Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੱਲਵਾਲਾ,ਨਾਨਕਸਰ ਕੋਠੇ ਅਤੇ ਘੱਗਾ ਵਿਖੇ ਦਸਤਾਵੇਜੀ ਫਿਲਮ ਦਾ ਕੀਤਾ ਗਿਆ ਪ੍ਰਦਰਸ਼ਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਪਿੰਡ ਮੱਲਵਾਲਾ,ਨਾਨਕਸਰ ਕੋਠੇ ਅਤੇ ਘੱਗਾ ਵਿਖੇ ਦਸਤਾਵੇਜੀ ਫਿਲਮ ਦਾ ਕੀਤਾ ਗਿਆ ਪ੍ਰਦਰਸ਼ਨ
ਮਲੋਟ/ਸ੍ਰੀ ਮੁਕਤਸਰ ਸਾਹਿਬ 11 ਅਗਸਤ
                         ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਬਲਾਕ ਮਲੋਟ ਦੇ ਪਿੰਡ ਮੱਲਵਾਲਾ,ਨਾਨਕਸਰ ਕੋਠੇ ਅਤੇ ਘੱਗਾ  ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
                                   ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ—ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।
                                   ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੱਲਵਾਲਾ,ਨਾਨਕਸਰ ਕੋਠੇ ਅਤੇ ਘੱਗਾ ਵਿਖੇ ਦਸਤਾਵੇਜੀ ਫਿਲਮ ਦਾ ਕੀਤਾ ਗਿਆ ਪ੍ਰਦਰਸ਼ਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਪਿੰਡ ਮੱਲਵਾਲਾ,ਨਾਨਕਸਰ ਕੋਠੇ ਅਤੇ ਘੱਗਾ ਵਿਖੇ ਦਸਤਾਵੇਜੀ ਫਿਲਮ ਦਾ ਕੀਤਾ ਗਿਆ ਪ੍ਰਦਰਸ਼ਨਮਲੋਟ/ਸ੍ਰੀ ਮੁਕਤਸਰ ਸਾਹਿਬ 11 ਅਗਸਤ                         ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ...

ਦਿਨ 3: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ‘ਮਿਸ਼ਨ ਕਲੀਨ ਪਟਿਆਲਾ’ ਸੜਕਾਂ ਦੀ ਸਫ਼ਾਈ ਮੁਹਿੰਮ ਤਹਿਤ 3 ਦਿਨਾਂ ਵਿੱਚ ਪਟਿਆਲਾ ਦੀਆਂ ਸੜਕਾਂ ਤੋਂ ਲਗਭਗ 4 ਟਨ ਕੂੜਾ ਚੁੱਕਿਆ;

-ਚੇਅਰਪਰਸਨ ਵੱਲੋਂ ਕੂੜੇ ਦੀ ਸਰੋਤ ਪੱਧਰ ‘ਤੇ ਛਾਂਟੀ ਦੀ ਅਪੀਲਪਟਿਆਲਾ, 10 ਅਗਸਤ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਆਪਣੀ ਅਹਿਮ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਤਹਿਤ ਅੱਜ ਭੁਪਿੰਦਰਾ ਰੋਡ ਅਤੇ ਪਾਸੀ ਰੋਡ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਆਵਰ ਲੇਡੀ ਆਫ ਫਾਤਿਮਾ ਕਾਨਵੈਂਟ ਸਕੂਲ ਅਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ...

ਆਜ਼ਾਦੀ ਦਿਵਸ ਸਮਾਗਮ ਮਨਾਉਣ ਸਬੰਧੀ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਕੀਤੀ ਗਈਆਂ ਰਿਹਰਸਲ

12 ਅਗਸਤ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਹੋਵੇਗੀ ਦੂਸਰੀ ਰਿਹਰਸਲ ਬਟਾਲਾ, 10 ਅਗਸਤ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ...

ਐੱਸ ਡੀ ਐਮ ਬਟਾਲਾ ਸਾਰੰਗਪ੍ਰੀਤ ਸਿੰਘ ਵਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਬਟਾਲਾ, 10 ਅਗਸਤ (    )  ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਵਸ ਮਨਾਉਣ ਸਬੰਧੀ ਚੱਲ ਰਹੀਆਂ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.