Facebook-f Youtube X-twitter

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਬਹੁ-ਵਿਸ਼ੇਸ਼ਤਾ ਵਾਲੇ ਮੈਡੀਕਲ ਕੈਂਪ ਦਾ ਉਦਘਾਟਨ

*ਇੱਕੋ ਛੱਤ ਹੇਠ ਮੁਫ਼ਤ ਮਾਹਿਰ ਡਾਕਟਰੀ ਸਲਾਹ ਤੇ ਜਾਂਚ ਦੀ ਸਹੂਲਤ- ਸਿਹਤ ਮੰਤਰੀ*

*ਮਾਹਿਰ ਸਿਹਤ ਸੇਵਾਵਾਂ ਲੋਕਾਂ ਦੇ ਨੇੜੇ ਪਹੁੰਚਾਉਣਾ ਸਰਕਾਰ ਦੀ ਤਰਜੀਹ: ਡਾ. ਬਲਬੀਰ ਸਿੰਘ*

ਪਟਿਆਲਾ, 21 ਅਗਸਤ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੀ.ਐਚ.ਸੀ. ਤ੍ਰਿਪੜੀ ਵਿਖੇ ਬਹੁ-ਵਿਸ਼ੇਸ਼ਤਾ ਵਾਲੇ ਮੈਗਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਹਰ ਨਾਗਰਿਕ ਤੱਕ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਖਾਸ ਕਰਕੇ ਉਨ੍ਹਾਂ ਲੋਕਾਂ ਤੱਕ ਜੋ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਹਾਸਲ ਨਹੀਂ ਕਰ ਸਕਦੇ।

ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਤੋਂ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਕੈਂਪ ਵਿੱਚ ਪਹੁੰਚੀ ਹੈ, ਜਿੱਥੇ ਲੋਕਾਂ ਨੂੰ ਇੱਕੋ ਛੱਤ ਹੇਠ ਮਾਹਿਰ ਡਾਕਟਰੀ ਸਲਾਹ, ਜਾਂਚ ਅਤੇ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਸਿਰਫ਼ ਬਿਮਾਰੀ ਹੋਣ ਤੋਂ ਬਾਅਦ ਇਲਾਜ ਕਰਨਾ ਨਹੀਂ, ਸਗੋਂ ਬਿਮਾਰੀਆਂ ਦੀ ਰੋਕਥਾਮ, ਸਮੇਂ ਸਿਰ ਜਾਂਚ ਅਤੇ ਸ਼ੁਰੂਆਤੀ ਪੜਾਅ ‘ਤੇ ਇਲਾਜ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਕੈਂਸਰ ਅਤੇ ਹੋਰ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਨਾਲ ਕਈ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ।

ਇਸ ਮੌਕੇ ਸਿਹਤ ਮੰਤਰੀ ਨੇ ਸੀ.ਐਚ.ਸੀ. ਤ੍ਰਿਪੜੀ ਵਿਖੇ ਨਵੇਂ ਅਲਟ੍ਰਾਸਾਊਂਡ ਮਸ਼ੀਨ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ।

ਉਨ੍ਹਾਂ ਕੈਂਪ ਵਿੱਚ ਪਹੁੰਚੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਨਾਲ ਸਬੰਧਤ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਡਾਕਟਰੀ ਸਲਾਹ ਲਈ ਜਾਵੇ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ-ਸ਼ੈਲੀ, ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਮੇਂ ਸਿਰ ਸਿਹਤ ਜਾਂਚ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ.ਐਮ.ਓ. ਡਾ. ਪਰਨੀਤ ਕੌਰ, ਡਾ. ਬਲਕਾਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਮੈਡੀਕਲ ਕਾਲਜ ਤੋਂ ਪਹੁੰਚੇ ਮਾਹਿਰ ਡਾਕਟਰ, ਸਮੂਹ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਅਤੇ ਹੋਰ ਪਤਵੰਤੇ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.