ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਕੀਤਾ ਗਿਆ ਭਰਵਾਂ ਸਵਾਗਤ
ਬਟਾਲਾ, 13 ਅਗਸਤ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਡੱਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ।
ਪਿੰਡ ਡੱਲਾ ਵਿਖੇ ਕੀਤੀ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਹਲਕੇ ਵਿੱਚ ਵਿਚਰ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾ ਰਹੇ ਹਨ ਅਤੇ ਪਿੰਡਾਂ ਵਿੱਚ ਚਹੁਮੁਖੀ ਵਿਕਾਸ ਕੰਮ ਕਰਵਾਏ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ। ਉਨਾਂ ਪੰਜਾਬ ਸਰਕਾਰ ਵਲੋਂ ਮਹਿਜ ਚਾਰ ਸਾਲਾਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲੇ ਗਏ, ਸਿੱਖਿਆ ਦੇ ਖੇਤਰ ਵਿੱਚ ਹੋ ਸੁਧਾਰ ਦੇ ਮੰਤਵ ਨਾਲ ਅਧਿਆਪਕਾਂ ਨੂੰ ਸਿੰਘਾਪੁਰ ਵਿਖੇ ਭੇਜਿਆ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮਾਫ ਕੀਤੇ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ, 10 ਲੱਖ ਰੁਪਏ ਤੱਕ ਇਲਾਜ ਕਰਵਾਉਣ ਲਈ ਸਿਹਤ ਯੋਜਨਾ ਲਾਗੂ ਕੀਤੀ, ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਕਿਰਤੀਆਂ ਦੇ ਹਿੱਤ ਲਈ ਵੱਡੇ ਫੈਸਲੇ ਲਏ ਗਏ ਹਨ।
ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਉਨਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ