ਚੇਅਰਮੈਨ ਨੇ ਲੰਬੀ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਖਵਾਲਾ ਵਿਖੇ ਨਵੇਂ ਆਰ.ਓ. ਦਾ ਕੀਤਾ ਉਦਘਾਟਨ
ਲੰਬੀ/ ਮਲੋਟ/ਸ੍ਰੀ ਮੁਕਤਸਰ ਸਾਹਿਬ,11 ਅਗਸਤ:
ਸਿੱਖਿਆ ਕ੍ਰਾਂਤੀ ਅਧੀਨ ਸਕੂਲੀ ਬੱਚਿਆਂ ਨੂੰ ਪੀਣ ਯੋਗ ਸਾਫ਼ ਸੁਥਰਾ ਪਾਣੀ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਅਤੇ ਜਿ਼ਲ੍ਹਾ ਪ੍ਰਧਾਨ ਯੂਥ ਖੁਸ਼ਵੀਰ ਸਿੰਘ ਨੇ ਲੰਬੀ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਖਵਾਲਾ ਵਿਖੇ ਂ 2.33 ਲੱਖ ਰੁਪਏ ਦੀ ਲਾਗਤ ਨਾਲ ਲਗਵਾਏ ਗਏ ਨਵੇਂ ਆਰ.ਓ. ਦਾ ਉਦਘਾਟਨ ਕੀਤਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ—ਨਾਲ ਉਹਨਾਂ ਨੂੰ ਸੁਖ—ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲ ਸਕੇ।
ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਖਵਾਲਾ ਦੇ ਪ੍ਰਿੰਸੀਪਲ ਹਰਵਿੰਦਰ ਸਿੰਘ, ਹਰਪਿੰਦਰ ਸਿੰਘ ਸਰਪੰਚ, ਲਖਵਿੰਦਰ ਸਿੰਘ ਚੇਅਰਮੈਨ ਐਸ. ਐੱਮ. ਸੀ ਕਮੇਟੀ, ਹਰਦੀਪ ਸਿੰਘ, ਪ੍ਰਗਟ ਸਿੰਘ, ਵਿੱਕੀ, ਸੋਨੂੰ, ਰੇਸ਼ਮ ਸਿੰਘ ਬਲਾਕ ਸੰਮਤੀ ਮੈਂਬਰ, ਗੁੱਡ ਕਲਸੀ, ਚਰਨਾ, ਨਿਰਮਲ ਸਿੰਘ ਫੌਜੀ, ਮਾ. ਮੇਜਰ ਸਿੰਘ, ਸਕੂਲ ਸਟਾਫ, ਬੱਚੇ ਤੇ ਮਾਪੇ ਹਾਜ਼ਰ ਸਨ ।