Facebook-f Youtube X-twitter

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ

ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘ
ਮੋਹਾਲੀ 19 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੇ ਲਈ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਵਿਧਾਨ ਸਭਾ ਹਲਕਾ ਮਹਾਲੀ ਤੋਂ ਅੱਜ 3 ਹੋਰ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਦੇ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ,
ਇਹ ਬੱਸਾਂ ਗੁਰਦੁਆਰਾ ਸੈਕਟਰ -78 , ਸੈਕਟਰ -66 ਅਤੇ ਪਿੰਡ ਸਫੀਪੁਰ ਤੋਂ ਰਵਾਨਾ ਹੋਈਆਂ , ਸ਼ਰਧਾਲੂਆਂ ਨਾਲ ਭਰੀਆਂ ਇਹ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ , ਰਾਮ ਤੀਰਥ ਬਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਕੇ ਵਾਪਸ ਪਰਤਣਗੇ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਯਾਤਰਾ ਨੂੰ ਲੈ ਕੇ ਜਿੱਥੇ ਰਜਿਸਟਰੇਸ਼ਨ ਕਰਵਾਉਣ ਨੂੰ ਲੈ ਕੇ ਸੰਗਤਾਂ ਦੇ ਵਿੱਚ ਮੰਗ ਵੱਧਦੀ ਜਾ ਰਹੀ ਹੈ, ਉੱਥੇ ਸੰਗਤਾਂ ਵਿੱਚ ਪਾਇਆ ਜਾ ਰਿਹਾ ਉਤਸ਼ਾਹ ਵੀ ਵੇਖਿਆ ਹੀ ਬਣਦਾ ਹੈ, ਜਿੱਥੇ ਪਹਿਲਾ- ਪਹਿਲ ਲੋਕਾਂ ਨੂੰ ਇਸ ਯਾਤਰਾ ਨੂੰ ਲੈ ਕੇ ਬਹੁਤਾ ਉਤਸ਼ਾਹ ਨਹੀਂ ਸੀ, ਪਰ ਜਿਉਂ -ਜਿਉਂ ਇਸ ਯਾਤਰਾ ਤੇ ਪਰਤਣ ਉਪਰੰਤ ਸੰਗਤ ਆਪਣੇ ਸੰਗੀ -ਸਾਥੀਆਂ ਨਾਲ ਅਤੇ ਰਿਸ਼ਤੇਦਾਰ- ਕੁੜਮਾਚਾਰੀ ਦੇ ਨਾਲ ਆਪਣਾ ਅਨੁਭਵ ਸਾਂਝਾ ਕਰਦੇ ਜਾ ਰਹੇ ਹਨ, ਤਿਉਂ- ਤਿਉਂ ਲੋਕਾਂ ਨੂੰ ਇਸ ਯਾਤਰਾ ਨੂੰ ਲੈ ਕੇ ਸੁਖਦ ਮਹਿਸੂਸ ਹੋ ਰਿਹਾ ਹੈ ਅਤੇ ਉਹ ਯਾਤਰਾ ਤੇ ਜਾਣ ਦੇ ਲਈ ਰਜਿਸਟਰੇਸ਼ਨ ਕਰਵਾ ਰਹੇ ਹਨ, ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੋਜਨਾ ਨੂੰ ਲੈ ਕੇ ਸਾਡੇ ਲਈ ਇੱਕ ਸੁਖਦ ਭਰੀ ਖਬਰ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹਰ ਕੋਈ ਆਪਣੇ ਅਕੀਦੇ ਦੇ ਮੁਤਾਬਿਕ ਗੁਰਦੁਆਰਾ ਸਾਹਿਬ ਅਤੇ ਮੰਦਰ ਜਾ ਕੇ ਨਤਮਸਤਕ ਹੁੰਦਾ ਹੈ , ਉਪਰੰਤ ਉਹ ਰਾਮ ਤੀਰਥ ਵਾਲਮੀਕੀ ਮੰਦਰ ਅਤੇ ਫਿਰ ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਨ ਦੇ ਲਈ ਸ਼ਰਧਾਲੂ ਸੰਗਤ ਰੂਪ ਵਿੱਚ ਜਾਂਦੇ ਹਨ ਅਤੇ ਇਸ ਪੂਰੀ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਜਿੱਥੇ ਡਾਕਟਰ ਦੀ ਟੀਮ ਅਤੇ ਗਾਈਡ ਵੀ ਮੌਜੂਦ ਰਹਿੰਦਾ ਹੈ ਤਾਂ ਕਿ ਉਹ ਇਹਨਾਂ ਇਤਿਹਾਸਿਕ ਗੁਰਧਾਮਾਂ ਦੇ ਬਾਰੇ ਵਿੱਚ ਵਿਸਥਾਰਥ ਜਾਣਕਾਰੀ ਸੀਨੀਅਰ ਸਿਟੀਜਨ ਨੂੰ ਉਪਲਬਧ ਕਰਵਾ ਸਕੇ,
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੜੀ- ਫੂਲਰਾਜ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਤੇ ਜਾਣ ਦੇ ਦੌਰਾਨ ਸ਼ਰਧਾਲੂਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਯਾਤਰਾ ਦੇ ਨਾਲ ਸੰਬੰਧਿਤ ਆਪਣੇ ਵਿਚਾਰ ਸਾਂਝੇ ਕੀਤੇ ਜਾਂਦੇ ਹਨ ਅਤੇ ਸੀਨੀਅਰ ਸਿਟੀਜਨ ਦੀ ਤਰਫੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕੀਤਾ ਜਾਂਦਾ ਹੈ, ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪ੍ਰਸਿੱਧ ਸਮਾਜ ਸੇਵੀ-ਕੁਲਦੀਪ ਸਿੰਘ ਸਮਾਣਾ, ਮੋਹਾਲੀ ਕਾਰਪੋਰੇਸ਼ਨ ਦੇ ਡਿਪਟੀ ਮੇਅਰ-ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਅਮਰਜੀਤ ਸਿੰਘ ਸਿੱਧੂ, ਕਰਮਜੀਤ ਕੌਰ-ਕੌਂਸਲਰ,, ਜਗਦੀਸ਼ ਸਿੰਘ ਸੋਹਣਾ, ਗਿਆਨ ਕੌਰ ਸਰਪੰਚ ਸਫੀਪੁਰ, ਕਰਮਜੀਤ ਸਿੰਘ ਕਾਲਾ ਸਫੀਪੁਰ, ਦਵਿੰਦਰ ਸਿੰਘ ਸਰਪੰਚ, ਕਰਮਜੀਤ ਕੁਮਾਰ ਬਿੱਟੂ ਸਰਪੰਚ, ਬਲਜੀਤ ਸਿੰਘ ਹੈਪੀ ,ਪ੍ਰਗਟ ਸਿੰਘ, ਨਵਤੇਜ ਸਿੰਘ, ਗੁਰ ਧਿਆਨ ਸਿੰਘ, ਹਰਬਚਨ ਸਿੰਘ ਗਰੇਵਾਲ ਵੀ ਹਾਜ਼ਰ ਸਨ

Gursharan Singh

garry6110@gmail.com

Leave a Reply

Your email address will not be published. Required fields are marked *

Trending

ਕਿਸਾਨਾਂ ਨੂੰ ਬਿਹਤਰ ਨਹਿਰੀ ਪਾਣੀ ਦੀ ਸਹੂਲਤ ਦੇਣ ਦੇ ਨਾਲ ਮਿਲੇਗੀ ਸਾਫ਼ਸੁਥਰੀ ਤੇ ਸੁਰੱਖਿਅਤ ਸਿੰਚਾਈ ਵਿਵਸਥਾ- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਲਈ ਗਿੱਦੜਬਾਹਾ ਹਲਕੇ ਵਿੱਚ 8.38 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 19 ਅਗਸਤ ਕੈਬਨਿਟ ਮੰਤਰੀ, ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਦੌਰੇ ਦੌਰਾਨ 8.38 ਕਰੋੜ ਰੁਪਏ ਦੀ ਲਾਗਤ ਨਾਲ ਕੋਟਭਾਈ ਰਜਬਾਹੇ ਨੂੰ ਪਾਈਪਲਾਈਨ ਵਿੱਚ ਤਬਦੀਲ ਕਰਨ, 10 ਨੰਬਰ ਮੋਘਿਆਂ ਦੇ ਖਾਲਾਂ ਦੀ ਮੁੜ ਉਸਾਰੀ ਅਤੇਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ...

ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਭੋਮਾ ਵਿੱਚ ‘ਲੋਕ ਮਿਲਣੀ ‘ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 19 ਅਗਸਤ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਭੋਮਾ ਵਿਖੇ ਲੋਕ ਮਿਲਣੀ ਦੌਰਾਨ  ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ। ਬਲਵਿੰਦਰ ਸਿੰਘ ਲਾਡੀ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਤੇਜ਼ੀ ਨਾਲ...

“ਵਿਸ਼ਵਵਿਆਪੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਥਾਨਕ ਨਾਗਰਿਕਾਂ ਨੂੰ ਆਫਤਾਂ ਨਾਲ ਨਜਿੱਠਣ ਲਈ ਸਿੱਖਿਅਤ ਕਰਨਾ” ਉਦੇਸ਼-2026

ਬਟਾਲਾ, 19 ਅਗਸਤ ਵਾਰਡਨ ਸਰਵਿਸ ਪੋਸਟ ਨੰ. 8, ਸਿਵਲ ਡਿਫੈਂਸ ਵਲੋਂ ਆਰ.ਪੀ. ਅਗਰਵਾਲ ਡੀ.ਏ.ਵੀ. ਪ੍ਰਾਇਮਰੀ ਸਕੂਲ, ਬਟਾਲਾ ਵਿਖੇ ਪ੍ਰਿੰਸੀਪਲ ਸੀਮਾ ਦੱਤਾ ਦੀ ਅਗਵਾਈ ਵਿਚ ਵਿਸ਼ਵ ਮਾਨਵਤਾਵਾ ਦਿਵਸ ਮੌਕੇ ਨਾਗਰਿਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਵਿਸ਼ਾ “ਵਿਸ਼ਵਵਿਆਪੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਥਾਨਕ ਨਾਗਰਿਕਾਂ ਨੂੰ ਆਫਤਾਂ ਨਾਲ ਨਜਿੱਠਣ ਲਈ ਸਿੱਖਿਅਤ ਕਰਨਾ” ਸੀ। ਇਸ ਮੌਕੇ ਸੀ ਡੀ ਪੋਸਟ ਵਾਰਡਨ/ਆਪਦਾ ਮਿੱਤਰਾ...

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ

ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘਮੋਹਾਲੀ 19 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੇ ਲਈ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਵਿਧਾਨ ਸਭਾ ਹਲਕਾ ਮਹਾਲੀ ਤੋਂ ਅੱਜ 3 ਹੋਰ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ...

ਉਸਮਾਨਪੁਰ ਸਿਟੀ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਤਹਿਤ’ ਤਿੰਨ ਬੱਸਾਂ ਰਵਾਨਾ

ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਸ਼ਰਧਾਲੂਆਂ ਨੂੰ ਮਿਲਕੇ ਦਿੱਤੀਆਂ ਸ਼ੁੱਭ ਇੱਛਾਵਾਂ ਸ਼ਰਧਾਲੂ ਕਰਨਗੇ ਖਾਟੂ ਸ਼ਿਆਮ ਜੀ, ਸਾਲਾਸਰ ਧਾਮ, ਮਥੁਰਾ, ਵਰਿੰਦਾਵਨ, ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਦਰਸ਼ਨ ਬਟਾਲਾ, 19 ਅਗਸਤ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵਿਧਾਇਕ ਸ਼ੈਰੀ ਕਲਸੀ ਦੀ ਰਿਹਾਇਸ਼ ਉਸਮਾਨਪੁਰ ਸਿਟੀ ਬਟਾਲਾ ਤੋਂ ਤਿੰਨ ਏ.ਸੀ ਸਲਿੱਪਰ ਬੱਸਾਂ ਨੂੰ ਵੱਖ-ਵੱਖ ਪਵਿੱਤਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.