ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 19 ਅਗਸਤ
ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਭੋਮਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ।
ਬਲਵਿੰਦਰ ਸਿੰਘ ਲਾਡੀ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਤੇਜ਼ੀ ਨਾਲ ਹੱਲ ਕਰਵਾਉਣ ਪਿੰਡ-ਪਿੰਡ ਜਾ ਕੇ ਲੋਕ ਮਿਲਣੀਆਂ ਕਰ ਰਹੇ ਹਨ ਅਤੇ ਉਹ ਹਲਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ 24 ਘੰਟੇ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ।
ਉਨ੍ਹਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਲਗਾਤਾਰ ਯਤਨਸ਼ੀਲ ਹੈ ਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਵਿੱਚ ਸਾਰਿਆਂ ਦੇ ਸਾਥ ਨਾਲ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਖੁਦ ਹਲਕੇ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਹਲਕਾ ਵਾਸੀਆਂ ਵਲੋਂ ਵੀ ਦਿਲ ਖੋਲ੍ਹ ਕੇ ਪਿਆਰ ਦਿੱਤਾ ਜਾ ਰਿਹਾ ਹੈ, ਜਿਸ ਲਈ ਉਹ ਸਾਰਿਆਂ ਦਾ ਦਿਲੋਂ ਧੰਨਵਾਦ ਕਰਦੇ ਹਨ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ।