Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਪਿੰਡ ਸਤਕੋਹਾ ਦੇ ਰਵਾਇਤੀ ਪਾਰਟੀਆਂ ਦੇ ਪਰਿਵਾਰ, ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਹਲਕੇ ਦਾ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 17 ਅਗਸਤ

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਸਤਕੋਹਾ ਦੇ ਰਵਾਇਤੀ ਪਾਰਟੀਆਂ ਦੇ ਵੱਖ ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਪ੍ਰਧਾਨ ਵੀਨੂੰ ਕਾਹਲੋਂ ਸਮੇਤ ਪਿੰਡ ਵੀਸੀ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ, ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਲੋਕਪੱਖੀ ਕਾਰਜਾਂ ਦੀ ਗਵਾਹੀਆਂ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ।

ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ। ਉਨਾਂ ਪੰਜਾਬ ਸਰਕਾਰ ਵਲੋਂ ਮਹਿਜ ਚਾਰ ਸਾਲਾਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲ੍ਹੇ ਗਏ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮਾਫ ਕੀਤੇ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ, 10 ਲੱਖ ਰੁਪਏ ਤੱਕ ਇਲਾਜ ਕਰਵਾਉਣ ਲਈ ਸਿਹਤ ਯੋਜਨਾ ਲਾਗੂ ਕੀਤੀ, ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਤੀਰਥ ਯਾਤਰਾ, ਕਿਰਤੀਆਂ ਦੇ ਹਿੱਤ ਲਏ ਫੈਸਲਿਆਂ ਸਮੇਤ ਜ਼ਿਕਰਯੋਗ ਫੈਸਲੇ ਲਏ ਗਏ ਹਨ।

ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਉਨਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਕਿਸਾਨਾਂ ਨੂੰ ਬਿਹਤਰ ਨਹਿਰੀ ਪਾਣੀ ਦੀ ਸਹੂਲਤ ਦੇਣ ਦੇ ਨਾਲ ਮਿਲੇਗੀ ਸਾਫ਼ਸੁਥਰੀ ਤੇ ਸੁਰੱਖਿਅਤ ਸਿੰਚਾਈ ਵਿਵਸਥਾ- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਲਈ ਗਿੱਦੜਬਾਹਾ ਹਲਕੇ ਵਿੱਚ 8.38 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 19 ਅਗਸਤ ਕੈਬਨਿਟ ਮੰਤਰੀ, ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਦੌਰੇ ਦੌਰਾਨ 8.38 ਕਰੋੜ ਰੁਪਏ ਦੀ ਲਾਗਤ ਨਾਲ ਕੋਟਭਾਈ ਰਜਬਾਹੇ ਨੂੰ ਪਾਈਪਲਾਈਨ ਵਿੱਚ ਤਬਦੀਲ ਕਰਨ, 10 ਨੰਬਰ ਮੋਘਿਆਂ ਦੇ ਖਾਲਾਂ ਦੀ ਮੁੜ ਉਸਾਰੀ ਅਤੇਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ...

ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਭੋਮਾ ਵਿੱਚ ‘ਲੋਕ ਮਿਲਣੀ ‘ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 19 ਅਗਸਤ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਭੋਮਾ ਵਿਖੇ ਲੋਕ ਮਿਲਣੀ ਦੌਰਾਨ  ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ। ਬਲਵਿੰਦਰ ਸਿੰਘ ਲਾਡੀ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਤੇਜ਼ੀ ਨਾਲ...

“ਵਿਸ਼ਵਵਿਆਪੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਥਾਨਕ ਨਾਗਰਿਕਾਂ ਨੂੰ ਆਫਤਾਂ ਨਾਲ ਨਜਿੱਠਣ ਲਈ ਸਿੱਖਿਅਤ ਕਰਨਾ” ਉਦੇਸ਼-2026

ਬਟਾਲਾ, 19 ਅਗਸਤ ਵਾਰਡਨ ਸਰਵਿਸ ਪੋਸਟ ਨੰ. 8, ਸਿਵਲ ਡਿਫੈਂਸ ਵਲੋਂ ਆਰ.ਪੀ. ਅਗਰਵਾਲ ਡੀ.ਏ.ਵੀ. ਪ੍ਰਾਇਮਰੀ ਸਕੂਲ, ਬਟਾਲਾ ਵਿਖੇ ਪ੍ਰਿੰਸੀਪਲ ਸੀਮਾ ਦੱਤਾ ਦੀ ਅਗਵਾਈ ਵਿਚ ਵਿਸ਼ਵ ਮਾਨਵਤਾਵਾ ਦਿਵਸ ਮੌਕੇ ਨਾਗਰਿਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਵਿਸ਼ਾ “ਵਿਸ਼ਵਵਿਆਪੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਥਾਨਕ ਨਾਗਰਿਕਾਂ ਨੂੰ ਆਫਤਾਂ ਨਾਲ ਨਜਿੱਠਣ ਲਈ ਸਿੱਖਿਅਤ ਕਰਨਾ” ਸੀ। ਇਸ ਮੌਕੇ ਸੀ ਡੀ ਪੋਸਟ ਵਾਰਡਨ/ਆਪਦਾ ਮਿੱਤਰਾ...

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ

ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘਮੋਹਾਲੀ 19 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੇ ਲਈ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਵਿਧਾਨ ਸਭਾ ਹਲਕਾ ਮਹਾਲੀ ਤੋਂ ਅੱਜ 3 ਹੋਰ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ...

ਉਸਮਾਨਪੁਰ ਸਿਟੀ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਤਹਿਤ’ ਤਿੰਨ ਬੱਸਾਂ ਰਵਾਨਾ

ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਸ਼ਰਧਾਲੂਆਂ ਨੂੰ ਮਿਲਕੇ ਦਿੱਤੀਆਂ ਸ਼ੁੱਭ ਇੱਛਾਵਾਂ ਸ਼ਰਧਾਲੂ ਕਰਨਗੇ ਖਾਟੂ ਸ਼ਿਆਮ ਜੀ, ਸਾਲਾਸਰ ਧਾਮ, ਮਥੁਰਾ, ਵਰਿੰਦਾਵਨ, ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਦਰਸ਼ਨ ਬਟਾਲਾ, 19 ਅਗਸਤ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵਿਧਾਇਕ ਸ਼ੈਰੀ ਕਲਸੀ ਦੀ ਰਿਹਾਇਸ਼ ਉਸਮਾਨਪੁਰ ਸਿਟੀ ਬਟਾਲਾ ਤੋਂ ਤਿੰਨ ਏ.ਸੀ ਸਲਿੱਪਰ ਬੱਸਾਂ ਨੂੰ ਵੱਖ-ਵੱਖ ਪਵਿੱਤਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.