨ ਕੂੜਾ ਚੁੱਕਿਆ;

-ਚੇਅਰਪਰਸਨ ਵੱਲੋਂ ਕੂੜੇ ਦੀ ਸਰੋਤ ਪੱਧਰ ‘ਤੇ ਛਾਂਟੀ ਦੀ ਅਪੀਲਪਟਿਆਲਾ, 10 ਅਗਸਤ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਆਪਣੀ ਅਹਿਮ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਤਹਿਤ ਅੱਜ ਭੁਪਿੰਦਰਾ ਰੋਡ ਅਤੇ ਪਾਸੀ ਰੋਡ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਆਵਰ ਲੇਡੀ ਆਫ ਫਾਤਿਮਾ ਕਾਨਵੈਂਟ ਸਕੂਲ ਅਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ...

ਆਜ਼ਾਦੀ ਦਿਵਸ ਸਮਾਗਮ ਮਨਾਉਣ ਸਬੰਧੀ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਕੀਤੀ ਗਈਆਂ ਰਿਹਰਸਲ

12 ਅਗਸਤ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਹੋਵੇਗੀ ਦੂਸਰੀ ਰਿਹਰਸਲ ਬਟਾਲਾ, 10 ਅਗਸਤ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ...

ਐੱਸ ਡੀ ਐਮ ਬਟਾਲਾ ਸਾਰੰਗਪ੍ਰੀਤ ਸਿੰਘ ਵਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਬਟਾਲਾ, 10 ਅਗਸਤ (    )  ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਵਸ ਮਨਾਉਣ ਸਬੰਧੀ ਚੱਲ ਰਹੀਆਂ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.