Facebook-f Youtube X-twitter

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਪਟਿਆਲਾ 12 ਅਗਸਤ 

ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਸ਼ਾਲੂ ਮਹਿਰਾ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਪਟਿਆਲਾ ਵਿਖੇ ਕਰਵਾਏ ਗਏ ।ਇਸ ਮੁਕਾਬਲੇ ਦਾ ਵਿਸ਼ਾ ‘ਐਚਆਈਵੀ/ਏਡਜ਼ ਦੇ ਖਾਤਮੇ ਲਈ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ: ਜਾਗਰੂਕਤਾ, ਰੋਕਥਾਮ ਅਤੇ ਹਮਦਰਦੀ’ ਸੀ। ਮੁਕਾਬਲੇ ਵਿੱਚ ਬਲਾਕ ਪੱਧਰ ’ਤੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ।ਮੁਕਾਬਲੇ ਵਿੱਚ ਹਰ ਬਲਾਕ ਵੱਲੋਂ ਦੋ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਜ਼ਿਲ੍ਹਾ ਰਾਸ਼ਟਰੀ ਜਨਸੰਖਿਆ ਪ੍ਰੋਗਰਾਮ ਕੋਆਰਡੀਨੇਟਰ ਹੈੱਡ ਮਾਸਟਰ ਜਗਮੀਤ ਸਿੰਘ  ਨੇ ਜਾਣਕਾਰੀ ਦਿੱਤੀ ਕਿ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਸੂਰਪੁਰ ਦੇ ਵਿਦਿਆਰਥੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜ਼ੀਦਪੁਰ ਦੂਜੇ ਅਤੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨ ਸਿੰਘ ਨਾਭਾ ਤੀਜੇ ਸਥਾਨ ’ਤੇ ਰਿਹਾ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਰਾਮਗੜ੍ਹ ਮੋਤੀ ਬਾਗ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁਨਾਗਰਾ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ।
ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਇਸ ਤੋਂ ਪਹਿਲਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਸੀ। ਅਧਿਆਪਕਾਂ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਮਾਜਿਕ ਜਾਗਰੂਕਤਾ ਦੇ ਅਜਿਹੇ ਕਾਰਜਕ੍ਰਮਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਡਾਇਟ ਦੇ ਪ੍ਰਿੰਸੀਪਲ ਸੰਦੀਪ ਨਾਗਰ ਅਤੇ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸ਼ਰਮਾ ਵੱਲੋਂ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।
ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ ਪਟਿਆਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਐਚਆਈਵੀ/ਏਡਜ਼ ਸਬੰਧੀ ਸਹੀ ਅਤੇ ਵਿਗਿਆਨਕ ਜਾਣਕਾਰੀ ਦੇਣਾ ਸਮੇਂ ਦੀ ਲੋੜ ਹੈ।ਜ਼ਿਲ੍ਹਾ ਪੱਧਰੀ ਵਿਜੇਤਾਵਾਂ ਦਾ ਮਿਤੀ 12 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੁਆਰਾ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਤੇ ਪ੍ਰਿੰਸੀਪਲ ਸੀਮਾ ਉਪਲ ਸਸਸਸ ਸਿਵਲ ਲਾਈਨ, ਹੈਡ ਮਾਸਟਰ ਲਲਿਤ ਕੁਮਾਰ ਸਹਸ ਰਣਬੀਰਪੁਰਾ,ਲੈਕ. ਰਾਮ ਲਾਲ,ਬੀਆਰਸੀ ਹਿਮਾਂਸ਼ੂ ਅਗਰਵਾਲ,ਬੀਆਰਸੀ ਯੁਵਰਾਜ,ਲੈਕ.ਰਵੀਕਾਂਤ,
ਲੈਕ. ਹਰਮਨਦੀਪ ਕੌਰ,
ਲੈਕ. ਰਾਜਵੀਰ ਕੌਰ,ਸਾਇੰਸ ਮਿਸਟ੍ਰੈਸ ਗਗਨਦੀਪ ਕੌਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ ਤਿਆਰ ਹੋਣ ਵਾਲੇ ਬਿਜਲੀ  ਗਰਿੱਡ ਦਾ ਰੱਖਿਆ ਨੀਂਹ ਪੱਥਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ ਤਿਆਰ ਹੋਣ ਵਾਲੇ ਬਿਜਲੀ  ਗਰਿੱਡ ਦਾ ਰੱਖਿਆ ਨੀਂਹ ਪੱਥਰਮਲੋਟ/ ਸ੍ਰੀ ਮੁਕਤਸਰ ਸਾਹਿਬ 12 ਅਗਸਤਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਕੀਤਾ ਗਿਆ ਰਵਾਨਾ

ਬਟਾਲਾ, 12 ਅਗਸਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਅੱਜ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ,ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ,...

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਪਟਿਆਲਾ 12 ਅਗਸਤ  ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਸ਼ਾਲੂ ਮਹਿਰਾ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਪਟਿਆਲਾ ਵਿਖੇ ਕਰਵਾਏ ਗਏ ।ਇਸ ਮੁਕਾਬਲੇ ਦਾ ਵਿਸ਼ਾ ‘ਐਚਆਈਵੀ/ਏਡਜ਼ ਦੇ ਖਾਤਮੇ ਲਈ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ: ਜਾਗਰੂਕਤਾ, ਰੋਕਥਾਮ ਅਤੇ ਹਮਦਰਦੀ’ ਸੀ। ਮੁਕਾਬਲੇ ਵਿੱਚ...

ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ- ਡਿਪਟੀ ਕਮਿਸ਼ਨਰ 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ 15 ਅਗਸਤ ਦੀਆਂ ਤਿਆਰੀਆਂ ਦਾ ਜਾਇਜ਼ਾ  -ਦੱਸਿਆ, 15 ਅਗਸਤ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ ਪਟਿਆਲਾ, 11 ਅਗਸਤ: 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ...

ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਭਾਗਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਅਪੀਲ

ਪਟਿਆਲਾ, 11 ਅਗਸਤ: ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦਾ ਤਾਲਮੇਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਐਨ.ਟੀ.ਸੀ.ਪੀ.) ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.