Facebook-f Youtube X-twitter

ਚੇਅਰਮੈਨ ਜੋਬਨ ਰੰਧਾਵਾ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਫਤਿਹਗੜ੍ਹ ਚੂੜੀਆਂ/ਬਟਾਲਾ, 11 ਅਗਸਤ: ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਨਵ ਨਿਯੁਕਤ ਇੰਚਾਰਜ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਜੋਬਨ ਰੰਧਾਵਾ ਵਲੋਂ ਹਲਕਾ ਵਾਸੀਆਂ ਨਾਲ ਲੋਕ ਮਿਲਣੀ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। 

ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ, ਜੋਬਨ ਰੰਧਾਵਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਤੇਜ਼ੀ ਨਾਲ ਹੱਲ ਕਰਵਾਉਣ ਲਈ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਫਤਿਹਗੜ੍ਹ ਚੂੜੀਆਂ ਹਲਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ 24 ਘੰਟੇ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ।

ਨੌਜਵਾਨ ਆਗੂ ਜੋਬਨ ਰੰਧਾਵਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਲਗਾਤਾਰ ਯਤਨਸ਼ੀਲ ਹੈ ਤੇ ਫਤਿਹਗੜ੍ਹ ਚੂੜੀਆਂ ਹਲਕੇ ਵਿੱਚ ਸਾਰਿਆਂ ਦੇ ਸਾਥ ਨਾਲ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਖੁਦ ਹਲਕੇ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਹਲਕਾ ਵਾਸੀਆਂ ਵਲੋਂ ਵੀ ਦਿਲ ਖੋਲ੍ਹ ਕੇ ਪਿਆਰ ਦਿੱਤਾ ਜਾ ਰਿਹਾ ਹੈ, ਜਿਸ ਲਈ ਉਹ ਸਾਰਿਆਂ ਦਾ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਦੁਹਰਾਇਆ ਕਿ ਹਲਕੇ ਫਤਿਹਗੜ੍ਹ ਚੂੜੀਆਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਮੁੱਖਤਾ ਹੈ, ਜਿਸ ਲਈ ਉਹ ਯਤਨਸ਼ੀਲ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ ਤਿਆਰ ਹੋਣ ਵਾਲੇ ਬਿਜਲੀ  ਗਰਿੱਡ ਦਾ ਰੱਖਿਆ ਨੀਂਹ ਪੱਥਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ ਤਿਆਰ ਹੋਣ ਵਾਲੇ ਬਿਜਲੀ  ਗਰਿੱਡ ਦਾ ਰੱਖਿਆ ਨੀਂਹ ਪੱਥਰਮਲੋਟ/ ਸ੍ਰੀ ਮੁਕਤਸਰ ਸਾਹਿਬ 12 ਅਗਸਤਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਕੀਤਾ ਗਿਆ ਰਵਾਨਾ

ਬਟਾਲਾ, 12 ਅਗਸਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਅੱਜ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ,ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ,...

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਪਟਿਆਲਾ 12 ਅਗਸਤ  ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਸ਼ਾਲੂ ਮਹਿਰਾ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਪਟਿਆਲਾ ਵਿਖੇ ਕਰਵਾਏ ਗਏ ।ਇਸ ਮੁਕਾਬਲੇ ਦਾ ਵਿਸ਼ਾ ‘ਐਚਆਈਵੀ/ਏਡਜ਼ ਦੇ ਖਾਤਮੇ ਲਈ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ: ਜਾਗਰੂਕਤਾ, ਰੋਕਥਾਮ ਅਤੇ ਹਮਦਰਦੀ’ ਸੀ। ਮੁਕਾਬਲੇ ਵਿੱਚ...

ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ- ਡਿਪਟੀ ਕਮਿਸ਼ਨਰ 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ 15 ਅਗਸਤ ਦੀਆਂ ਤਿਆਰੀਆਂ ਦਾ ਜਾਇਜ਼ਾ  -ਦੱਸਿਆ, 15 ਅਗਸਤ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ ਪਟਿਆਲਾ, 11 ਅਗਸਤ: 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ...

ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਭਾਗਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਅਪੀਲ

ਪਟਿਆਲਾ, 11 ਅਗਸਤ: ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦਾ ਤਾਲਮੇਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਐਨ.ਟੀ.ਸੀ.ਪੀ.) ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.